DGCA Director Suspended: ਸਰਕਾਰ ਨੇ ਬੁੱਧਵਾਰ (22 ਨਵੰਬਰ) ਨੂੰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਦੇ ਡਾਇਰੈਕਟਰ ਕੈਪਟਨ ਅਨਿਲ ਗਿੱਲ ਖਿਲਾਫ ਵੱਡੀ ਕਾਰਵਾਈ ਕੀਤੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਅਨਿਲ ਗਿੱਲ ਨੂੰ ਮੁਅੱਤਲ ਕਰ ਦਿੱਤਾ ਹੈ।


ਮੰਤਰਾਲੇ ਨੇ ਕਿਹਾ ਕਿ ਸਾਡੀ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਕਿਸੇ ਵੀ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਦੀ ਨੀਤੀ ਹੈ। ਮੰਤਰਾਲੇ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, ''ਇਸ ਤਰ੍ਹਾਂ ਦੇ ਕਿਸੇ ਵੀ ਮਾਮਲੇ 'ਚ ਕਾਨੂੰਨ ਦੇ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।'' ਦਰਅਸਲ ਸਰਕਾਰ ਨੇ ਇਹ ਕਾਰਵਾਈ ਅਜਿਹੇ ਸਮੇਂ ਕੀਤੀ ਜਦੋਂ ਹਾਲ ਹੀ 'ਚ ਡੀਜੀਸੀਏ ਨੇ ਰਿਸ਼ਵਤ ਲੈਣ ਦੇ ਮਾਮਲੇ ਨੂੰ ਸੀਬੀਆਈ ਅਤੇ ਈਡੀ ਨੂੰ ਟਰਾਂਸਫਰ ਕਰਨ ਦਾ ਫੈਸਲਾ ਕੀਤਾ ਸੀ। ਮੰਗ ਕੀਤੀ।


ਇਹ ਵੀ ਪੜ੍ਹੋ: Rajouri Encounter: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ, ਦੋ ਜਵਾਨ ਹੋਏ ਸ਼ਹੀਦ