ਮੰਤਰੀ ਨੇ ਪੌਲੀਗ੍ਰਾਫ਼ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ, ਸਰਕਾਰੀ ਰਿਹਾਇਸ਼ ਉੱਤੇ ਛੇੜਛਾੜ ਕਰਨ ਦੇ ਦੋਸ਼
ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ 'ਤੇ 31 ਦਸੰਬਰ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ ਮੰਤਰੀ ਨੇ ਪਿਛਲੇ ਸਾਲ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਉਸ ਨਾਲ ਛੇੜਛਾੜ ਕੀਤੀ ਸੀ।
sandeep singh: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ।
ਮੰਤਰੀ ਨੇ ਸਥਾਨਕ ਅਦਾਲਤ ਵਿੱਚ ਕਥਿਤ ਛੇੜਛਾੜ ਦੇ ਕੇਸ ਵਿੱਚ ਪੌਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਦਾਇਰ ਕੀਤੀ ਅਰਜ਼ੀ ਦਾ ਵਿਸਤ੍ਰਿਤ ਜਵਾਬ ਸੌਂਪਿਆ। ਚੰਡੀਗੜ੍ਹ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅਦਾਲਤ ਨੂੰ ਕਿਹਾ ਸੀ ਕਿ ਸੱਚ ਸਾਹਮਣੇ ਲਿਆਉਣ ਲਈ ਪੌਲੀਗ੍ਰਾਫ ਟੈਸਟ ਦੀ ਲੋੜ ਹੈ।
ਇਹ ਵੀ ਪੜ੍ਹੋ: Punjab Politics: ਕੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ 'ਚ ਹੋਵੇਗਾ ਗਠਜੋੜ? ਭਾਜਪਾ ਨੇ ਨਰਮੀ ਦੇ ਦਿੱਤੇ ਸੰਕੇਤ
ਦੱਸ ਦਈਏ ਕਿ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ 'ਤੇ 31 ਦਸੰਬਰ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ ਮੰਤਰੀ ਨੇ ਪਿਛਲੇ ਸਾਲ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਉਸ ਨਾਲ ਛੇੜਛਾੜ ਕੀਤੀ ਸੀ।
ਕੀ ਹੈ ਪੂਰਾ ਮਾਮਲਾ
ਜ਼ਿਕਰ ਕਰ ਦਈਏ ਕਿ ਚੰਡੀਗੜ੍ਹ ਦੇ ਸੈਕਟਰ-26 ਥਾਣੇ ਦੀ ਪੁਲਿਸ ਨੇ ਸੰਦੀਪ ਸਿੰਘ ਖਿਲਾਫ਼ ਪਿੱਛਾ ਕਰਨ, ਗੈਰ-ਕਾਨੂੰਨੀ ਤੌਰ 'ਤੇ ਕੈਦ ਰੱਖਣ, ਜਿਨਸੀ ਸ਼ੋਸ਼ਣ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਮਹਿਲਾ ਕੋਚ ਦਾ ਦੋਸ਼ ਹੈ ਕਿ ਮੰਤਰੀ ਸੰਦੀਪ ਨੇ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ। ਪਹਿਲਾਂ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਹ ਲਗਾਤਾਰ ਤੰਗ ਕਰਦਾ ਰਿਹਾ।
ਇਹ ਵੀ ਪੜ੍ਹੋ: PM Kisan : ਕਿਸਾਨਾਂ ਦੀ ਆਮਦਨ ਹੋਈ ਦੁੱਗਣੀ, ਕੇਂਦਰ ਸਰਕਾਰ ਦੇ ਰਹੀ ਪੂਰੇ 18 ਲੱਖ, ਸਿੱਧੇ ਖਾਤੇ 'ਚ ਆਉਣਗੇ ਪੈਸੇ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :