ਕੇਂਦਰ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇੰਜ ਜਾਪਦਾ ਹੈ ਕਿ ਪੁਰਾਣੇ ਸ਼ਹਿਰਾਂ ਦੇ ਨਾਮ ਬਦਲਣ ਤੇ ਅਯੁੱਧਿਆ ’ਚ ਰਾਮ ਮੰਦਰ ਉਸਾਰੇ ਜਾਣਾ ਭਾਰਤ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਬਣ ਗਿਆ ਹੈ। ਦੂਜੇ ਪਾਸੇ ਇਹ ਦੇਖ ਕੇ ਖੁਸ਼ੀ ਹੋਈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਬਾਲੋਕੀ ਜੰਗਲੀ ਰੱਖ ਦਾ ਨਾਮ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਣ ਤੇ ਉਨ੍ਹਾਂ ਦੇ ਨਾਮ ’ਤੇ ਯੂਨੀਵਰਸਿਟੀ ਬਣਾਏ ਜਾਣ ਲਈ ਕਦਮ ਉਠਾਇਆ ਹੈ।
ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਨੇ ਇਕ ਸਮਾਗਮ ਦੌਰਾਨ ਇਹ ਐਲਾਨ ਕਰਦਿਆਂ ਕਿਹਾ ਸੀ ਕਿ ਪਾਕਿਸਤਾਨ ਸਾਰੇ ਨਾਗਰਿਕਾਂ ਦਾ ਹੈ। ਉਹ ਯਕੀਨੀ ਬਣਾਉਣਗੇ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਿੱਖ ਸ਼ਰਧਾਲੂ ਆਸਾਨੀ ਨਾਲ ਮਨਾ ਸਕਣ। ਇਮਰਾਨ ਖ਼ਾਨ ਨੇ ਇਸ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕਰਕੇ ਇਤਿਹਾਸ ਸਿਰਜ ਦਿੱਤਾ ਹੈ। ਇਸ ਦਾ ਸਿੱਖ ਜਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।