ਭਾਰਤ ਸਰਕਾਰ ਵੱਲੋਂ ਜੀ.ਐਸ.ਟੀ. ਦਰਾਂ ਘਟਾਉਣ ਦੇ ਫੈਸਲੇ ਤੋਂ ਬਾਅਦ ਖ਼ਬਰਾਂ ਆ ਰਹੀਆਂ ਸਨ ਕਿ 22 ਸਤੰਬਰ ਤੋਂ ਪੈਕੇਡ ਦੁੱਧ ਦੀ ਕੀਮਤ 3–4 ਰੁਪਏ ਪ੍ਰਤੀ ਲੀਟਰ ਘੱਟ ਹੋ ਸਕਦੀ ਹੈ। ਇਸ ਦੌਰਾਨ ਕਈ ਲੋਕਾਂ ਨੇ ਸੋਚਿਆ ਕਿ ਹੁਣ ਦੁੱਧ ਸਸਤਾ ਹੋ ਜਾਵੇਗਾ। ਪਰ ਹੁਣ ਅਮੂਲ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਦੁੱਧ ਦੀਆਂ ਕੀਮਤਾਂ ਵਿੱਚ ਕੋਈ ਕਮੀ ਨਹੀਂ ਹੋਣੀ। ਅਮੂਲ ਨੇ ਦੱਸਿਆ ਕਿ ਪਾਊਚ ਵਾਲੇ ਦੁੱਧ ‘ਤੇ ਪਹਿਲਾਂ ਹੀ ਜੀਰੋ ਜੀ.ਐਸ.ਟੀ. ਹੈ, ਇਸ ਲਈ ਜੀ.ਐਸ.ਟੀ. ਦਰਾਂ ਘਟਣ ਨਾਲ ਕੀਮਤ ‘ਚ ਕੋਈ ਤਬਦੀਲੀ ਨਹੀਂ ਆਏਗੀ। ਇਸ ਲਈ 22 ਸਤੰਬਰ ਤੋਂ ਦੁੱਧ ਸਸਤਾ ਹੋਣ ਦੀਆਂ ਖ਼ਬਰਾਂ ਝੂਠੀਆਂ ਹਨ ਅਤੇ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।
ਇਹ ਵਾਲੇ ਦੁੱਧ ਦੀਆਂ ਘੱਟ ਹੋਣਗੀਆਂ ਕੀਮਤਾਂ
ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਸਿਰਫ਼ ਅਲਟਰਾ ਹਾਈ ਟੈਂਪਰੇਚਰ (UHT) ਦੁੱਧ ‘ਤੇ ਹੀ ਜੀ.ਐਸ.ਟੀ. ਦੀ ਦਰ 5% ਤੋਂ ਘਟਾ ਕੇ 0% ਕਰ ਦਿੱਤੀ ਗਈ ਹੈ। ਇਸ ਕਰਕੇ ਹੁਣ UHT ਦੁੱਧ, ਜਿਸਨੂੰ ਟੈਟਰਾ ਪੈਕ ਦੁੱਧ ਵੀ ਕਿਹਾ ਜਾਂਦਾ ਹੈ, ਕੁਝ ਸਸਤਾ ਮਿਲ ਸਕੇਗਾ। ਪਰ ਪਾਊਚ ਵਾਲੇ ਦੁੱਧ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਉਹ ਪਹਿਲਾਂ ਵਾਂਗ ਹੀ ਰਹੇਗੀ। UHT ਦੁੱਧ ਦੀ ਖਾਸ ਗੱਲ ਇਹ ਹੈ ਕਿ ਇਸਨੂੰ ਫ੍ਰਿਜ਼ ਵਿੱਚ ਰੱਖਣ ਦੀ ਲੋੜ ਨਹੀਂ ਪੈਂਦੀ ਅਤੇ ਇਹ ਕਈ ਮਹੀਨਿਆਂ ਤੱਕ ਖਰਾਬ ਨਹੀਂ ਹੁੰਦਾ। ਇਸ ਲਈ ਜਿਹੜੇ ਲੋਕ ਲੰਮੇ ਸਮੇਂ ਲਈ ਦੁੱਧ ਸਟੋਰ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ UHT ਦੁੱਧ ਵਧੀਆ ਵਿਕਲਪ ਮੰਨਿਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।