ਪੜਚੋਲ ਕਰੋ
Advertisement
Air Force Helicopter : ਹਨੂੰਮਾਨਗੜ੍ਹ 'ਚ ਹਵਾਈ ਸੈਨਾ ਦੇ ਹੈਲੀਕਾਪਟਰ MI-35 ਦੀ ਹੋਈ ਐਮਰਜੈਂਸੀ ਲੈਂਡਿੰਗ
ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਏਅਰਫੋਰਸ ਦੇ ਹੈਲੀਕਾਪਟਰ MI-35 ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ, ਇਸ ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।
Rajasthan News : ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਏਅਰਫੋਰਸ ਦੇ ਹੈਲੀਕਾਪਟਰ MI-35 ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ, ਇਸ ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।ਪੁਲਿਸ ਮੁਤਾਬਕ ਭਾਰਤੀ ਹਵਾਈ ਸੈਨਾ ਦਾ ਇੱਕ ਹੈਲੀਕਾਪਟਰ ਤਕਨੀਕੀ ਖ਼ਰਾਬੀ ਕਾਰਨ ਹੰਗਾਮੀ ਹਾਲਤ ਵਿੱਚ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਇੱਕ ਖੇਤ ਵਿੱਚ ਉਤਰਿਆ ਗਿਆ । ਪੁਲਿਸ ਨੇ ਦੱਸਿਆ ਕਿ ਇਸ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਹੈਲੀਕਾਪਟਰ ਦੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।
A Mi-35 attack helicopter of the Indian Air Force has made a precautionary landing in a village near Hanumangarh district in Rajasthan. More details awaited: IAF officials pic.twitter.com/irKi7KIglV
— ANI (@ANI) August 23, 2022
ਦੱਸਿਆ ਜਾ ਰਿਹਾ ਹੈ ਕਿ ਭਾਰਤੀ ਹਵਾਈ ਸੈਨਾ ਦੇ MI-35 ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪਿੰਡ ਢੋਲੀਪਾਲ-ਕਿਕਰਵਾਲੀ ਵਿਚਕਾਰ ਹੋਈ ਹੈ। ਭਾਰਤੀ ਹਵਾਈ ਸੈਨਾ ਦੇ ਇਸ ਹੈਲੀਕਾਪਟਰ ਨੇ ਪੰਜ ਹਵਾਈ ਸੈਨਿਕਾਂ ਨਾਲ ਉਡਾਣ ਭਰੀ ਸੀ ਪਰ ਹੈਲੀਕਾਪਟਰ 'ਚ ਤਕਨੀਕੀ ਖਰਾਬੀ ਕਾਰਨ ਇਸ ਦੀ ਖੇਤ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖੇਤ ਵਿੱਚ ਹੈਲੀਕਾਪਟਰ ਦੇ ਉਤਰਨ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ। ਉੱਥੇ ਹੀ ਸੂਚਨਾ ਮਿਲਣ 'ਤੇ ਸੰਗਰੀਆ ਅਤੇ ਸਦਰ ਥਾਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਪੱਸ਼ਟ ਕੀਤਾ ਕਿ, "ਹੈਲੀਕਾਪਟਰ ਅਤੇ ਸਟਾਫ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇੰਜਣ 'ਚ ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।"
ਹੈਲੀਕਾਪਟਰ 'ਚ ਸਵਾਰ ਪਾਇਲਟ ਅਤੇ ਇੰਜੀਨੀਅਰ ਸੁਰੱਖਿਅਤ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 9.30 ਵਜੇ ਐਮਆਈ-35 ਅਟੈਕ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ। ਹਾਲਾਂਕਿ ਹੈਲੀਕਾਪਟਰ 'ਚ ਸਵਾਰ ਪਾਇਲਟ ਅਤੇ ਫਲਾਈਟ ਇੰਜੀਨੀਅਰ ਦੋਵੇਂ ਸੁਰੱਖਿਅਤ ਹਨ। ਮੌਕੇ 'ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਇਕੱਠੇ ਹੋ ਗਏ। ਜਾਣਕਾਰੀ ਦਿੰਦੇ ਹੋਏ ਭਾਰਤੀ ਹਵਾਈ ਸੈਨਾ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਦੇ ਐਮਆਈ-35 ਹੈਲੀਕਾਪਟਰ ਨੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਨੇੜੇ ਇੱਕ ਪਿੰਡ ਵਿੱਚ ਸਾਵਧਾਨੀ ਵਜੋਂ ਲੈਂਡਿੰਗ ਕੀਤੀ ਹੈ।
ਪੁਲਿਸ ਮੁਤਾਬਕ ਸੈਨਾ ਦੇ ਇੰਜੀਨੀਅਰ ਸੂਰਤਗੜ੍ਹ ਤੋਂ ਰਵਾਨਾ ਹੋ ਗਏ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਹੈਲੀਕਾਪਟਰ ਦੀ ਤਕਨੀਕੀ ਖਰਾਬੀ ਨੂੰ ਠੀਕ ਕੀਤਾ ਜਾਵੇਗਾ। ਫਿਲਹਾਲ ਸੰਗਰੀਆ ਅਤੇ ਸਦਰ ਥਾਣਾ ਸੰਗਰੀਆ ਦੇ ਸੀਓ ਪ੍ਰਤੀਕ ਮੀਲ ਮੌਕੇ 'ਤੇ ਤਾਇਨਾਤ ਹਨ। ਦੱਸ ਦੇਈਏ ਕਿ ਸ਼੍ਰੀ ਗੰਗਾਨਗਰ ਦੇ ਬਾੜਮੇਰ, ਜੈਸਲਮੇਰ, ਜੋਧਪੁਰ ਅਤੇ ਸੂਰਤਗੜ੍ਹ ਪੱਛਮੀ ਰਾਜਸਥਾਨ ਦੇ ਪ੍ਰਮੁੱਖ ਆਰਮੀ ਸਟੇਸ਼ਨ ਹਨ, ਜਿੱਥੇ ਤਕਨੀਕੀ ਖਰਾਬੀ ਕਾਰਨ ਅਕਸਰ ਹੀ ਹੈਲੀਕਾਪਟਰਾਂ ਦੇ ਐਮਰਜੈਂਸੀ ਲੈਂਡਿੰਗ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਇਸ ਤੋਂ ਪਹਿਲਾਂ ਵੀ ਰਾਜਸਥਾਨ ਵਿੱਚ ਕਈ ਫੌਜੀ ਹੈਲੀਕਾਪਟਰਾਂ ਦੀ ਐਮਰਜੈਂਸੀ ਲੈਂਡਿੰਗ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement