ਨਵੀਂ ਦਿੱਲੀ: ਕਈ ਸੂਬਿਆਂ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਪਰੈਲ ਮਹੀਨੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਮੁੱਖ ਤੌਰ 'ਤੇ ਟੈਸਟ, ਟ੍ਰੈਕ ਅਤੇ ਇਲਾਜ ਦੀ ਰਣਨੀਤੀ 'ਤੇ ਕੰਮ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟੀਕਾਕਰਨ ਮੁਹਿੰਮ 'ਤੇ ਵਧੇਰੇ ਧਿਆਨ ਕੇਂਦਰਤ ਕਰਨ 'ਤੇ ਧਿਆਨ ਦਿੱਤਾ ਗਿਆ ਹੈ। ਜਿੱਥੇ ਆਰਪੀਸੀਆਰ ਟੈਸਟ ਦੇ ਅੰਕੜੇ ਘੱਟ ਹੁੰਦੇ ਹਨ ਉਨ੍ਹਾਂ ਰਾਜਾਂ ਵਿੱਚ ਇਸ ਨੂੰ ਵਧਾਉਣ ਦੀ ਸਲਾਹ ਦਿੱਤੀ ਗਈ ਹੈ।


ਗਾਈਡਲਾਈਨ ਵਿੱਚ ਕਿਹਾ ਗਿਆ ਹੈ ਕਿ ਜਦੋਂ ਨਵੇਂ ਕੋਰੋਨਾ ਕੇਸ ਪਾਏ ਜਾਣ ਤਾਂ ਇਸਦਾ ਸਮੇਂ ਸਿਰ ਇਲਾਜ ਕੀਤਾ ਜਾਣਾ ਚਾਹੀਦਾ ਹੈ ਅਤੇ ਇਸਦੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਸਾਰੇ ਸੰਪਰਕ ਕਰਨ ਵਾਲੇ ਲੋਕਾਂ ਨੂੰ ਕਾਨਟ੍ਰੈਕਟ ਟ੍ਰੇਸਿੰਗ ਰਾਹੀਂ ਕੁਵਾਰੰਟਿਨ ਕੀਤਾ ਜਾਣਾ ਚਾਹੀਦਾ ਹੈ। ਕੰਟੇਨਮੈਂਟ ਜ਼ੋਨ ਦੀ ਜਾਣਕਾਰੀ ਜ਼ਿਲ੍ਹਾ ਕੁਲੈਕਟਰ ਦੀ ਵੈਬਸਾਈਟ 'ਤੇ ਪਾਓ ਅਤੇ ਇਸ ਸੂਚੀ ਨੂੰ ਕੇਂਦਰੀ ਸਿਹਤ ਮੰਤਰਾਲੇ ਨਾਲ ਸਾਂਝਾ ਕਰੋ।


ਗਾਈਡਲਾਈਨ ਵਿੱਚ ਮਾਸਕ ਪਹਿਨਣ ਅਤੇ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਢੁਕਵੇਂ ਜੁਰਮਾਨਿਆਂ ਬਾਰੇ ਵੀ ਦੱਸਿਆ ਗਿਆ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਅੰਤਰ-ਰਾਜ ਅਤੇ ਅੰਤਰ-ਰਾਜ (ਕਿਸੇ ਹੋਰ ਰਾਜ ਵੱਲ ਵਧਣਾ) 'ਤੇ ਪਾਬੰਦੀਆਂ ਨਹੀਂ ਲਗਾਈਆਂ ਜਾਣੀਆਂ ਚਾਹੀਦੀਆਂ।


ਜਿਨ੍ਹਾਂ ਸੂਬਿਆਂ 'ਚ ਟੀਕਾਕਰਨ ਦੀ ਸਪੀਡ ਹੌਲੀ ਹੈ ਉਨ੍ਹਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ਾਂ ਵਿਚ ਚਿੰਤਾ ਜ਼ਾਹਰ ਕੀਤੀ ਗਈ ਹੈ। ਸੂਬਿਆਂ ਨੂੰ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਜੋ ਕੋਰੋਨਾ ਚੇਨ ਤੋੜਨ ਲਈ ਜ਼ਰੂਰੀ ਹੈ।


ਮਹਾਰਾਸ਼ਟਰ, ਪੰਜਾਬ, ਗੁਜਰਾਤ, ਛੱਤੀਸਗੜ, ਕਰਨਾਟਕ ਅਤੇ ਤਾਮਿਲਨਾਡੂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਨਵੇਂ ਕੋਰੋਨਾ ਦੇ ਮਾਮਲਿਆਂ '81% ਕੇਸ ਸਿਰਫ 6 ਸੂਬਿਆਂ ਦੇ ਹਨ।


ਅੱਜ ਕੋਰੋਨਾ ਦੇ 40,715 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਦੇਸ਼ ਵਿਚ ਹੁਣ ਤਕ 1,16,86,796 ਲੋਕ ਸੰਕਰਮਿਤ ਹੋਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ 199 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,60,166 ਹੋ ਗਈ।


ਇਹ ਵੀ ਪੜ੍ਹੋ: Farmers Paid Tribute to Bhagat Singh: ਕਿਸਾਨ ਅੰਦੋਲਨ ਕਰਕੇ ਚੜ੍ਹਿਆ ਕ੍ਰਾਂਤੀ ਦਾ ਰੰਗ, ਹਰ ਦੇਸ਼ ਵਾਸੀ ਦੀ ਜ਼ੁਬਾਨ 'ਤੇ ਸ਼ਹੀਦ ਭਗਤ ਸਿੰਘ ਦਾ ਨਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904