ਪੜਚੋਲ ਕਰੋ
(Source: ECI/ABP News)
ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ
15 ਅਪਰੈਲ ਨੂੰ ਧਰਤੀ ਵਿਗਿਆਨ ਮੰਤਰਾਲੇ ਦੇ ਸੈਕਟਰੀ, ਮਾਧਵਨ ਰਾਜੀਵਨ ਨੇ ਆਪਣੇ ਅਨੁਮਾਨ ਵਿੱਚ ਕਿਹਾ ਸੀ ਕਿ ਇਸ ਸਾਲ ਮਾਨਸੂਨ ਦੀ ਬਾਰਸ਼ ਆਮ ਤੌਰ 'ਤੇ 100 ਪ੍ਰਤੀਸ਼ਤ ਹੋਣ ਦੀ ਉਮੀਦ ਹੈ। ਇਸ ਪੰਜ ਫੀਸਦ ਇਧਰ-ਉਧਰ ਹੋ ਸਕਦਾ ਹੈ।
![ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ Meteorological Department warns of heavy rains and thunderstorms ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ](https://static.abplive.com/wp-content/uploads/sites/5/2020/03/11162230/weather-1.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਚੱਕਰਵਾਤ 'ਨਿਸਰਗ' ਹੁਣ ਕਮਜ਼ੋਰ ਹੋ ਗਿਆ ਹੈ, ਪਰ ਇਸ ਦਾ ਅਸਰ ਦੇਸ਼ ਦੇ ਕਈ ਸੂਬਿਆਂ ਵਿੱਚ ਦੇਖਿਆ ਜਾ ਸਕਦਾ ਹੈ। ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਮੌਸਮ ਸੁਹਾਵਣਾ ਰਹੇਗਾ। ਹਲਕੀ ਬੱਦਲਵਾਈ (Light Clouds), ਹਵਾਵਾਂ ਚਲਦੀਆਂ ਰਹਿਣਗੀਆਂ।
ਮੌਸਮ ਵਿਭਾਗ (Meteorological Department) ਦੇ ਅਨੁਮਾਨ ਮੁਤਾਬਕ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜੋਰਮ, ਤ੍ਰਿਪੁਰਾ, ਕੇਰਲ ਵਿੱਚ ਸ਼ੁੱਕਰਵਾਰ ਨੂੰ ਭਾਰੀ ਬਾਰਸ਼ (Heavy Rain) ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਬਿਹਾਰ, ਅਰੁਣਾਚਲ ਪ੍ਰਦੇਸ਼ ਤੇ ਦੱਖਣੀ ਕਰਨਾਟਕ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ।
ਹਨੇਰੀ-ਤੂਫਾਨ ਦਾ ਖ਼ਤਰਾ:
ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿੱਚ ਗੜੇਮਾਰੀ ਪੈ ਸਕਦੀ ਹੈ। ਇਸ ਸਮੇਂ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਬਿਹਾਰ ਵਿੱਚ ਬਿਜਲੀ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਚਮਕ ਸਕਦੀ ਹੈ।
ਪੂਰਬੀ ਉੱਤਰ ਪ੍ਰਦੇਸ਼ ਤੇ ਪੂਰਬੀ ਸੂਬਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਵੀ ਮੌਸਮ ਸੁਹਾਵਣਾ ਰਹੇਗਾ। ਇੱਥੇ ਹਵਾਵਾਂ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ।
ਦੱਸ ਦੇਈਏ ਕਿ ਦੱਖਣ-ਪੱਛਮੀ ਮਾਨਸੂਨ ਨੇ ਸੋਮਵਾਰ ਨੂੰ ਕੇਰਲ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਸ਼ ਨਾਲ ਦਸਤਕ ਦਿੱਤੀ, ਜਿਵੇਂ ਕਿ ਭਾਰਤ ਮੌਸਮ ਵਿਭਾਗ (IMD) ਨੇ ਆਪਣੇ ਅਨੁਮਾਨ ਵਿੱਚ ਕਿਹਾ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਚਾਰ ਮਹੀਨੇ ਲੰਬੇ ਬਾਰਸ਼ ਦੇ ਮੌਸਮ ਦੀ ਸ਼ੁਰੂਆਤ ਹੋ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)