Mini bus accident in the Poonch: ਜੰਮੂ ਕਸ਼ਮੀਰ (jammu kashmir) ਦੇ ਪੁਣਛ (Poonch) ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਮਿੰਨੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ। ਖੱਡ 'ਚ ਡਿੱਗਣ ਨਾਲ ਬੱਸ ਪੂਰੀ ਤਰ੍ਹਾਂ ਤਬਾਹ ਹੋ ਗਈ। 



ਇਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ 36 ਯਾਤਰੀ ਸਫਰ ਕਰ ਰਹੇ ਸਨ। ਬੱਸ ਗਲੀ ਮੈਦਾਨ ਤੋਂ ਪੁਣਛ ਵੱਲ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਸਵਜੀਯਾਨ ਦੇ ਸਰਹੱਦੀ ਇਲਾਕੇ ਵਿੱਚ ਬਚਾਅ ਕਾਰਜ ਜਾਰੀ ਹੈ। 







 ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਤੇ ਮ੍ਰਿਤਕਾਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਬਿਹਤਰੀਨ ਇਲਾਜ ਮੁਹੱਈਆ ਕਰਾਉਣ ਦੇ ਹੁਕਮ ਦਿੱਤੇ ਗਏ ਹਨ। ਕੁਝ ਜ਼ਖ਼ਮੀਆਂ ਨੂੰ ਮੰਡੀ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ।  


ਇਹ ਵੀ ਪੜ੍ਹੋ- ਵਿਦਿਆਰਥੀਆਂ ਵੱਲੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਗਰੋਂ ਛਿੜੀ ਚਰਚਾ, ਆਖਰ ਅਜਿਹਾ ਕਿਉਂ ਹੋ ਰਿਹਾ? ਪੜ੍ਹੋ ਡਾ. ਜੇਪੀਐਸ ਭਾਟੀਆ ਦੇ ਵਿਚਾਰ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ- 200 ਕਰੋੜ ਧੋਖਾਧੜੀ ਮਾਮਲੇ `ਚ ਜੈਕਲੀਨ ਫ਼ਰਨਾਂਡੀਜ਼ ਤੋਂ ਪੁੱਛਗਿੱਛ, EOW ਦੇ ਦਫ਼ਤਰ ਪਹੁੰਚੀ ਅਦਾਕਾਰਾ