ਪੜਚੋਲ ਕਰੋ
Advertisement
ਖੇਤੀ ਕਾਨੂੰਨਾਂ 'ਤੇ ਕੇਂਦਰ ਨੇ ਪਾਈ ਪਾਣੀ 'ਚ ਮਧਾਣੀ! ਪੰਜ ਘੰਟੇ ਚੱਲੀ ਬੈਠਕ ਮੁੜ ਰਹੀ ਬੇਨਤੀਜਾ, 9 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ
ਕਰੀਬ ਪੰਜ ਘੰਟੇ ਚੱਲੀ ਇਸ ਬੈਠਕ 'ਚ ਕਿਸਾਨਾਂ ਨੇ ਸਰਕਾਰ ਨੂੰ ਸਿੱਧਾ ਕਿਹਾ ਕਿ ਉਹ ਸਪਸ਼ਟ ਤੌਰ 'ਤੇ ਇਹ ਦੱਸਣ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਵੇਗੀ ਜਾਂ ਨਹੀਂ।
ਨਵੀਂ ਦਿੱਲੀ: ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਬਾਰਡਰ 'ਤੇ ਡਟੇ ਹੋਏ ਹਨ। ਇਸ ਦਰਮਿਆਨ ਅੱਜ ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈ ਪੰਜਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹੀ। ਦਰਅਸਲ ਇਸ ਮੀਟਿੰਗ 'ਚੋਂ ਫਿਰ ਇਕ ਹੋਰ ਮੀਟਿੰਗ ਨਿੱਕਲੀ ਹੈ। ਹੁਣ ਕਿਸਾਨਾਂ ਤੇ ਕੇਂਦਰ ਵਿਚਾਲੇ ਛੇਵੇਂ ਦੌਰ ਦੀ ਗੱਲਬਾਤ 9 ਦਸੰਬਰ ਨੂੰ ਬੁੱਧਵਾਰ ਦੁਪਹਿਰ 12 ਵਜੇ ਹੋਵੇਗੀ।
ਕਰੀਬ ਪੰਜ ਘੰਟੇ ਚੱਲੀ ਇਸ ਬੈਠਕ 'ਚ ਕਿਸਾਨਾਂ ਨੇ ਸਰਕਾਰ ਨੂੰ ਸਿੱਧਾ ਕਿਹਾ ਕਿ ਉਹ ਸਪਸ਼ਟ ਤੌਰ 'ਤੇ ਇਹ ਦੱਸਣ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਵੇਗੀ ਜਾਂ ਨਹੀਂ। ਇਸ ਤੋਂ ਬਾਅਦ ਸਰਕਾਰ ਨੇ ਅਗਲੀ ਬੈਠਕ 9 ਦਸੰਬਰ ਨੂੰ ਰੱਖੀ ਹੈ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਆਪਣਾ ਲਿਖਤੀ ਫੈਸਲਾ ਭੇਜੇ, ਫਿਰ ਬੈਠਕ 'ਚ ਸ਼ਾਮਲ ਹੋਣ 'ਤੇ ਫੈਸਲਾ ਲੈਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement