Latest Guidelines on Covid-19: 31 ਮਾਰਚ ਤੱਕ ਕੋਰੋਨਾ ਦੀਆਂ ਨਵੀਂ ਗਾਈਡਲਾਈਨ, ਜਾਣੋ ਬਦਲੇ ਹੋਏ ਨਿਯਮ
ਮੰਤਰਾਲੇ ਨੇ ਕਿਹਾ ਕਿ ਜਿੱਥੇ ਐਕਟਿਵ ਤੇ ਨਵੇਂ ਕੋਰੋਨਾ ਮਾਮਲਿਆਂ ਵਿੱਚ ਕਾਫ਼ੀ ਗਿਰਾਵਟ ਆਈ ਹੈ, ਉੱਥੇ ਨਿਗਰਾਨੀ, ਨਿਯੰਤਰਣ ਤੇ ਸਾਵਧਾਨੀ ਬਣਾਈ ਰੱਖਣ ਦੀ ਲੋੜ ਹੈ। ਮੰਤਰਾਲੇ ਨੇ ਕੰਟੇਨਮੈਂਟ ਜ਼ੋਨ ਵਿਚ ਸਖ਼ਤ ਨਿਯੰਤਰਣ ਦੇ ਉਪਾਅ ਕਰਨ ਲਈ ਵੀ ਕਿਹਾ ਹੈ।
ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਵੱਲੋਂ ਕੋਰੋਨਾਵਾਇਰਸ ਦਿਸ਼ਾ-ਨਿਰਦੇਸ਼ਾਂ ਦੀ ਨਿਗਰਾਨੀ ਤੇ ਰੋਕਥਾਮ ਸਬੰਧੀ ਜਾਰੀ ਦਿਸ਼ਾ ਨਿਰਦੇਸ਼ ਅੱਜ ਤੋਂ 31 ਮਾਰਚ ਤੱਕ ਲਾਗੂ ਰਹਿਣਗੇ। ਸ਼ੁੱਕਰਵਾਰ ਨੂੰ ਮੰਤਰਾਲੇ ਨੇ ਲਾਗੂ ਹਦਾਇਤਾਂ ਦੀ ਮਿਆਦ 31 ਮਾਰਚ ਤੱਕ ਵਧਾਉਣ ਦਾ ਆਦੇਸ਼ ਜਾਰੀ ਕੀਤਾ। ਇਸ ਦੇ ਨਾਲ ਹੀ ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਨੂੰ ਹੁਲਾਰਾ ਦੇਣ ਲਈ ਵੀ ਕਿਹਾ।
ਮੰਤਰਾਲੇ ਨੇ ਕਿਹਾ ਕਿ ਜਿੱਥੇ ਐਕਟਿਵ ਤੇ ਨਵੇਂ ਕੋਰੋਨਾ ਮਾਮਲਿਆਂ ਵਿੱਚ ਕਾਫ਼ੀ ਗਿਰਾਵਟ ਆਈ ਹੈ, ਉੱਥੇ ਨਿਗਰਾਨੀ, ਨਿਯੰਤਰਣ ਤੇ ਸਾਵਧਾਨੀ ਬਣਾਈ ਰੱਖਣ ਦੀ ਲੋੜ ਹੈ। ਮੰਤਰਾਲੇ ਨੇ ਕੰਟੇਨਮੈਂਟ ਜ਼ੋਨ ਵਿਚ ਸਖ਼ਤ ਨਿਯੰਤਰਣ ਦੇ ਉਪਾਅ ਕਰਨ ਲਈ ਵੀ ਕਿਹਾ ਹੈ। ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਭੇਜੇ ਗਏ ਨਿਰਦੇਸ਼ਾਂ ਵਿੱਚ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ 27 ਜਨਵਰੀ, 2021 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਨ ਦੀ ਲੋੜ ਹੈ।
ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਵਧਾਈ: ਉਧਰ ਦੂਜੇ ਪਾਸੇ ਡੀਜੀਸੀਏ ਨੇ ਵੀ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 31 ਮਾਰਚ ਤੱਕ ਵਧਾ ਦਿੱਤੀਆਂ ਹਨ। ਹਾਲਾਂਕਿ, ਇਸ ਮਿਆਦ ਦੌਰਾਨ ਚੋਣਵੇਂ ਰੂਟਾਂ 'ਤੇ ਯਾਤਰੀਆਂ ਦੀਆਂ ਉਡਾਣਾਂ ਜਾਰੀ ਰਹਿਣਗੀਆਂ। ਨਾਲ ਹੀ ਕਾਰਗੋ ਉਡਾਣਾਂ 'ਤੇ ਪਾਬੰਦੀ ਲਾਗੂ ਨਹੀਂ ਹੋਵੇਗੀ।
ਸਿਨੇਮਾ ਹਾਲ ਲਈ ਨਵੀਂ ਐਸਓਪੀ: ਮੌਜੂਦਾ ਦਿਸ਼ਾ ਨਿਰਦੇਸ਼ਾਂ ਮੁਤਾਬਕ, ਸਿਨੇਮਾ ਹਾਲਾਂ ਅਤੇ ਥੀਏਟਰਾਂ ਨੂੰ ਵਧੇਰੇ ਲੋਕਾਂ ਨਾਲ ਕੰਮ ਕਰਨ ਦੀ ਇਜਾਜ਼ਤ ਹੈ। ਸਿਨੇਮਾ ਹਾਲ ਨੂੰ ਆਪਣੀ ਬੈਠਣ ਦੀ ਸਮਰੱਥਾ ਦਾ 50 ਪ੍ਰਤੀਸ਼ਤ ਤਕ ਵਰਤਣ ਦੀ ਇਜਾਜ਼ਤ ਹੈ। ਉਨ੍ਹਾਂ ਨੂੰ ਹੁਣ ਪੂਰੀ ਸਮਰੱਥਾ ਨਾਲ ਸੰਚਾਲਨ ਦੀ ਇਜਾਜ਼ਤ ਦਿੱਤੀ ਜਾਏਗੀ।
ਸਵੀਮਿੰਗ ਪੂਲ ਲਈ ਇਜਾਜ਼ਤ ਦਿੱਤੀ ਜਾਵੇਗੀ: ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਖੇਡਾਂ ਦੀ ਵਰਤੋਂ ਲਈ ਸਵੀਮਿੰਗ ਪੂਲ ਨੂੰ ਪਹਿਲਾਂ ਹੀ ਇਜਾਜ਼ਤ ਦਿੱਤੀ ਗਈ ਹੈ। ਸਵੀਮਿੰਗ ਪੂਲ ਨੂੰ ਹੁਣ ਸਾਰਿਆਂ ਲਈ ਵਰਤਣ ਦੀ ਇਜਾਜ਼ਤ ਦਿੱਤੀ ਜਾਏਗੀ, ਜਿਸ ਦੇ ਲਈ ਮੰਤਰਾਲੇ ਨਾਲ ਸਲਾਹ ਮਸ਼ਵਰਾ ਕਰਕੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਵੱਲੋਂ ਇੱਕ ਐਸਓਪੀ ਜਾਰੀ ਕੀਤੀ ਗਈ ਹੈ।
ਆਵਾਜਾਈ 'ਤੇ ਕੋਈ ਰੋਕ ਨਹੀਂ: ਇੱਕ ਸੂਬੇ ਤੋਂ ਦੂਜੇ ਸੂਬੇ ਵਿਚ ਮਾਲ ਦੀ ਆਵਾਜਾਈ ਅਤੇ ਅੰਤਰ-ਸਰਹੱਦੀ ਵਪਾਰ ਲਈ ਕੋਈ ਪਾਬੰਦੀ ਨਹੀਂ ਹੈ। ਇਸ ਲਈ ਵੱਖਰੀ ਇਜਾਜ਼ਤ ਜਾਂ ਈ-ਪਰਮਿਟ ਦੀ ਲੋੜ ਨਹੀਂ ਪਵੇਗੀ। ਕੰਟੇਨਮੈਂਟ ਜ਼ੋਨ ਤੋਂ ਬਾਹਰ ਦੀਆਂ ਗਤੀਵਿਧੀਆਂ ਦੀ ਇਜਾਜ਼ਤ ਹੈ।
ਕੁਝ ਸਥਾਨਾਂ ਨੂੰ ਛੱਡ ਕੇ ਸਮਾਜਕ, ਧਾਰਮਿਕ, ਖੇਡਾਂ, ਮਨੋਰੰਜਨ, ਵਿਦਿਅਕ, ਸਭਿਆਚਾਰਕ, ਧਾਰਮਿਕ ਸਮਾਗਮਾਂ ਨੂੰ ਹਾਲ ਦੀ ਸਮਰੱਥਾ ਦੇ ਵੱਧ ਤੋਂ ਵੱਧ 50 ਪ੍ਰਤੀਸ਼ਤ ਤੱਕ ਦੀ ਇਜਾਜ਼ਤ ਹੈ। ਹੁਣ ਅਜਿਹੀਆਂ ਬੈਠਕਾਂ ਸਬੰਧਤ ਸੂਬਿਆਂ ਦੇ ਐਸਓਪੀ ਦੇ ਅਧੀਨ ਆਉਂਦੀਆਂ ਹਨ।
ਇਹ ਵੀ ਪੜ੍ਹੋ: Health Tips: ਘਿਓ ਤੇ ਮੱਖਣ ’ਚੋਂ ਸਿਹਤ ਲਈ ਕੀ ਬਿਹਤਰ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin