ਪੜਚੋਲ ਕਰੋ
Advertisement
ਮੋਦੀ ਸਰਕਾਰ ਦੇ ਫੈਸਲੇ ਦੇ ਨਤੀਜੇ ਭਿਆਨਕ ਹੋਣਗੇ, ਮੁਫਤੀ ਵੱਲੋਂ ਵਿਰੋਧ
ਜੰਮੂ-ਕਸ਼ਮੀਰ ਨੂੰ ਲੈ ਕੇ ਮੋਦੀ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਅੱਜ ਰਾਜ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸਾਹ ਨੇ ਧਾਰਾ 370 ਨੂੰ ਹਟਾਉਣ ਤੇ ਜੰਮੂ-ਕਸ਼ਮੀਰ ਦੇ ਪੁਨਰਗਠਨ ਲਈ ਮਤਾ ਪੇਸ਼ ਕੀਤਾ ਹੈ।
ਸ੍ਰੀਨਗਰ: ਜੰਮੂ-ਕਸ਼ਮੀਰ ਨੂੰ ਲੈ ਕੇ ਮੋਦੀ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਅੱਜ ਰਾਜ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸਾਹ ਨੇ ਧਾਰਾ 370 ਨੂੰ ਹਟਾਉਣ ਤੇ ਜੰਮੂ-ਕਸ਼ਮੀਰ ਦੇ ਪੁਨਰਗਠਨ ਲਈ ਮਤਾ ਪੇਸ਼ ਕੀਤਾ ਹੈ। ਇਸ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਨੂੰ ਲੈ ਕੇ ਰਾਜ ਸਭਾ ‘ਚ ਜੰਮਕੇ ਹੰਗਾਮਾ ਹੋਇਆ।
ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, “ਇਸ ਫੈਸਲੇ ਦੇ ਨਤੀਜੇ ਭਿਆਨਕ ਹੋਣਗੇ। ਭਾਰਤ ਸਰਕਾਰ ਦੇ ਇਰਾਦੇ ਸਾਫ਼ ਹਨ। ਉਹ ਜੰਮੂ-ਕਸ਼ਮੀਰ ‘ਚ ਉੱਥੇ ਦੇ ਲੋਕਾਂ ਨੂੰ ਡਰਾ ਕੇ ਇੱਥੇ ਆਪਣਾ ਅਧਿਕਾਰ ਕਰਨਾ ਚਾਹੁੰਦੇ ਹਨ। ਕਸ਼ਮੀਰ ‘ਚ ਭਾਰਤ ਸਰਕਾਰ ਆਪਣਾ ਵਾਅਦਾ ਨਿਭਾਉਣ ‘ਚ ਨਾਕਾਮਯਾਬ ਰਹੀ।”
ਇਸ ਤੋਂ ਇਲਾਵਾ ਹੁਣ ਜੰਮੂ-ਕਸ਼ਮੀਰ ਤੋਂ ਲੱਦਾਖ ਨੂੰ ਵੱਖ ਕਰ ਦਿੱਤਾ ਗਿਆ ਹੈ। ਲੱਦਾਖ ਨੂੰ ਬਗੈਰ ਵਿਧਾਨ ਸਭਾ ਕੇਂਦਰ ਪ੍ਰਸਾਸ਼ਿਤ ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਅਮਿਤ ਸਾਹ ਨੇ ਇਸ ਬਿੱਲ ਨੂੰ ਲੇਸ਼ ਕੀਤਾ ਰਾਜ ਸਭਾ ‘ਚ ਭਾਰੀ ਹੰਗਾਮਾ ਹੋਣ ਲੱਗਿਆ। ਇਸ ਨੂੰ ਦੇਖਦੇ ਚੇਅਰਮੈਨ ਨੇ ਕੁਝ ਦੇਰ ਲਈ ਰਾਜ ਸਭਾ ਨੂੰ ਮੁਅੱਤਲ ਕਰ ਦਿੱਤਾ ਸੀ।Today marks the darkest day in Indian democracy. Decision of J&K leadership to reject 2 nation theory in 1947 & align with India has backfired. Unilateral decision of GOI to scrap Article 370 is illegal & unconstitutional which will make India an occupational force in J&K.
— Mehbooba Mufti (@MehboobaMufti) August 5, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement