Meerut House Collapsed: ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਤਿੰਨ ਮੰਜ਼ਿਲਾ ਮਕਾਨ ਢਹਿ ਗਿਆ ਹੈ ਅਤੇ 10 ਤੋਂ ਵੱਧ ਲੋਕ ਅਤੇ ਜਾਨਵਰ ਮਲਬੇ ਹੇਠਾਂ ਦੱਬ ਗਏ ਹਨ। ਇਸ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਜਾਰੀ ਹੈ, ਜਿਸ ਮਕਾਨ 'ਚ ਡਿੱਗਿਆ ਹੈ ਉਸ ਦੇ ਮਾਲਕ ਦਾ ਨਾਂ ਨਫੋ ਅਲਾਉਦੀਨ ਹੈ। ਇਸ ਘਰ ਦੇ ਹੇਠਾਂ ਇਕ ਡੇਅਰੀ ਚੱਲਾਈ ਜਾ ਰਹੀ ਸੀ।
ਇਹ ਹਾਦਸਾ ਮੇਰਠ ਦੀ ਜ਼ਾਕਿਰ ਕਾਲੋਨੀ ਗਲੀ ਨੰਬਰ 8 ਵਿੱਚ ਵਾਪਰਿਆ। ਇਸ ਹਾਦਸੇ ਤੋਂ ਬਾਅਦ ਮੇਰਠ ਡਿਵੀਜ਼ਨ ਦੀ ਕਮਿਸ਼ਨਰ ਸੇਲਵਾ ਕੁਮਾਰੀ ਜੇ, ਐੱਸਐੱਸਪੀ ਵਿਪਿਨ ਟਾਡਾ, ਐੱਸਪੀ ਸਿਟੀ ਆਯੂਸ਼ ਵਿਕਰਮ ਸਿੰਘ ਮੌਕੇ 'ਤੇ ਪਹੁੰਚ ਗਏ ਹਨ। ਆਸ-ਪਾਸ ਦੇ ਲੋਕ ਵੀ ਰਾਹਤ ਅਤੇ ਬਚਾਅ ਕਾਰਜਾਂ ਲਈ ਪਹੁੰਚ ਗਏ ਹਨ।
ਮੇਰਠ 'ਚ ਹੋਏ ਹਾਦਸੇ ਦਾ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਿਆ ਨੋਟਿਸ, ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਅਤੇ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।