ਕੈਪਟਨ ਨੇ ਇਸ ਮਾਮਲੇ ਸਬੰਧੀ ਟਵੀਟ ਕੀਤਾ ਹੈ ਕਿ ਉਹ ਐਨਡੀਆਰਐਫ, ਸਥਾਨਕ ਪ੍ਰਸ਼ਾਸਨ ਤੇ ਬਾਹਰਲੇ ਮਾਹਰਾਂ ਵੱਲੋਂ ਲਗਾਤਾਰ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਵਿਜੇਇੰਦਰ ਸਿੰਗਲਾ ਤੇ ਡਿਪਟੀ ਕਮਿਸ਼ਨਰ ਵੀ ਬਚਾਅ ਕਾਰਜ 'ਤੇ ਨਜ਼ਰ ਰੱਖ ਰਹੇ ਹਨ। ਉਹ ਫ਼ਤਹਿਵੀਰ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਬੱਚੇ ਦੀ ਭਲਾਈ ਲਈ ਦੁਆ ਕਰਦੇ ਹਨ।
ਇਸ ਤੋਂ ਬਾਅਦ ਕੈਪਟਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ 24 ਘੰਟਿਆ ਦੇ ਅੰਦਰ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਹੈ ਕਿ ਕਿਤੇ ਵੀ ਜੇ ਕੋਈ ਖੁੱਲ੍ਹੇ ਬੋਰਵੈਲ ਮੌਜੂਦ ਹਨ, ਉਨ੍ਹਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ।