ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਕੇ ਦੇਸ਼ਵਿਆਪੀ ਤਾਲਾਬੰਦੀ ਦੌਰਾਨ ਭਾਰਤ ਵਿੱਚ ਰਹਿ ਰਹੇ 2,550 ਵਿਦੇਸ਼ੀ ਤਬਲੀਗੀ ਜਮਾਤ ਦੇ ਮੈਂਬਰਾਂ ਨੂੰ ਕਾਲੀ ਸੂਚੀ ਵਿਚ ਪਾ ਦਿੱਤਾ ਹੈ ਤੇ ਉਨ੍ਹਾਂ ਨੂੰ 10 ਸਾਲਾਂ ਲਈ ਦੇਸ਼ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।


ਵੀਰਵਾਰ ਨੂੰ ਗ੍ਰਹਿ ਮੰਤਰਾਲੇ ਵੱਲੋਂ ਇਹ ਕਾਰਵਾਈ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਵਿਦੇਸ਼ੀ ਲੋਕਾਂ ਦੇ ਵੇਰਵੇ ਮੁਹੱਈਆ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ, ਜੋ ਦੇਸ਼ ਭਰ ਦੀਆਂ ਮਸਜਿਦਾਂ ਤੇ ਧਾਰਮਿਕ ਸਥਾਨਾਂ ਵਿੱਚ ਗ਼ੈਰਕਾਨੂੰਨੀ ਤੌਰ ’ਤੇ ਰਹਿ ਰਹੇ ਪਾਏ ਗਏ ਸਨ।

ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ 2,550 ਵਿਦੇਸ਼ੀ ਤਬਲੀਗੀ ਜਮਾਤ ਦੇ ਮੈਂਬਰਾਂ ਨੂੰ ਕਾਲੀ ਸੂਚੀ ਵਿੱਚ ਪਾਇਆ ਹੈ ਤੇ ਉਨ੍ਹਾਂ ਦੇ 10 ਸਾਲਾਂ ਲਈ ਭਾਰਤ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਹੈ।