ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ 'ਤੇ 35 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। ਦੇਸ਼ ਭਰ ਵਿੱਚ ਅੰਦੋਲਨ ਫੈਲਣ ਮਗਰੋਂ ਕਿਸਾਨਾਂ ਦੇ ਹੌਸਲੇ ਹੋਰ ਬੁਲੰਦ ਹੋ ਗਏ ਹਨ। ਅੱਜ ਇੱਕ ਪਾਸੇ ਕੇਂਦਰ ਸਰਕਾਰ ਨਾਲ ਮੀਟਿੰਗ ਹੋ ਰਹੀ ਹੈ ਤੇ ਇਸ ਦੇ ਨਾਲ ਹੀ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਰਣਨੀਤੀ ਬਣਾ ਰਹੇ ਹਨ। ਇਸ ਤਹਿਤ ਅੱਜ ਯੂਪੀ ਗੇਟ 'ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਇਸ ਵਿੱਚ ਭਾਕਿਯੂ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਵੀ ਸ਼ਾਮਲ ਹੋਣਗੇ।
ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਦਿੱਲੀ ਦੇ ਦੁਆਰੇ ਰਸਤੇ ਸੀਲ ਕਰ ਦਿੱਤੇ ਜਾਣਗੇ। ਉਧਰ, ਯੂਪੀ ਗੇਟ 'ਤੇ ਭਾਰਤੀ ਕਿਸਾਨ ਯੂਨੀਅਨ ਦੀ ਅੱਜ ਹੋਣ ਵਾਲੀ ਪੰਚਾਇਤ ਨੂੰ ਲੈ ਕੇ ਮੰਗਲਵਾਰ ਦਿਨ ਭਰ ਕਿਸਾਨਾਂ ਦੇ ਜੱਥੇ ਆਉਂਦੇ ਰਹੇ। ਬੁੱਧਵਾਰ ਨੂੰ ਕਿਸਾਨਾਂ ਦੀ ਗਿਣਤੀ 10 ਹਜ਼ਾਰ ਨੂੰ ਪਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਹੋਣਗੇ ਵੱਡੇ ਫੈਸਲੇ, ਬੇਰੁਜ਼ਗਾਰਾਂ ਤੇ ਕਿਸਾਨਾਂ ਨੂੰ ਮਿਲੇਗੀ ਰਾਹਤ
ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਸਰਕਾਰ ਨੇ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਕੱਢਿਆ ਤਾਂ ਦਿੱਲੀ ਸੀਲ ਕਰ ਦਿੱਤੀ ਜਾਵੇਗੀ। ਇਸ ਸਭ ਲਈ ਸਰਕਾਰ ਜ਼ਿੰਮੇਵਾਰ ਹੋਏਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Farmers Protest: ਕਿਸਾਨਾਂ ਦੀ ਰਣਨੀਤੀ! ਇੱਕ ਪਾਸੇ ਸਰਕਾਰ ਨਾਲ ਮੀਟਿੰਗ, ਦੂਜੇ ਪਾਸੇ ਮਹਾਂਪੰਚਾਇਤ ਬੁਲਾਈ
ਏਬੀਪੀ ਸਾਂਝਾ
Updated at:
30 Dec 2020 11:50 AM (IST)
ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਦਿੱਲੀ ਦੇ ਦੁਆਰੇ ਰਸਤੇ ਸੀਲ ਕਰ ਦਿੱਤੇ ਜਾਣਗੇ। ਉਧਰ, ਯੂਪੀ ਗੇਟ 'ਤੇ ਭਾਰਤੀ ਕਿਸਾਨ ਯੂਨੀਅਨ ਦੀ ਅੱਜ ਹੋਣ ਵਾਲੀ ਪੰਚਾਇਤ ਨੂੰ ਲੈ ਕੇ ਮੰਗਲਵਾਰ ਦਿਨ ਭਰ ਕਿਸਾਨਾਂ ਦੇ ਜੱਥੇ ਆਉਂਦੇ ਰਹੇ।
- - - - - - - - - Advertisement - - - - - - - - -