ਨਵੀਂ ਦਿੱਲੀ: ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਵਿੱਚ ਹਰਿਆਣਾ ਦੇ ਕਰਨਾਲ, ਯੂਪੀ ਦੇ ਨਜੀਬਾਬਾਦ, ਬਿਜਨੌਰ, ਮੁਜ਼ੱਫਰਨਗਰ, ਖਟੌਲੀ, ਹਸਤੀਨਾਪੁਰ ਤੇ ਚਾਂਦਪੁਰ ਵਿੱਚ ਤੇਜ਼ ਬਾਰਸ਼ ਹੋ ਸਕਦੀ ਹੈ। ਇਸ ਦੌਰਾਨ, ਦਿੱਲੀ-ਐਨਸੀਆਰ ਵਿੱਚ ਹੁੰਮਸ ਦਾ ਸਿਲਸਿਲਾ ਜਾਰੀ ਹੈ। ਲੋਕ ਭਾਰੀ ਗਰਮੀ ਤੇ ਹੁੰਮਸ ਨਾਲ ਜੂਝ ਰਹੇ ਹਨ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ-ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਨਹੀਂ।


ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਲਈ ਉੱਤਰ-ਪੂਰਬੀ ਭਾਰਤ ਤੇ ਪੂਰਬੀ ਭਾਰਤ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਨਸੂਨ 3 ਜੁਲਾਈ ਤੱਕ ਉੱਤਰ-ਪੂਰਬੀ ਬਿਹਾਰ ਵਿੱਚ ਸਰਗਰਮ ਰਹੇਗਾ। ਇਸ ਸਮੇਂ ਦੌਰਾਨ ਮੌਸਮ ਵਿਭਾਗ ਨੇ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਮੱਧ ਭਾਰਤ ਵਿੱਚ ਮੌਨਸੂਨ ਦੀ ਗਤੀਵਿਧੀ ਵਿੱਚ ਵਾਧਾ ਹੋਇਆ ਹੈ। ਮੱਧ ਭਾਰਤ ਦੇ ਨਾਲ ਲੱਗਦੇ ਪੱਛਮੀ ਤੱਟਵਰਤੀ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਨਿਰੰਤਰ ਵੱਧ ਰਹੀਆਂ ਹਨ। ਖ਼ਾਸਕਰ ਮਹਾਰਾਸ਼ਟਰ, ਗੁਜਰਾਤ, ਕਰਨਾਟਕ ਤੇ ਗੋਆ ਦੇ ਸਮੁੰਦਰੀ ਕੰਢੇ ਮੀਂਹ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮਹਾਰਾਸ਼ਟਰ ਦੇ ਬਹੁਤੇ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਅਗਲੇ 24 ਘੰਟਿਆਂ ਵਿੱਚ ਗੁਜਰਾਤ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।

ਕੇਰਲ ਤੇ ਦੱਖਣੀ ਤਾਮਿਲਨਾਡੂ ਵਿੱਚ ਬਾਰਸ਼ ਦੀ ਸੰਭਾਵਨਾ ਘੱਟ ਹੈ। ਹਾਲਾਂਕਿ, ਕੁਝ ਥਾਂਵਾਂ 'ਤੇ ਬਾਰਸ਼ ਹੋ ਸਕਦੀ ਹੈ। ਆਂਧਰਾ ਪ੍ਰਦੇਸ਼ ਦੇ ਉੱਤਰੀ ਤੱਟਵਰਤੀ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਹੋ ਸਕਦੀਆਂ ਹਨ। ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾਂ ਵਿੱਚ ਮੌਨਸੂਨ ਦੀ ਗਤੀਵਿਧੀ ਕਾਫ਼ੀ ਘੱਟ ਗਈ ਹੈ। ਹਾਲਾਂਕਿ, ਇਨ੍ਹਾਂ ਸੂਬਿਆਂ ‘ਚ ਕੁਝ ਥਾਂਵਾਂ 'ਤੇ ਹਲਕੀ ਬਾਰਸ਼ ਹੋ ਸਕਦੀ ਹੈ।

ਉਧਰ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਕੁਝ ਥਾਂਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚਲ ਸਕਦੀਆਂ ਹਨ। ਬੁੱਧਵਾਰ ਨੂੰ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ, 34.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ ਲਗਪਗ 27 ਡਿਗਰੀ ਸੈਲਸੀਅਸ ਰਿਹਾ।

ਹਾਲਾਂਕਿ ਮੌਸਮ ਵਿਭਾਗ ਮੁਤਾਬਕ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਗਰਮੀ ਤੋਂ ਲੋਕ ਪ੍ਰੇਸ਼ਾਨ ਹਨ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵੱਧ ਰਹੀ ਹੈ। ਮੌਸਮ ਵਿਭਾਗ ਨੇ ਇਸ ਹਫਤੇ ਦੇ ਅੰਤ ਵਿੱਚ ਦਿੱਲੀ ਸਮੇਤ ਉੱਤਰ ਭਾਰਤ ਵਿਚ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904