ਮਾਨਸੂਨ ਬਾਰੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਆਈਐਮਡੀ ਨੇ ਆਖਿਆ ਕਿ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ, ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ, ਹਰਿਆਣਾ, ਸੌਰਾਸ਼ਟਰ ਅਤੇ ਗੁਜਰਾਤ ਦੇ ਕੱਛ ਅਤੇ ਓਡੀਸ਼ਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਯੂਪੀ ਦੇ ਬਾਂਦਾ ਵਿੱਚ ਦਰਜ ਕੀਤਾ ਗਿਆ 43.2 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ।
ਨਵੀਂ ਦਿੱਲੀ: ਦੱਖਣੀ ਪੱਛਮੀ ਮਾਨਸੂਨ ਅਗਲੇ ਦਸ ਦਿਨਾਂ ਵਿੱਚ ਓਡੀਸ਼ਾ, ਝਾਰਖੰਡ, ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਅਤੇ ਬਿਹਾਰ ਵਿੱਚ ਪਹੁੰਚਣ ਦਾ ਅੰਦਾਜ਼ਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਮੌਸਮ ਵਿਗਿਆਨ ਵਿਭਾਗ ਨੇ ਦਿੱਤੀ ਹੈ।
ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਕਿਹਾ ਹੈ ਕਿ ਦੱਖਣੀ ਪੱਛਮੀ ਮਾਨਸੂਨ ਮੱਧ ਅਰਬ ਸਾਗਰ, ਕਰਨਾਟਕ ਦੇ ਸਮੁੰਦਰੀ ਕੰਢੇ, ਗੋਆ, ਮਹਾਰਾਸ਼ਟਰ ਦੇ ਕੁਝ ਹਿੱਸੇ, ਕਰਨਾਟਕ ਦੇ ਅੰਦਰੂਨੀ ਹਿੱਸੇ, ਤੇਲੰਗਾਨਾ ਦੇ ਕੁਝ ਹਿੱਸੇ ਅਤੇ ਆਂਧਰ ਪ੍ਰਦੇਸ਼, ਤਮਿਲਨਾਡੂ ਦੇ ਕੁਝ ਹਿੱਸਿਆਂ, ਮੱਧ ਬੰਗਾਲ ਦੀ ਖਾੜੀ ਅਤੇ ਬੰਗਾਲ ਦੀ ਖਾੜੀ ਦੇ ਪੂਰਬ-ਉੱਤਰ ਹਿੱਸਿਆਂ ਤੱਕ ਪਹੁੰਚ ਚੁੱਕਿਆ ਹੈ। ਆਈਐਮਡੀ ਦੇ ਕੌਮੀ ਮੌਸਮ ਪੂਰਬ ਅਨੁਮਾਨ ਦੇ ਰਜੇਂਦਰ ਜੇਨਾਮਾਨੀ ਨੇ ਆਖਿਆ ਹੈ ਕਿ ਸੱਤ-ਅੱਠ ਜੂਨ ਨੂੰ ਘੱਟ ਬਾਰਿਸ਼ ਹੋਣ ਦਾ ਅੰਦਾਜ਼ਾ ਹੈ।
ਮਾਨਸੂਨ ਦੋ ਦਿਨ ਦੀ ਦੇਰੀ ਨਾਲ ਪਹੁੰਚਿਆ ਕੇਰਲ
ਉਨ੍ਹਾਂ ਕਿਹਾ ਕਿ 11 ਜੂਨ ਤੱਕ ਓਡੀਸ਼ਾ ਦੀ ਖਾੜੀ ਵਿੱਚ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਨਾਲ ਮਾਨਸੂਨ ਹਵਾਵਾਂ ਨੂੰ ਅੱਗੇ ਵਧਣ ਵਿੱਚ ਸਹਾਇਤਾ ਮਿਲੇਗੀ ਅਤੇ ਇਸ ਦੇ ਓਡੀਸ਼ਾ, ਝਾਰਖੰਡ, ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਅਤੇ ਬਿਹਾਰ ਵੱਲ ਵਧਣ ਦੀ ਸੰਭਾਵਨਾ ਹੈ।
ਜੇਨਾਮਾਨੀ ਨੇ ਆਖਿਆ ਕਿ ਅਗਲੇ ਪੰਜ ਦਿਨਾਂ ਤੱਕ ਦੇਸ਼ ਵਿੱਚ ਲੂ ਦੀ ਸਥਿਤੀ ਬਣਨ ਦੀ ਕੋਈ ਸੰਭਾਵਨਾ ਨਹੀਂ ਹੈ। ਆਈਐਮਡੀ ਨੇ ਆਖਿਆ ਕਿ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ, ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ, ਹਰਿਆਣਾ, ਸੌਰਾਸ਼ਟਰ ਅਤੇ ਗੁਜਰਾਤ ਦੇ ਕੱਛ ਅਤੇ ਓਡੀਸ਼ਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਯੂਪੀ ਦੇ ਬਾਂਦਾ ਵਿੱਚ ਦਰਜ ਕੀਤਾ ਗਿਆ 43.2 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਇਸੇ ਦਰਮਿਆਨ ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆ ਵਿੱਚ ਬਾਰਿਸ਼ ਵੀ ਹੋ ਰਹੀ ਹੈ।