(Source: ECI/ABP News/ABP Majha)
Weather Update : ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ , ਇਹਨਾਂ 15 ਰਾਜਾਂ 'ਚ ਭਾਰੀ ਪਵੇਗਾ ਮੀਂਹ
Weather alert - ਯੂਪੀ ਵਿੱਚ ਤੂਫ਼ਾਨੀ ਬਾਰਿਸ਼ਦਰਜ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਦੌਰਾਨ 20 ਲੋਕਾਂ ਦੀ ਮੌਤ ਹੋ ਗਈ
Weather Update :- ਮੌਸਮ ਹਰ ਦਿਨ ਕਰਵਟ ਬਦਲ ਰਿਹਾ ਹੈ।ਭਾਰਤ ਦੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ ਸਮੇਤ ਉੱਤਰ-ਪੱਛਮ ਦੇ ਵੱਖ-ਵੱਖ ਰਾਜਾਂ ਅਤੇ ਉੱਤਰ-ਪੂਰਬ ਅਤੇ ਦੱਖਣੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਬੀਤੇ ਸੋਮਵਾਰ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪਿਆ। ਯੂਪੀ ਵਿੱਚ ਤੂਫ਼ਾਨੀ ਬਾਰਿਸ਼ ਦਰਜ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਦੌਰਾਨ 20 ਲੋਕਾਂ ਦੀ ਮੌਤ ਹੋ ਗਈ ਹੈ।
ਦੱਸ ਦਈਏ ਕਿ ਯੂਪੀ ਦੇ ਬਾਰਾਬੰਕੀ ਵਿੱਚ ਇੱਕ ਦਿਨ ਵਿੱਚ 346 ਮਿਲੀਮੀਟਰ ਪਾਣੀ ਡਿੱਗਿਆ। ਉਥੇ ਹੀ ਲਖਨਊ ਵਿੱਚ 109 ਮਿਲੀਮੀਟਰ ਮੀਂਹ ਪਿਆ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਰੈੱਡ ਅਲਰਟ ਵੀ ਜਾਰੀ ਕੀਤਾ ਹੈ। 15 ਸਤੰਬਰ ਤੱਕ ਉੱਤਰਾਖੰਡ ਸਮੇਤ 15 ਰਾਜਾਂ ਵਿੱਚ ਭਾਰੀ ਮੀਂਹ, ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਇਸਤੋਂ ਇਲਾਵਾ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਹਲਕੀ ਬਾਰਿਸ਼ ਕਰਕੇ ਤਾਪਮਾਨ 'ਚ ਵੀ ਗਿਰਾਵਟ ਆਈ। ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। 17 ਸਤੰਬਰ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣਗੇ ਅਤੇ ਮੌਸਮ ਸੁਹਾਵਣਾ ਰਹੇਗਾ। ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।
ਨਾਲ ਹੀ ਉੱਤਰਾਖੰਡ ਦੇ ਹਲਦਵਾਨੀ ਜ਼ਿਲੇ 'ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਵੱਖ-ਵੱਖ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਮਲਬੇ ਕਾਰਨ ਜ਼ਿਲ੍ਹੇ ਦੀਆਂ 12 ਸੜਕਾਂ ਬੰਦ ਹਨ। ਹਾਲਾਂਕਿ ਚੀਨ ਸਰਹੱਦ ਨੂੰ ਜੋੜਨ ਵਾਲੀ ਸੜਕ ਦੇ ਖੁੱਲ੍ਹਣ ਨਾਲ ਕੁਝ ਰਾਹਤ ਮਿਲੀ ਹੈ।
ਭਾਰੀ ਮੀਂਹ ਕਾਰਨ ਉਨਾਵ ਨੇੜੇ ਲਖਨਊ-ਕਾਨਪੁਰ ਹਾਈਵੇਅ 'ਤੇ 10 ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਐਤਵਾਰ ਰਾਤ 2 ਵਜੇ ਸ਼ੁਰੂ ਹੋਇਆ ਜਾਮ ਸੋਮਵਾਰ ਦੁਪਹਿਰ 12 ਵਜੇ ਖਤਮ ਹੋ ਗਿਆ। ਇਸ ਕਰਕੇ ਸੈਂਕੜੇ ਵਾਹਨ ਘੰਟਿਆਂ ਬੱਧੀ ਫਸੇ ਰਹੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial