Farmers Protest: ਬੁੱਧਵਾਰ ਨੂੰ ਹਰਿਆਣਾ ਦੇ ਬਾਰਡਰਾਂ ਉਪਰ ਵਾਪਰੇ ਘਟਨਾਕ੍ਰਮ ਮਗਰੋਂ ਕੇਂਦਰ ਸਰਕਾਰ ਨਰਮ ਪੈ ਗਏ ਹੀ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਸਾਡੇ 'ਭਰਾ' ਤੇ 'ਅੰਨਦਾਤਾ' ਹਨ। ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ। 


ਅਨੁਰਾਗ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਵੱਧ ਆਮਦਨ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਹਨ। ਠਾਕੁਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਕਈ ਕਦਮ ਚੁੱਕੇ ਗਏ ਹਨ।


ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੁੱਗਣਾ ਕਰ ਦਿੱਤਾ ਹੈ ਤੇ ਖਰੀਦ ਵੀ ਦੁੱਗਣੇ ਤੋਂ ਵਧ ਗਈ ਹੈ। ਠਾਕੁਰ ਨੇ ਕਿਹਾ ਕਿ ਸਰਕਾਰ ਨੇ ਪਿਛਲੇ 10 ਸਾਲਾਂ 'ਚ ਕਣਕ, ਝੋਨਾ, ਤੇਲ ਬੀਜਾਂ ਤੇ ਦਾਲਾਂ ਦੀ ਖਰੀਦ 'ਤੇ 18.39 ਲੱਖ ਕਰੋੜ ਰੁਪਏ ਖਰਚ ਕੀਤੇ ਹਨ ਜਦਕਿ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਨੇ 5.5 ਲੱਖ ਕਰੋੜ ਰੁਪਏ ਖਰਚ ਕੀਤੇ ਹਨ।


 



ਹਾਸਲ ਜਾਣਕਾਰੀ ਮੁਤਾਬਕ ਕਿਸਾਨਾਂ ਨਾਲ 5ਵੇਂ ਦੌਰ ਦੀ ਮੀਟਿੰਗ ਨੂੰ ਲੈ ਕੇ ਅੱਜ ਦਿੱਲੀ ਵਿੱਚ ਮੰਤਰੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਮੀਟਿੰਗਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦੀ ਸਮੀਖਿਆ ਕੀਤੀ ਜਾਵੇਗੀ। ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। 


ਹਾਸਲ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਮੁੱਦਿਆਂ ਨਾਲ ਸਬੰਧਤ ਮੰਤਰੀ ਪਹਿਲਾਂ ਆਪ ਸਾਂਝੀ ਮੀਟਿੰਗ ਕਰਨਗੇ। ਉਸ ਤੋਂ ਬਾਅਦ ਅਮਿਤ ਸ਼ਾਹ ਨਾਲ ਚਰਚਾ ਕੀਤੀ ਜਾਏਗੀ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਬਾਰੇ ਸਰਕਾਰ ਦੇ ਪ੍ਰਸਤਾਵ ਨੂੰ ਅੰਤਿਮ ਰੂਪ ਦਿੱਤਾ ਜਾਏਗਾ। 


ਸੂਤਰਾਂ ਮੁਤਾਬਕ ਇਸ ਵਾਰ ਮੰਤਰੀ ਕਿਸਾਨਾਂ ਦੀਆਂ ਉਨ੍ਹਾਂ ਮੰਗਾਂ ਨੂੰ ਅੰਤਿਮ ਰੂਪ ਦੇਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਇਹ ਆਖਰੀ ਮੀਟਿੰਗ ਹੋਵੇਗੀ। ਇਸ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਮਝੌਤੇ ਦੀ ਮਿਤੀ ਤੇ ਸਮਾਂ ਤੈਅ ਕਰਨ ’ਤੇ ਧਿਆਨ ਦਿੱਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।