ਨਵੀਂ ਦਿੱਲੀ: ਭਾਰਤ ਸਰਕਾਰ ਨੇ ਪਾਕਿਸਤਾਨ ਦੇ ਨੇਤਾਵਾਂ ਦੇ ਲਗਾਤਾਰ ਬਿਆਨਾਂ 'ਤੇ ਆਪਣੀ ਪ੍ਰਤੀਕਿਰਿਆ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈਸ ਕਾਨਫਰੰਸ ਕਰ ਸਾਫ ਕਿਹਾ ਹੈ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਪਾਕਿਸਤਾਨੀ ਨੇਤਾਵਾਂ ਦੇ ਬਿਆਨ ਬੇਹੱਦ ਗੈਰ ਜ਼ਿੰਮੇਵਾਰਾਨਾ ਹਨ।


ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਦੇ ਰਵੱਈਏ ਨੂੰ ਦੁਨੀਆ ਸਮਝ ਚੁੱਕੀ ਹੈ ਕਿਉਂਕਿ ਉਹ ਝੂਠ 'ਤੇ ਆਧਾਰਤ ਹੈ। ਦੁਨੀਆਂ ਹੁਣ ਇਸ ਜਾਲ ਵਿੱਚ ਨਹੀਂ ਫਸੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਭਾਰਤ ਕਹਿੰਦਾ ਰਿਹਾ ਹੈ ਕਿ ਪਾਕਿਸਤਾਨ ਆਪਣੀ ਜ਼ਮੀਨ 'ਤੇ ਮੌਜੂਦ ਅੱਤਵਾਦੀਆਂ ਖ਼ਿਲਾਫ਼ ਠੋਸ ਕਾਰਵਾਈ ਕਰੇ, ਇਹ ਉਸ ਦੀ ਕੌਮਾਂਤਰੀ ਜਵਾਬਦੇਹੀਵੀ ਹੈ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭੜਕਾਊ ਬਿਆਨਾਂ ਵਿੱਚ ਭਾਰਤ ਵਿੱਚ ਹਿੰਸਾ ਭੜਕਾਉਣ ਅਤੇ ਜਿਹਾਦ ਨੂੰ ਸ਼ਾਮਲ ਕਰਨਾ ਸ਼ਾਮਲ ਹੈ। ਜੰਮੂ-ਕਸ਼ਮੀਰ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਇੱਕ ਵੀ ਅਜਿਹੀ ਘਟਨਾ ਸਾਹਮਣੇ ਨਹੀਂ ਆਈ ਹੈ ਜਿਸ ਵਿੱਚ ਕਿਸੇ ਦੀ ਮੌਤ ਹੋ ਗਈ ਹੋਵੇ, ਇੱਕ ਵੀ ਗੋਲ਼ੀ ਨਹੀਂ ਚਲਾਈ ਗਈ। ਜ਼ਮੀਨ 'ਤੇ ਸਥਿਤੀ ਵਿੱਚ ਹੌਲੀ-ਹੌਲੀ ਪਰ ਸਕਾਰਾਤਮਕ ਸੁਧਾਰੀ ਹੋਇਆ ਹੈ।