Weather Updates: ਪਾਰਾ 15 ਡਿਗਰੀ ਤੋਂ ਥੱਲੇ AQI 300 ਤੋਂ ਉੱਤੇ, ਸਾਹ ਲੈਣਾ ਹੋਇਆ ਔਖਾ
Punjab Weather Updates: ਪੰਜਾਬ ਵਿੱਚ ਹੁਣ ਰਾਤ ਨੂੰ ਠੰਡ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਮੌਸਮ ਸਾਫ਼ ਰਹੇਗਾ ਅਤੇ ਦਿਨ ਧੁੱਪ ਰਹੇਗੀ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।
Punjab Weather Updates: ਦੀਵਾਲੀ ਦੇ ਅਗਲੇ ਹੀ ਦਿਨ ਪੰਜਾਬ ਸਮੇਤ ਦਿੱਲੀ-ਐਨਸੀਆਰ ਵਿੱਚ ਸਰਦੀ ਦਾ ਪ੍ਰਭਾਵ ਵਧ ਗਿਆ ਹੈ। ਸੋਮਵਾਰ ਨੂੰ ਵੀ ਦਿੱਲੀ ਦਾ ਘੱਟੋ-ਘੱਟ ਤਾਪਮਾਨ 15 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੋਮਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 14.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਘੱਟ ਹੈ। ਉਂਜ ਮੌਸਮ ਸਾਫ਼ ਹੋਣ ਅਤੇ ਧੁੱਪਾਂ ਨਿਕਲਣ ਕਾਰਨ ਅਜੇ ਸਰਦੀ ਦਾ ਪ੍ਰਕੋਪ ਸ਼ੁਰੂ ਨਹੀਂ ਹੋਇਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਦੇ ਬਰਾਬਰ 31.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿੱਚ ਮੌਸਮ ਦਾ ਹਾਲ
ਇਸ ਦੌਰਾਨ ਸਵੇਰੇ-ਸ਼ਾਮ ਅਤੇ ਰਾਤ ਨੂੰ ਠੰਢ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਵਾ ਚੱਲਣ ਕਾਰਨ ਠੰਢ ਦਾ ਅਹਿਸਾਸ ਵੀ ਜ਼ਿਆਦਾ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਮੌਸਮ ਸਾਫ਼ ਰਹੇਗਾ ਅਤੇ ਦਿਨ ਧੁੱਪ ਰਹੇਗੀ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦੇ ਆਸਪਾਸ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਸ ਮਹੀਨੇ ਦੇ ਆਖਰੀ ਦਿਨ ਤੱਕ ਮੌਸਮ ਸਾਫ ਰਹੇਗਾ ਅਤੇ ਧੁੱਪ ਨਿਕਲ ਸਕਦੀ ਹੈ ਪਰ ਠੰਡ ਵੀ ਵਧੇਗੀ।
ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 31 ਤੋਂ 32 ਡਿਗਰੀ ਰਹਿ ਸਕਦਾ
ਇਸ ਦੌਰਾਨ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 14 ਤੋਂ 16 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਨੋਇਡਾ ਅਤੇ ਗੁਰੂਗ੍ਰਾਮ ਵਿੱਚ ਵੀ ਮੌਸਮ ਦਿੱਲੀ ਵਾਂਗ ਹੀ ਰਹਿਣ ਵਾਲਾ ਹੈ
ਮੰਗਲਵਾਰ ਨੂੰ ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ 'ਚ ਕਿਹੋ ਜਿਹਾ ਰਹੇਗਾ ਮੌਸਮ?
ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 14.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 31.3 ਡਿਗਰੀ ਸੈਲਸੀਅਸ ਵੱਧ ਸੀ।
ਦਿੱਲੀ 'ਚ ਹਵਾ 'ਚ ਨਮੀ ਦਾ ਪੱਧਰ 51 ਤੋਂ 82 ਫੀਸਦੀ ਰਿਹਾ।
ਮੰਗਲਵਾਰ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 33.1 ਅਤੇ ਘੱਟੋ-ਘੱਟ ਤਾਪਮਾਨ 23.4 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ ਅਤੇ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 32 ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹਿਣ ਦੀ ਉਮੀਦ ਹੈ।
ਦਿੱਲੀ-ਐਨਸੀਆਰ ਦੀ ਹਵਾ 'ਬਹੁਤ ਖ਼ਰਾਬ'
ਦੂਜੇ ਪਾਸੇ ਦਿੱਲੀ-ਐਨਸੀਆਰ ਦੀ ਹਵਾ 'ਬਹੁਤ ਖ਼ਰਾਬ' ਹੋ ਗਈ ਹੈ। ਦੀਵਾਲੀ ਦੇ ਤਿਉਹਾਰ 'ਤੇ ਪਟਾਕੇ ਚਲਾਉਣ, ਪਰਾਲੀ ਸਾੜਨ ਅਤੇ ਹੋਰ ਮੌਸਮੀ ਕਾਰਕਾਂ ਕਾਰਨ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਧਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਮੰਗਲਵਾਰ ਸਵੇਰੇ ਦਿੱਲੀ ਦੇ ਆਈਟੀਓ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 'ਬਹੁਤ ਖਰਾਬ' ਸ਼੍ਰੇਣੀ ਵਿੱਚ 332 ਦਰਜ ਕੀਤਾ ਗਿਆ।