Gujarat Fire: ਗੁਜਰਾਤ 'ਚ ਵੱਡਾ ਹਾਦਸਾ: ਰਾਜਕੋਟ ਗੇਮਿੰਗ ਜ਼ੋਨ 'ਚ ਲੱਗੀ ਭਿਆਨਕ ਅੱਗ, ਲਗਭਗ 22 ਲੋਕ ਜ਼ਿੰਦਾ ਸੜੇ, ਬਚਾਅ ਮੁਹਿੰਮ ਜਾਰੀ
ਗੁਜਰਾਤ ਦੇ ਰਾਜਕੋਟ 'ਚ ਟੀਆਰਪੀ ਗੇਮ ਜ਼ੋਨ 'ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
Massive Fire Broke Out In Gujarat: ਗੁਜਰਾਤ ਦੇ ਰਾਜਕੋਟ 'ਚ ਟੀਆਰਪੀ ਗੇਮ ਜ਼ੋਨ 'ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਅੱਗ 'ਚ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ। ਇਸ ਬਾਰੇ ਰਾਜਕੋਟ ਦੇ ਪੁਲਿਸ ਕਮਿਸ਼ਨਰ ਰਾਜੂ ਭਾਰਗਵ ਨੇ ਦੱਸਿਆ ਕਿ ਦੁਪਹਿਰ ਨੂੰ ਟੀਆਰਪੀ ਗੇਮਿੰਗ ਜ਼ੋਨ ਵਿੱਚ ਅੱਗ ਲੱਗ ਗਈ। ਬਚਾਅ ਕਾਰਜ ਜਾਰੀ ਹੈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਵੱਧ ਤੋਂ ਵੱਧ ਲਾਸ਼ਾਂ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਹੁਣ ਤੱਕ 20 ਦੇ ਕਰੀਬ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੇਮਿੰਗ ਜ਼ੋਨ ਯੁਵਰਾਜ ਸਿੰਘ ਸੋਲੰਕੀ ਨਾਂ ਦੇ ਵਿਅਕਤੀ ਦੀ ਮਲਕੀਅਤ ਹੈ। ਇਸ ਸਬੰਧੀ ਅਣਗਹਿਲੀ ਲਈ ਕੇਸ ਦਰਜ ਕੀਤਾ ਜਾਵੇਗਾ। ਨਾਲ ਹੀ ਮੌਤਾਂ ਸਬੰਧੀ ਬਚਾਅ ਕਾਰਜ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਜਾਵੇਗੀ।
#WATCH | Gujarat: A massive fire breaks out at the TRP game zone in Rajkot. Fire tenders on the spot. Further details awaited. pic.twitter.com/f4AJq8jzxX
— ANI (@ANI) May 25, 2024
ਰਾਜਕੋਟ ਨਗਰ ਨਿਗਮ ਦੇ ਕਮਿਸ਼ਨਰ ਆਨੰਦ ਪਟੇਲ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਾਰਨ ਵੱਡੀ ਗਿਣਤੀ 'ਚ ਲੋਕ ਮੌਕੇ 'ਤੇ ਮੌਜੂਦ ਸਨ। ਬਚਾਅ ਕਾਰਜ ਪੂਰਾ ਹੋਣ ਤੋਂ ਬਾਅਦ ਹੀ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਸਹੀ ਗਿਣਤੀ ਦਾ ਪਤਾ ਲੱਗ ਸਕੇਗਾ। ਇਸ ਦੇ ਨਾਲ ਹੀ ਸੀਐਮ ਭੂਪੇਂਦਰ ਪਟੇਲ ਨੇ ਵੀ ਇਸ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਨਗਰ ਨਿਗਮ ਅਤੇ ਪ੍ਰਸ਼ਾਸਨ ਨੂੰ ਤੁਰੰਤ ਬਚਾਅ ਅਤੇ ਰਾਹਤ ਕਾਰਜਾਂ ਦੇ ਨਿਰਦੇਸ਼ ਦਿੱਤੇ ਹਨ।
ਸੀਐਮ ਪਟੇਲ ਨੇ ਨਿਰਦੇਸ਼ ਦਿੱਤੇ
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਟਵੀਟ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜਕੋਟ ਵਿੱਚ ਗੇਮ ਜ਼ੋਨ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਨਗਰ ਨਿਗਮ ਅਤੇ ਪ੍ਰਸ਼ਾਸਨ ਨੂੰ ਤੁਰੰਤ ਬਚਾਅ ਅਤੇ ਰਾਹਤ ਕਾਰਜਾਂ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਖਮੀਆਂ ਦੇ ਤੁਰੰਤ ਇਲਾਜ ਲਈ ਪ੍ਰਬੰਧਾਂ ਨੂੰ ਪਹਿਲ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।