ਪੜਚੋਲ ਕਰੋ

Mega Opposition Meet: ਗਠਜੋੜ ਤੋਂ ਬਾਅਦ ਕਾਂਗਰਸ AAP ਇੱਕਜੁੱਟ ! 'ਕੇਜਰੀਵਾਲ ਦਾ ਹੁਕਮ - ਕਾਂਗਰਸੀਆਂ ਖਿਲਾਫ਼ ਨਾਂ ਬੋਲਣਾ ਤੇ ਨਾਂ ਹੀ ਲਿਖਣਾ'

Mega Opposition Meet Bengluru: ਭਾਜਪਾ ਨੂੰ ਹਰਾਉਣ ਦੇ ਲਈ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਹੋ ਗਈਆਂ ਹਨ। ਹੁਣ NDA ਨੂੰ UPA ਨਹੀਂ ਹਰਾਏਗਾ ਸਗੋਂ ਹੁਣ INDIA ਹੀ ਭਾਜਪਾ ਦੀ ਹੈਟ੍ਰਿਕ ਨੂੰ ਹਰਾਉਣ ਦੀ ਰਣਨੀਤੀ ਬਣਾ ਰਿਹਾ ਹੈ।

ਭਾਜਪਾ ਨੂੰ ਹਰਾਉਣ ਦੇ ਲਈ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਹੋ ਗਈਆਂ ਹਨ। ਹੁਣ NDA ਨੂੰ UPA ਨਹੀਂ ਹਰਾਏਗਾ ਸਗੋਂ ਹੁਣ INDIA ਹੀ ਭਾਜਪਾ ਦੀ ਹੈਟ੍ਰਿਕ ਨੂੰ ਹਰਾਉਣ ਦੀ ਰਣਨੀਤੀ ਬਣਾ ਰਿਹਾ ਹੈ। ਬੀਤੇ ਦਿਨ ਬੈਂਗਲੁਰੂ 'ਚ ਮਹਾਗਠਜੋੜ ਨੂੰ ਲੈ ਕੇ ਸਹਿਮਤੀ ਬਣੀ। ਇਸ ਗਠਜੋੜ ਵਿੱਚ 26 ਪਾਰਟੀਆਂ ਸ਼ਾਮਲ ਹੋਈਆਂ ਹਨ। ਆਉਣ ਵਾਲੇ ਸਮੇਂ ਵਿੱਚ ਹੋਰ ਪਾਰਟੀਆਂ ਜੁੜ ਸਕਦੀਆਂ ਹਨ। ਇਸ ਵਿੱਚ ਕਾਂਗਰਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਵੀ ਗਠਜੋੜ ਦਾ ਹਿੱਸਾ ਹੈ। 

ਹੁਣ ਸਵਾਲ ਖੜ੍ਹਾ ਹੁੰਦਾ ਹੈ ਕਿ ਪੰਜਾਬ ਵਿੱਚ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਵਿਰੋਧੀ ਧਿਰ 'ਚ ਕਾਂਗਰਸ ਹੈ। ਅਜਿਹੇ 'ਚ ਕੀ ਆਮ ਆਦਮੀ ਪਾਰਟੀ ਹੁਣ ਕਾਂਗਰਸ ਨੂੰ ਲੈ ਕੇ ਆਪਣਾ ਰੁਖ ਬਦਲੇਗੀ ਜਾਂ ਨਹੀਂ ? 

ਦਿ ਇੰਡੀਅਨ ਐਕਸਪ੍ਰੈਸ ਦੀ ਇੱਕ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਗਿਆ ਹੈ ਕਿ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਂਗਲੁਰੂ ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ  ਲੀਡਰਸ਼ਿਪ ਨੇ ਆਪਣੀ ਸੋਸ਼ਲ ਮੀਡੀਆ ਟੀਮ ਨੂੰ ਕਾਂਗਰਸ ਦੇ ਖਿਲਾਫ ਟਵੀਟ ਨਾ ਕਰਨ ਅਤੇ ਨਿਮਰਤਾ ਨਾਲ ਬਿਆਨ ਦੇਣ ਲਈ ਕਿਹਾ ਹੈ। 

ਇਸ ਦੇ ਨਾਲ ਹੀ, ਕਾਂਗਰਸ ਦੇ ਅੰਦਰੂਨੀ ਸੂਤਰਾਂ ਅਨੁਸਾਰ, ਕਾਂਗਰਸ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਵਿਰੋਧੀ ਪਾਰਟੀਆਂ ਦੀ ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬੈਂਗਲੁਰੂ ਸੰਬੋਧਨ ਨੂੰ ਟਵੀਟ ਕਰਨਾਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਰਾਸ ਨਹੀਂ ਆਇਆ। 

ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੂੰ ਪਟਨਾ ਵਿੱਚ ਵਿਰੋਧੀ ਧਿਰ ਦੀ ਪਹਿਲੀ ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸੋਸ਼ਲ ਮੀਡੀਆ ਦੇ ਨਾਲ-ਨਾਲ ਪ੍ਰੈਸ ਵਿੱਚ ਦਿੱਤੇ ਗਏ ਕਾਂਗਰਸੀ ਲੀਡਰਾਂ ਵਿਰੋਧੀ ਬਿਆਨਾਂ ਦੀਆਂ ਕੁੱਝ ਉਦਾਹਰਣਾਂ ਦਿੱਤੀਆਂ ਸਨ। ਕਿ ਆਪ ਲੀਡਰ ਹਾਲੇ ਵੀ ਕਾਂਗਰਸ ਖਿਲਾਫ਼ ਬੋਲ ਰਹੇ ਹਨ। 

ਇਸ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਆਪਣੀ ਸੋਸ਼ਲ ਮੀਡੀਆ ਟੀਮ ਨੂੰ ਕਾਂਗਰਸ 'ਤੇ ਸਿਆਸੀ ਹਮਲੇ ਨਾ ਕਰਨ ਦੀ ਹਦਾਇਤ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Khanauri Kisan Live | ਡੱਲੇਵਾਲ ਦੀ ਹਾਲਤ ਨਾਜੁਕ, ਕਿਸਾਨਾਂ ਨੇ ਚੁੱਕਿਆ ਵੱਡਾ ਕਦਮਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਬੱਸਾਂ ਦੀ ਹੜਤਾਲ ਹੋਈ ਖ਼ਤਮਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget