ਮੇਘਾਲਿਆ 'ਚ ਮਮਤਾ ਬੈਨਰਜੀ ਦੀ ਪਾਰਟੀ TMC ਦੀ ਵੋਟ 10 ਫੀਸਦੀ ਤੋਂ ਵੱਧ ਵਧੀ, ਕਿੰਨੀਆਂ ਸੀਟਾਂ ਮਿਲੀਆਂ?
Meghalaya: ਮੇਘਾਲਿਆ ਵਿਧਾਨ ਸਭਾ ਚੋਣਾਂ ਦਾ ਨਤੀਜਾ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਲਈ ਉਤਸ਼ਾਹਜਨਕ ਰਿਹਾ, ਜੋ ਪੱਛਮੀ ਬੰਗਾਲ ਤੋਂ ਬਾਹਰ ਆਪਣੀ ਪਹੁੰਚ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Meghalaya: ਮੇਘਾਲਿਆ ਵਿਧਾਨ ਸਭਾ ਚੋਣਾਂ ਦਾ ਨਤੀਜਾ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਲਈ ਉਤਸ਼ਾਹਜਨਕ ਰਿਹਾ, ਜੋ ਪੱਛਮੀ ਬੰਗਾਲ ਤੋਂ ਬਾਹਰ ਆਪਣੀ ਪਹੁੰਚ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਾਮ 4 ਵਜੇ ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਟੀਐਮਸੀ ਨੇ 59 ਵਿੱਚੋਂ ਤਿੰਨ ਸੀਟਾਂ ਜਿੱਤੀਆਂ ਹਨ ਅਤੇ ਦੋ ਉੱਤੇ ਅੱਗੇ ਚੱਲ ਰਹੀ ਹੈ। ਪਿਛਲੀਆਂ ਚੋਣਾਂ ਵਿਚ ਟੀਐਮਸੀ ਨੇ 8 ਸੀਟਾਂ 'ਤੇ ਚੋਣ ਲੜੀ ਸੀ, ਪਰ ਇਕ ਵੀ ਨਹੀਂ ਜਿੱਤ ਸਕੀ ਸੀ।
ਮੇਘਾਲਿਆ ਦੀ ਇਸ ਚੋਣ ਵਿੱਚ ਟੀਐਮਸੀ ਦਾ ਵੋਟ ਸ਼ੇਅਰ ਵੀ ਵਧਿਆ ਹੈ। 2018 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਨੂੰ 0.35 ਵੋਟਾਂ ਮਿਲੀਆਂ ਸਨ ਪਰ ਇਸ ਵਾਰ ਇਹ ਵੱਧ ਕੇ 13.68 ਫੀਸਦੀ ਹੋ ਗਈਆਂ ਹਨ। ਮੁੱਖ ਮੰਤਰੀ ਕੋਨਰਾਡ ਸੰਗਮਾ ਦੀ ਪਾਰਟੀ ਨੈਸ਼ਨਲ ਪੀਪਲਜ਼ ਪਾਰਟੀ (ਐਨਪੀਪੀ) ਦੇ ਉਮੀਦਵਾਰਾਂ ਨੇ 16 ਸੀਟਾਂ ਜਿੱਤੀਆਂ ਹਨ। NPP 9 ਸੀਟਾਂ 'ਤੇ ਅੱਗੇ ਹੈ।
ਦੂਜੇ ਨੰਬਰ 'ਤੇ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਹੈ, ਜਿਸ ਨੇ 9 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ, ਜਦਕਿ ਇਸ ਦੇ ਉਮੀਦਵਾਰ 2 'ਤੇ ਅੱਗੇ ਚੱਲ ਰਹੇ ਹਨ। ਹਿੱਲ ਸਟੇਟ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਨੇ 2 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ, ਕਾਂਗਰਸ ਨੇ 4 'ਤੇ ਜਿੱਤ ਦਰਜ ਕੀਤੀ ਹੈ ਅਤੇ ਉਸ ਦਾ ਉਮੀਦਵਾਰ 1 'ਤੇ ਅੱਗੇ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :