ਮੌਸਮ ਵਿਭਾਗ (Meteorological Department) ਦੇ ਅਨੁਮਾਨ ਮੁਤਾਬਕ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜੋਰਮ, ਤ੍ਰਿਪੁਰਾ, ਕੇਰਲ ਵਿੱਚ ਸ਼ੁੱਕਰਵਾਰ ਨੂੰ ਭਾਰੀ ਬਾਰਸ਼ (Heavy Rain) ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਬਿਹਾਰ, ਅਰੁਣਾਚਲ ਪ੍ਰਦੇਸ਼ ਤੇ ਦੱਖਣੀ ਕਰਨਾਟਕ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ।
ਹਨੇਰੀ-ਤੂਫਾਨ ਦਾ ਖ਼ਤਰਾ:
ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿੱਚ ਗੜੇਮਾਰੀ ਪੈ ਸਕਦੀ ਹੈ। ਇਸ ਸਮੇਂ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਬਿਹਾਰ ਵਿੱਚ ਬਿਜਲੀ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਚਮਕ ਸਕਦੀ ਹੈ।
ਪੂਰਬੀ ਉੱਤਰ ਪ੍ਰਦੇਸ਼ ਤੇ ਪੂਰਬੀ ਸੂਬਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਵੀ ਮੌਸਮ ਸੁਹਾਵਣਾ ਰਹੇਗਾ। ਇੱਥੇ ਹਵਾਵਾਂ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ।
ਦੱਸ ਦੇਈਏ ਕਿ ਦੱਖਣ-ਪੱਛਮੀ ਮਾਨਸੂਨ ਨੇ ਸੋਮਵਾਰ ਨੂੰ ਕੇਰਲ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਸ਼ ਨਾਲ ਦਸਤਕ ਦਿੱਤੀ, ਜਿਵੇਂ ਕਿ ਭਾਰਤ ਮੌਸਮ ਵਿਭਾਗ (IMD) ਨੇ ਆਪਣੇ ਅਨੁਮਾਨ ਵਿੱਚ ਕਿਹਾ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਚਾਰ ਮਹੀਨੇ ਲੰਬੇ ਬਾਰਸ਼ ਦੇ ਮੌਸਮ ਦੀ ਸ਼ੁਰੂਆਤ ਹੋ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904