Mastermind Of Reasi Terror Attack: ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਅੱਤਵਾਦੀ ਹਮਲੇ ਦਾ ਮਾਸਟਰ ਮਾਈਂਡ ਪਾਕਿਸਤਾਨ 'ਚ ਮਾਰਿਆ ਗਿਆ ਹੈ। ਇਸ ਖਬਰ ਦੇ ਆਉਣ ਤੋਂ ਬਾਅਦ ਪਾਕਿਸਤਾਨੀਆਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਇਸ ਅੱਤਵਾਦੀ ਨੂੰ ਮਾਰ ਦਿੱਤਾ ਹੈ। ਪਾਕਿਸਤਾਨੀਆਂ ਨੇ ਕਿਹਾ ਹੈ ਕਿ ਜੋ ਕੋਈ ਵੀ ਹਿੰਸਾ ਫੈਲਾ ਰਿਹਾ ਹੈ, ਉਸ ਨੂੰ ਚੁਰਾਹੇ 'ਤੇ ਉਲਟਾ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।



ਵੀਡੀਓ ਵਾਇਰਲ


16-ਸਕਿੰਟ ਦੀ ਕਲਿੱਪ ਵਿੱਚ ਇੱਕ ਚਿੱਟੀ ਕਮੀਜ਼ ਵਿੱਚ ਇੱਕ ਵਿਅਕਤੀ ਨਜ਼ਰ ਆ ਰਿਹਾ ਹੈ। ਜਿਸ ਨੇ ਇੱਕ ਮਾਈਕ੍ਰੋਫੋਨ ਫੜਿਆ ਹੋਇਆ ਹੈ, ਸੰਭਵ ਤੌਰ 'ਤੇ ਆਪਣੇ YouTube ਚੈਨਲ ਲਈ ਇੱਕ ਵੀਡੀਓ ਰਿਕਾਰਡ ਕਰ ਰਿਹਾ ਹੈ। ਉਨ੍ਹਾਂ ਨੇ ਹਾਲ ਹੀ ਵਿਚ ਹੋਏ ਅੱਤਵਾਦੀ ਹਮਲਿਆਂ ਦੀ ਚਰਚਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ।


 






 


ਜ਼ਿਕਰਯੋਗ ਹੈ ਕਿ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਾਤਲ ਪਾਕਿਸਤਾਨੀ ਅੰਡਰਵਰਲਡ ਡਾਨ ਆਮਿਰ ਸਰਫਰਾਜ਼ ਉਰਫ਼ ਤੰਬਾ ਦੀ 14 ਅਪ੍ਰੈਲ ਨੂੰ ਲਾਹੌਰ 'ਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅਣਪਛਾਤੇ ਵਿਅਕਤੀਆਂ ਨੇ ਤੰਬਾ ਨੂੰ ਨਿਸ਼ਾਨਾ ਬਣਾਇਆ, ਜਿਸ 'ਤੇ ਸਰਬਜੀਤ ਸਿੰਘ ਦਾ ਪਾਕਿਸਤਾਨੀ ਜੇਲ੍ਹ ਅੰਦਰ ਪੋਲੀਥੀਨ ਨਾਲ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼ ਸੀ।


ਇਨ੍ਹਾਂ ਘਟਨਾਵਾਂ ਵਿੱਚ ਅੰਡਰਵਰਲਡ ਡੌਨ ਅਤੇ ਪਾਕਿਸਤਾਨ ਵਿੱਚ ਸ਼ਰਨ ਲੈਣ ਵਾਲੇ ਅੱਤਵਾਦੀਆਂ ਦਾ ਰਹੱਸਮਈ ਢੰਗ ਨਾਲ ਕਤਲ ਹੋਣਾ ਸ਼ਾਮਲ ਹੈ। ਪਾਕਿਸਤਾਨ ਨੇ ਇਨ੍ਹਾਂ ਮੌਤਾਂ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਪਰ ਭਾਰਤ ਨੇ ਇਨ੍ਹਾਂ ਹੱਤਿਆਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।


ਦਰਅਸਲ, ਹਾਲ ਹੀ 'ਚ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਇੱਕ ਬੱਸ 'ਤੇ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਤਿੰਨ ਹੋਰ ਅੱਤਵਾਦੀ ਹਮਲੇ ਹੋਏ ਸਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਭਾਰਤ ਵਿੱਚ ਬਦਲਾ ਲੈਣ ਦੀ ਮੰਗ ਉੱਠੀ ਸੀ। ਹੁਣ ਪਾਕਿਸਤਾਨ ਤੋਂ ਖ਼ਬਰ ਆਈ ਹੈ ਕਿ ਰਿਆਸੀ ਹਮਲੇ ਦੇ ਮਾਸਟਰ ਦਾ ਪਾਕਿਸਤਾਨ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ ਹੈ।


ਪਾਕਿਸਤਾਨੀ ਯੂਟਿਊਬਰ ਸੋਹੇਬ ਚੌਧਰੀ ਨੇ ਇਸ ਮੁੱਦੇ 'ਤੇ ਲੋਕਾਂ ਨਾਲ ਗੱਲ ਕੀਤੀ ਹੈ। ਦਿਲਸ਼ਾਦ ਨਾਂ ਦੇ ਵਿਅਕਤੀ ਨੇ ਕਿਹਾ ਕਿ ਹਿੰਸਾ ਹਮੇਸ਼ਾ ਜਨਤਾ ਨੂੰ ਦੁਖੀ ਕਰਦੀ ਹੈ। ਪਾਕਿਸਤਾਨ ਲੰਬੇ ਸਮੇਂ ਤੋਂ ਜੰਗ ਲੜ ਰਿਹਾ ਹੈ। ਇਸ ਦਾ ਜਨਤਾ 'ਤੇ ਬੁਰਾ ਪ੍ਰਭਾਵ ਪੈਂਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।