ਨਵੀਂ ਦਿੱਲੀ: ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਵਿੱਚ ਲਗਾਤਾਰ ਬਰਫਬਾਰੀ ਹੋਣ ਕਾਰਨ ਪਹਿਲਾਂ ਹੀ ਠੰਢ ਵਧ ਗਈ ਹੈ। ਇਸ ਦੇ ਨਾਲ ਹੀ ਮੈਦਾਨੀ ਖੇਤਰਾਂ ‘ਚ ਹੋਈ ਹਲਕੀ ਬਾਰਸ਼ ਨੇ ਵੀ ਉਤਰੀ ਭਾਰਤ ‘ਚ ਠੰਢ ਨੂੰ ਵਧਾਇਆ ਹੈ। ਦਿੱਲੀ, ਹਰਿਆਣਾ ਤੇ ਪੰਜਾਬ ਦੇ ਇਲਾਕਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਲੋਕ ਸ਼ੀਤ ਲਹਿਰ ਤੇ ਕਾਂਬਾ ਮਹਿਸੂਸ ਕਰ ਰਹੇ ਹਨ। ਇਸ ਤੋਂ ਇਲਾਵਾ ਦੇਰ ਰਾਤ ਤਾਮਿਲਨਾਡੂ ਤੇ ਪੁਡੂਚੇਰੀ ਦੇ ਤੱਟਾਂ ਨਾਲ ਟਕਰਾਉਣ ਵਾਲੇ ਚੱਕਰਵਾਤ ਨਿਵਾਰ ਕਾਰਨ ਭਾਰੀ ਬਾਰਸ਼ ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।
ਐਨਸੀਆਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਦੀ ਉਮੀਦ ਹੈ। ਬੁੱਧਵਾਰ ਨੂੰ ਕੁਝ ਖੇਤਰਾਂ ਵਿੱਚ ਹਲਕੀ ਬੂੰਦਾਬਾਦੀ ਤੇ ਹਵਾਵਾਂ ਨਾਲ ਠੰਢ ਵੱਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿਨ ਭਰ ਬੱਦਲਵਾਈ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਤਾਪਮਾਨ 27 ਨਵੰਬਰ ਤੇ 29 ਨਵੰਬਰ ਤਕ ਹੋਰ ਡਿੱਗ ਸਕਦਾ ਹੈ। ਹਾਲਾਂਕਿ ਅਸਮਾਨ ਸਾਫ ਰਹੇਗਾ। ਦੱਸ ਦੇਈਏ ਕਿ ਬੁੱਧਵਾਰ ਨੂੰ ਰਾਜਧਾਨੀ ਵਿੱਚ ਘੱਟੋ ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਰਿਹਾ ਤੇ ਵੱਧ ਤੋਂ ਵੱਧ ਤਾਪਮਾਨ 24.4° ਸੈਲਸਿਅਸ ਦਰਜ ਕੀਤਾ ਗਿਆ।
ਹਰਿਆਣਾ ਵਿੱਚ ਬੁੱਧਵਾਰ ਨੂੰ ਹੋਈ ਬਾਰਸ਼ ਤੋਂ ਬਾਅਦ ਵੀਰਵਾਰ ਨੂੰ ਵੀ ਇਹੋ ਸਥਿਤੀ ਬਣੀ ਰਹੀ। ਦਿਨ ਭਰ ਬੱਦਲਵਾਈ ਅਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ. ਮਦਨ ਖਿਚੜ ਨੇ ਕਿਹਾ ਕਿ ਹਵਾ ਦੀ ਦਿਸ਼ਾ ਸ਼ੁੱਕਰਵਾਰ ਦੁਪਹਿਰ ਤੋਂ ਬਾਅਦ ਬਦਲੇਗੀ। ਬਾਅਦ ਦੁਪਹਿਰ ਹਵਾ ਉੱਤਰ ਤੋਂ ਪੱਛਮ ਵੱਲ ਵਧੇਗੀ, ਜੋ ਇਸ ਸਮੇਂ ਪੂਰਬ ਵੱਲ ਵਧ ਰਹੀ ਹੈ। ਇਸ ਕਾਰਨ ਦਿਨ ਦਾ ਤਾਪਮਾਨ ਵਧੇਗਾ। ਉਧਰ ਬਰਫੀਲੀਆਂ ਹਵਾਵਾਂ ਠੰਢ ਨੂੰ ਵਧਾਉਣਗੀਆਂ ਅਤੇ ਇਸ ਨਾਲ ਰਾਤ ਦਾ ਤਾਪਮਾਨ ਵੀ ਘੱਟ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਮੌਸਮ ਵਿਭਾਗ ਦੀ ਚੇਤਾਵਨੀ, ਅਗਲੇ 4-5 ਦਿਨ ਰਹੋ ਸਾਵਧਾਨ
ਏਬੀਪੀ ਸਾਂਝਾ
Updated at:
26 Nov 2020 04:10 PM (IST)
ਐਨਸੀਆਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਦੀ ਉਮੀਦ ਹੈ। ਬੁੱਧਵਾਰ ਨੂੰ ਕੁਝ ਖੇਤਰਾਂ ਵਿੱਚ ਹਲਕੀ ਬੂੰਦਾਬਾਦੀ ਤੇ ਹਵਾਵਾਂ ਨਾਲ ਠੰਢ ਵੱਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿਨ ਭਰ ਬੱਦਲਵਾਈ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ।
- - - - - - - - - Advertisement - - - - - - - - -