ਜੰਮੂ-ਕਸ਼ਮੀਰ 'ਚ ਧਾਰਾ 370 ਹਟਣ ਮਗਰੋਂ ਸਾਬਕਾ CM ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਗ੍ਰਿਫ਼ਤਾਰ
ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ (ਹਰੀ ਨਗਰ ਗੈਸਟ ਹਾਊਸ) ਲਿਜਾਇਆ ਗਿਆ ਹੈ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ (ਹਰੀ ਨਗਰ ਗੈਸਟ ਹਾਊਸ) ਲਿਜਾਇਆ ਗਿਆ ਹੈ।
What did J&K get for acceding to India? Another partition along communal lines? Our special status isn’t a gift bestowed upon us. Its a right guaranteed by the same 🇮🇳 parliament. A contract entered into by J&K leadership & India. Today the very same contract has been violated
— Mehbooba Mufti (@MehboobaMufti) August 5, 2019
ਦੱਸ ਦਈਏ ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਪੀਡੀਪੀ ਲੀਡਰ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਨਜ਼ਰਬੰਦ (House Arrest) ਕੀਤਾ ਗਿਆ ਸੀ। ਕੇਂਦਰ ਦੀ ਮੋਦੀ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਤੋਂ ਧਾਰਾ 370 ਤੇ 35ਏ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਅੱਜ ਰਾਜ ਸਭਾ ਤੋਂ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦਾ ਬਿੱਲ ਵੀ ਪਾਸ ਕਰ ਦਿੱਤਾ ਹੈ। ਇਹ ਬਿੱਲ ਮੰਗਲਵਾਰ ਨੂੰ ਲੋਕ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਧਾਰਾ 370 ਖ਼ਤਮ ਕਰਨ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਕਿਹਾ ਸੀ, 'ਅੱਜ ਭਾਰਤੀ ਲੋਕਤੰਤਰ ਦਾ ਕਾਲਾ ਦਿਨ ਹੈ। ਧਾਰਾ 370 ਨੂੰ ਰੱਦ ਕਰਨ ਲਈ ਭਾਰਤ ਸਰਕਾਰ ਦਾ ਇਕਪਾਸੜ ਫੈਸਲਾ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ ਹੈ। ਜੰਮੂ ਤੇ ਕਸ਼ਮੀਰ ਵਿੱਚ ਭਾਰਤ ਕਾਰਜਸ਼ੀਲ ਸ਼ਕਤੀ ਬਣ ਜਾਏਗਾ। ਧਾਰਾ 370 'ਤੇ ਚੁੱਕਿਆ ਕਦਮ ਉਪਮਹਾਦੀਪ ਲਈ ਵਿਨਾਸ਼ਕਾਰੀ ਨਤੀਜੇ ਲਿਆਏਗਾ, ਉਹ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਦਹਿਸ਼ਤ ਕਰ ਕੇ ਇਸ ਖੇਤਰ ਵਿੱਚ ਅਧਿਕਾਰ ਚਾਹੁੰਦੇ ਹਨ।'
Statement of Omar Abdullah, Vice-President of National Conference and former Chief Minister of Jammu & Kashmir, on revoking of Article 370 and other decisions announced by Government of India. pic.twitter.com/L9RXggb10k
— ANI (@ANI) August 5, 2019
ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਰਤ ਕਸ਼ਮੀਰ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਿਹਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਧਾਰਾ 370 'ਤੇ ਸਰਕਾਰ ਦੇ ਕਦਮਾਂ ਨੂੰ ਇਕਤਰਫਾ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਧੋਖਾ ਹੈ।