Latest Breaking News Live 22 October 2024: ਪੰਜਾਬ ਦੇ 20 ਹਜ਼ਾਰ ਸਕੂਲਾਂ 'ਚ ਮੈਗਾ PTM, ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 'ਲਾਰੇਂਸ ਤੂੰ ਬਹੁਤ ਵੱਡੀ ਗਲਤੀ ਕੀਤੀ, ਬਾਬਾ ਸਿੱਦੀਕੀ ਨੂੰ ਜੰਨਤ ਮਿਲੀ ਪਰ ਤੈਨੂੰ...'
Latest Breaking News Live 22 October 2024: ਪੰਜਾਬ ਦੇ 20 ਹਜ਼ਾਰ ਸਕੂਲਾਂ 'ਚ ਮੈਗਾ PTM, ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 'ਲਾਰੇਂਸ ਤੂੰ ਬਹੁਤ ਵੱਡੀ ਗਲਤੀ ਕੀਤੀ, ਬਾਬਾ ਸਿੱਦੀਕੀ ਨੂੰ ਜੰਨਤ ਮਿਲੀ ਪਰ ਤੈਨੂੰ...'
ABP SanjhaLast Updated: 22 Oct 2024 09:54 PM

ਪਿਛੋਕੜ
Latest Breaking News Live 22 October 2024: ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੇ...More
Latest Breaking News Live 22 October 2024: ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਸ਼ਿਰਕਤ ਕਰਨਗੇ। ਸਾਰੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੀਟੀਐਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈੱਸ ਕਾਨਫਰੰਸ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਬੁਲਾਇਆ ਗਿਆ ਹੈ, ਤਾਂ ਜੋ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ।ਪੰਜਾਬ ਦੇ 20 ਹਜ਼ਾਰ ਸਕੂਲਾਂ 'ਚ ਮੈਗਾ PTM, CM ਮਾਨ ਸਣੇ ਸਾਰੇ ਵਿਧਾਇਕ ਅਤੇ ਮੰਤਰੀ ਹੋਣਗੇ ਸ਼ਾਮਲ Gurmeet Singh Ram Rahim: ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਹੈ ਜਦੋਂ ਸੁਪਰੀਮ ਕੋਰਟ ਨੇ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਤੋਂ ਲਗਾਈ ਰੋਕ ਹਟਾ ਦਿੱਤੀ ਸੀ। ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਨੂੰ ਦਿੱਤੀ ਮਨਜ਼ੂਰੀ Lawrence Bishnoi Video: ਇਨ੍ਹੀਂ ਦਿਨੀਂ ਪਾਕਿਸਤਾਨ 'ਚ ਵੀ ਸਲਮਾਨ ਖਾਨ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ ਦਾ ਮੁੱਦਾ ਚਰਚਾ 'ਚ ਹੈ। NCP ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਦੇਸ਼ 'ਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਸਲਮਾਨ ਖਾਨ ਦੇ ਪ੍ਰਸ਼ੰਸਕ ਪਰੇਸ਼ਾਨ ਹਨ। ਇਸ ਦੌਰਾਨ ਪਾਕਿਸਤਾਨੀ ਯੂਟਿਊਬ ਚੈਨਲ ਰੀਅਲ ਐਂਟਰਟੇਨਮੈਂਟ ਨੇ ਇਸ ਪੂਰੇ ਮਾਮਲੇ 'ਤੇ ਇਕ ਵੀਡੀਓ ਬਣਾਈ ਹੈ, ਜਿਸ 'ਚ ਇਸ ਮੁੱਦੇ 'ਤੇ ਪਾਕਿਸਤਾਨੀ ਲੋਕਾਂ ਤੋਂ ਫੀਡਬੈਕ ਲਿਆ ਗਿਆ ਹੈ। ਆਓ ਜਾਣਦੇ ਹਾਂ ਲੋਕਾਂ ਨੇ ਕੀ ਕਿਹਾ?'ਲਾਰੇਂਸ ਤੂੰ ਬਹੁਤ ਵੱਡੀ ਗਲਤੀ ਕੀਤੀ, ਬਾਬਾ ਸਿੱਦੀਕੀ ਨੂੰ ਜੰਨਤ ਮਿਲੀ ਪਰ ਤੈਨੂੰ...', ਪਾਕਿਸਤਾਨ ਤੋਂ ਧਮਕੀ ਵਾਲਾ ਵੀਡੀਓ ਹੋਇਆ ਵਾਇਰਲ
Punjab News: ਮੰਡੀਆਂ 'ਚ ਪਿਆ 70 ਫੀਸਦੀ ਝੋਨਾ, ਮੰਤਰੀ ਕੁਲਦੀਪ ਧਾਲੀਵਾਲ ਦਾ ਫੁੱਟਿਆ ਗੁੱਸਾ ਬੋਲੇ- FCI ਤੇ ਕੇਂਦਰ ਨੇ ਜਾਣਬੁੱਝ ਕੇ ਕੀਤੀ ਦੇਰੀ, ਸਾਡੀ ਗਲਤੀ ਨਹੀਂ
Punjab News: ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਚਿੰਤਤ ਹਨ। ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾਂਮਾਤਰ ਹੈ। ਇਸ ਸਬੰਧੀ ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਫਸੀਆਈ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।