ਨਵੀਂ ਦਿੱਲੀ: ਚੱਕਰਵਾਤੀ ਤੂਫ਼ਾਨ ਤਾਊਤੇ ਨੇ ਦੇਸ਼ 'ਚ ਤਬਾਹੀ ਮਚਾਈ ਹੋਈ ਹੈ। ਇਸ ਦਾ ਅਸਰ ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿਆਂ 'ਚ ਵੀ ਦੇਖਣ ਨੂੰ ਮਿਲੇਗਾ। ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 20 ਮਈ ਤਕ ਹਰਿਆਣਾ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
19 ਤੇ 20 ਮਈ ਨੂੰ ਭਾਰੀ ਬਾਰਸ਼ ਹੋ ਸਕਦੀ ਹੈ। ਕੁਝ ਥਾਵਾਂ 'ਤੇ ਹਨ੍ਹੇਰੀ ਤੇ ਤੇਜ਼ੀ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਮੌਸਮ ਮੰਗਲਵਾਰ ਰਾਤ ਤੋਂ ਬਦਲਣਾ ਸ਼ੁਰੂ ਹੋ ਜਾਵੇਗਾ। ਅਜਿਹੀ ਸਥਿਤੀ 'ਚ ਮੀਂਹ ਪੈਣ 'ਤੇ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ ਤੇ ਗਰਮੀ ਤੋਂ ਵੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਮੌਸਮ ਵਿਭਾਗ ਅਨੁਸਾਰ ਅਰਬ ਸਾਗਰ 'ਚ ਚੱਕਰਵਾਤੀ ਤੂਫ਼ਾਨ ਤਾਊਤੇ ਕਾਰਨ ਨਮੀ ਵਾਲੀਆਂ ਹਵਾਵਾਂ ਗੁਜਰਾਤ ਤੇ ਰਾਜਸਥਾਨ ਦੇ ਰਸਤੇ ਹਰਿਆਣਾ 'ਚ ਆਉਣਗੀਆਂ। ਇਸ ਦੇ ਨਾਲ ਹੀ ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ ਸੂਬੇ 'ਚ ਮੌਸਮ ਬਦਲੇਗਾ। ਇਸ ਦਾ ਅਸਰ 21 ਮਈ ਨੂੰ ਘਟਣ ਦੀ ਸੰਭਾਵਨਾ ਹੈ।
ਮੌਸਮ ਇਸ ਤਰ੍ਹਾਂ ਦਾ ਰਹੇਗਾ
18 ਮਈ - ਯੈਲੋ ਅਲਰਟ, ਤੇਜ਼ ਹਵਾਵਾਂ, ਦੇਰ ਰਾਤ ਹਲਕੀ ਬਾਰਸ਼
19 ਮਈ - ਔਂਰੈਂਜ ਅਲਰਟ, ਭਾਰੀ ਬਾਰਸ਼, ਭਾਰੀ ਬਾਰਸ਼ ਦੀ ਸੰਭਾਵਨਾ
20 ਮਈ - ਔਂਰੈਂਜ ਅਲਰਟ, ਤੂਫਾਨ, ਭਾਰੀ ਬਾਰਸ਼ ਦੀ ਭਵਿੱਖਬਾਣੀ
21 ਮਈ - ਹਲਕੇ ਬੱਦਲ, ਕਿਣਮਿਣ
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ