Mata Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂ ਰਹਿਣ ਸਾਵਧਾਨ! ਯਾਤਰਾ ਸਮੇਂ ਮੁਸ਼ਕਿਲਾਂ ਦਾ ਕਰਨਾ ਪਏਗਾ ਸਾਹਮਣਾ, ਜਾਣੋ ਕਿਉਂ...?
Mata Vaishno Devi: ਜੇਕਰ ਤੁਸੀ ਵੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਜ਼ਰੂਰ ਪੜ੍ਹ ਲਓ। ਦੱਸ ਦੇਈਏ ਕਿ ਪ੍ਰਸਤਾਵਿਤ ਕਟੜਾ-ਸਾਂਝੀ ਛੱਤ ਰੋਪਵੇਅ ਪ੍ਰਾਜੈਕਟ ਦੇ ਮਾਮਲੇ ਨੂੰ ਲੈ ਕੇ ਸ਼੍ਰੀ ਵੈਸ਼ਨੋ
Mata Vaishno Devi: ਜੇਕਰ ਤੁਸੀ ਵੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਜ਼ਰੂਰ ਪੜ੍ਹ ਲਓ। ਦੱਸ ਦੇਈਏ ਕਿ ਪ੍ਰਸਤਾਵਿਤ ਕਟੜਾ-ਸਾਂਝੀ ਛੱਤ ਰੋਪਵੇਅ ਪ੍ਰਾਜੈਕਟ ਦੇ ਮਾਮਲੇ ਨੂੰ ਲੈ ਕੇ ਸ਼੍ਰੀ ਵੈਸ਼ਨੋ ਦੇਵੀ ਸੰਘਰਸ਼ ਸਮਿਤੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਸੰਘਰਸ਼ ਸਮਿਤੀ ਨੇ ਬੁੱਧਵਾਰ ਤੋਂ 72 ਘੰਟਿਆਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ।
ਅਜਿਹੇ 'ਚ ਕਟੜਾ ਸਮੇਤ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਸਾਰੇ ਨਿੱਜੀ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਦੂਜੇ ਪਾਸੇ ਯਾਤਰਾ ਦੇ ਰੂਟ ਦੇ ਨਾਲ-ਨਾਲ ਬੇਸ ਕੈਂਪ ਕਟੜਾ ਵਿਖੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਸ਼ਰਧਾਲੂਆਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਾਰੀ ਰਹਿਣਗੀਆਂ।
ਇਸ ਦੌਰਾਨ ਸੀ.ਈ.ਓ. ਸ਼ਰਾਈਨ ਬੋਰਡ ਅੰਸ਼ੁਲ ਗਰਗ ਨੇ ਕਿਹਾ ਕਿ, ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਮਾਂ ਭਗਵਤੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਾਰੀਆਂ ਉਚਿਤ ਸਹੂਲਤਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।