ਚੰਡੀਗੜ੍ਹ: ਭਾਰਤ 'ਚ ਵਧ ਰਹੇ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਕਾਰੋਬਾਰ ਖਿਲਾਫ਼ ਭਲਕੇ ਯਾਨੀ 28 ਸਤੰਬਰ ਦਿਨ ਵੀਰਵਾਰ ਨੂੰ ਪੂਰੇ ਭਾਰਤ ਵਿੱਚ ਕੈਮਿਸਟ ਐਸੋਸੀਏਸ਼ਨ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਮੁੱਚੇ ਮੈਡੀਕਲ ਸਟੋਰ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


ਜ਼ਿਕਰਯੋਗ ਹੈ ਕਿ ਭਾਰਤ ਦੇ ਸਾਢੇ ਅੱਠ ਲੱਖ ਕੈਮਿਸਟ ਆਪਣੀਆਂ ਦੁਕਾਨਾਂ ਬੰਦ ਕਰਕੇ ਸਰਕਾਰ ਖਿਲਾਫ ਰੋਸ ਕਰਨਗੇ। ਰੋਸ ਪ੍ਰਦਰਸ਼ਨ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲੇਗਾ।