ਪੜਚੋਲ ਕਰੋ
Advertisement
ਮਿਸ਼ਨ ਫ਼ਤਹਿਵੀਰ: NDRF ਦੇ ਹੱਥ ਖੜ੍ਹੇ, ਫੌਜ ਦੇ ਹੱਥ ਕਮਾਨ, ਕੈਪਟਨ ਨੇ ਮੰਗੀ ਰਿਪੋਰਟ
ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ ਨੇ ਆਪਣੇ ਹੱਥ ਖੜ੍ਹੇ ਕਰ ਲਏ ਹਨ। ਇਸ ਲਈ ਹੁਣ ਫੌਜ ਨੂੰ ਬੁਲਾਇਆ ਗਿਆ ਹੈ ਤੇ ਫੌਜ ਨੇ ਮੋਰਚਾ ਸਾਂਭ ਲਿਆ ਹੈ। ਉੱਧਰ ਕੈਪਟਨ ਅਮਰਿੰਦਰ ਸਿੰਘ ਨੇ 5 ਦਿਨਾਂ ਬਾਅਦ ਇੱਕ ਤੋਂ ਬਾਅਦ ਇੱਕ ਟਵੀਟ ਕੀਤੇ ਹਨ।
ਸੰਗਰੂਰ: ਬੋਰਵੈੱਲ ਵਿੱਚ ਫਸੇ ਫ਼ਤਹਿਵੀਰ ਨੂੰ ਬਾਹਰ ਕੱਢਣ ਦਾ ਬਚਾਅ ਕਾਰਜ ਲੋੜ ਤੋਂ ਵੱਧ ਸਮਾਂ ਲੈ ਰਿਹਾ ਹੈ। ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ ਨੇ ਆਪਣੇ ਹੱਥ ਖੜ੍ਹੇ ਕਰ ਲਏ ਹਨ। ਇਸ ਲਈ ਹੁਣ ਫੌਜ ਨੂੰ ਬੁਲਾਇਆ ਗਿਆ ਹੈ ਤੇ ਫੌਜ ਨੇ ਮੋਰਚਾ ਸਾਂਭ ਲਿਆ ਹੈ। ਉੱਧਰ ਕੈਪਟਨ ਅਮਰਿੰਦਰ ਸਿੰਘ ਨੇ 5 ਦਿਨਾਂ ਬਾਅਦ ਇੱਕ ਤੋਂ ਬਾਅਦ ਇੱਕ ਟਵੀਟ ਕੀਤੇ ਹਨ।
ਕੈਪਟਨ ਨੇ ਇਸ ਮਾਮਲੇ ਸਬੰਧੀ ਟਵੀਟ ਕੀਤਾ ਹੈ ਕਿ ਉਹ ਐਨਡੀਆਰਐਫ, ਸਥਾਨਕ ਪ੍ਰਸ਼ਾਸਨ ਤੇ ਬਾਹਰਲੇ ਮਾਹਰਾਂ ਵੱਲੋਂ ਲਗਾਤਾਰ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਵਿਜੇਇੰਦਰ ਸਿੰਗਲਾ ਤੇ ਡਿਪਟੀ ਕਮਿਸ਼ਨਰ ਵੀ ਬਚਾਅ ਕਾਰਜ 'ਤੇ ਨਜ਼ਰ ਰੱਖ ਰਹੇ ਹਨ। ਉਹ ਫ਼ਤਹਿਵੀਰ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਬੱਚੇ ਦੀ ਭਲਾਈ ਲਈ ਦੁਆ ਕਰਦੇ ਹਨ।
ਇਸ ਤੋਂ ਬਾਅਦ ਕੈਪਟਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ 24 ਘੰਟਿਆ ਦੇ ਅੰਦਰ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਹੈ ਕਿ ਕਿਤੇ ਵੀ ਜੇ ਕੋਈ ਖੁੱਲ੍ਹੇ ਬੋਰਵੈਲ ਮੌਜੂਦ ਹਨ, ਉਨ੍ਹਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ।Constantly monitoring the rescue operations by @NDRFHQ, local administration & outside experts, which has reached the required depth & are locating Fatehveer. @VijayIndrSingla & Sangrur DC are overseeing the rescue ops. We stand with his family & pray for his well being.
— Capt.Amarinder Singh (@capt_amarinder) June 10, 2019
Have directed all DCs to ensure that no such open borewell exists in any of the districts & have asked them to submit a report within 24 hours. You can call on our helpline number 0172-2740397 if you have information about any such open borewells in your area.
— Capt.Amarinder Singh (@capt_amarinder) June 10, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement