UP News : ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਨ ਮੰਗਲਾ ਆਰਤੀ ਦੌਰਾਨ ਭੀੜ ਵਿੱਚ ਇੱਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਫਾਇਰ ਬ੍ਰਿਗੇਡ ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ ਮੰਗਲਵਾਰ ਨੂੰ ਉਸ ਨੂੰ ਜ਼ਮਾਨਤ ਮਿਲ ਗਈ।

 

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮਥੁਰਾ ਦੇ ਸੀਨੀਅਰ ਪੁਲਿਸ ਸੁਪਰਡੈਂਟ ਅਭਿਸ਼ੇਕ ਯਾਦਵ ਨੇ ਦੱਸਿਆ ਕਿ ਮੰਗਲਾ ਆਰਤੀ ਦੇ ਸਮੇਂ ਔਰਤ ਨਾਲ ਛੇੜਛਾੜ ਦਾ ਵੀਡੀਓ ਸਾਹਮਣੇ ਆਇਆ ਸੀ, ਜਿਸ ਦੀ ਜਾਂਚ ਤੋਂ ਬਾਅਦ ਫਾਇਰ ਕਰਮਚਾਰੀ ਵਿਕਰਮ ਵੀਰ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਸੋਮਵਾਰ ਨੂੰ ਉਸਨੂੰ ਗ੍ਰਿਫਤਾਰ ਕਰ ਲਿਆ ਸੀ।


ਵੀਡੀਓ 'ਚ ਦੋਸ਼ੀ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ  


ਦੱਸ ਦਈਏ ਕਿ ਠਾਕੁਰ ਬਾਂਕੇ ਬਿਹਾਰੀ ਮੰਦਰ 'ਚ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਨ ਮੰਗਲਾ ਆਰਤੀ ਦੌਰਾਨ ਸਾਹਮਣੇ ਆਈ ਵੀਡੀਓ 'ਚ ਇਕ ਪੁਲਿਸ ਕਰਮਚਾਰੀ ਭੀੜ 'ਚ ਫਸੀ ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ। ਇਸ ਅਸ਼ਲੀਲ ਹਰਕਤ ਦੌਰਾਨ ਮਹਿਲਾ ਨੇ ਪਿੱਛੇ ਮੁੜ ਕੇ ਪੁਲਿਸ ਮੁਲਾਜ਼ਮ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਹ ਉਥੋਂ ਨਿਕਲ ਗਿਆ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਦੋਸ਼ੀ ਦੀ ਪਛਾਣ ਫਾਇਰਮੈਨ ਵਿਕਰਮ ਵੀਰ ਵਜੋਂ ਹੋਈ ਹੈ।

ਕਾਰਵਾਈ ਕੀਤੀ ਜਾਵੇਗੀ


ਪੁਲਿਸ ਸੁਪਰਡੈਂਟ ਨੇ ਕਿਹਾ ਕਿ ਉਹ ਜਾਂਚ ਪੂਰੀ ਹੋਣ ਤੱਕ ਮੁਅੱਤਲ ਰਹੇਗਾ। ਜਾਂਚ ਰਿਪੋਰਟ ਆਉਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਵਰਿੰਦਾਵਨ ਸਥਿਤ ਮਸ਼ਹੂਰ ਬਾਂਕੇ ਬਿਹਾਰੀ ਮੰਦਰ 'ਚ ਜਨਮ ਅਸ਼ਟਮੀ (ਸ਼ੁੱਕਰਵਾਰ) ਦੀ ਰਾਤ ਨੂੰ ਮੰਗਲਾ ਆਰਤੀ ਦੇ ਸਮੇਂ ਭਗਦੜ ਮਚ ਗਈ ਸੀ। ਇਸ ਹਾਦਸੇ 'ਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਸੀਐਫਓ ਪ੍ਰਮੋਦ ਸ਼ਰਮਾ ਸੋਮਵਾਰ ਨੂੰ ਠਾਕੁਰ ਬਾਂਕੇ ਬਿਹਾਰੀ ਮੰਦਰ ਆਏ ਅਤੇ ਸੀਸੀਟੀਵੀ ਫੁਟੇਜ ਦੇਖ ਕੇ ਮੁਲਜ਼ਮਾਂ ਦੀ ਪੁਸ਼ਟੀ ਕੀਤੀ। ਇਸ ਤੋਂ ਬਾਅਦ ਫਾਇਰਮੈਨ ਵਿਕਰਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।