Army Chopper Crash: ਤਾਮਿਲਨਾਡੂ ਦੇ ਊਟੀ 'ਚ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ, ਜਿਸ 'ਚ ਫੌਜ ਦੇ ਸੀਨੀਅਰ ਅਧਿਕਾਰੀ ਵੀ ਸਵਾਰ ਸਨ। ਜਹਾਜ਼ ਵਿੱਚ ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦਾ ਸਟਾਫ ਤੇ ਕੁਝ ਪਰਿਵਾਰਕ ਮੈਂਬਰ ਸਵਾਰ ਸਨ।






ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਕ੍ਰੈਸ਼ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਹਾਦਸੇ ਤੋਂ ਬਾਅਦ ਹੈਲੀਕਾਪਟਰ 'ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਤੇ ਮਦਦ ਕਰਨੀ ਸ਼ੁਰੂ ਕਰ ਦਿੱਤੀ।



 


ਸੂਤਰਾਂ ਮੁਤਾਬਕ ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦਾ ਸਟਾਫ ਤੇ ਕੁਝ ਪਰਿਵਾਰਕ ਮੈਂਬਰ ਐਮਆਈ-ਸੀਰੀਜ਼ ਦੇ ਹੈਲੀਕਾਪਟਰ 'ਤੇ ਸਵਾਰ ਸਨ ਜੋ ਤਾਮਿਲਨਾਡੂ ਦੇ ਕੋਇੰਬਟੂਰ ਤੇ ਸੁਲੂਰ ਵਿਚਕਾਰ ਹਾਦਸਾਗ੍ਰਸਤ ਹੋ ਗਿਆ ਸੀ। ਖੋਜ ਤੇ ਬਚਾਅ ਮੁਹਿੰਮ ਜਾਰੀ ਹੈ।