ਕੋਲਕਾਤਾ: ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਅੱਜ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਹ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਕਰ ਰਹੇ ਹਨ।

ਪਿਛਲੇ ਕਾਫੀ ਸਮੇਂ ਤੋਂ ਚਰਚਾ ਸੀ ਕਿ ਮਿਥੁਨ ਚੱਕਰਵਰਤੀ ਬੀਜੇਪੀ ਵਿੱਚ ਸ਼ਾਮਲ ਹੋਣਗੇ ਪਰ ਇਸ ਦੀ ਪੁਸ਼ਟੀ ਅਜੇ ਤੱਕ ਕਿਸੇ ਨੇ ਨਹੀਂ ਕੀਤੀ ਸੀ। ਅੱਜ ਮਿਥੁਨ ਚੱਕਰਵਰਤੀ ਦੇ ਮੋਦੀ ਦੀ ਰੈਲੀ ਵਿੱਚ ਪਹੁੰਚਣ ਨਾਲ ਹੀ ਸਭ ਕੁਝ ਸਪਸ਼ਟ ਹੋ ਗਿਆ ਸੀ। ਇਸ ਮਗਰੋਂ ਮਿਥੁਨ ਰਸਮੀ ਤੌਰ 'ਤੇ ਬੀਜੇਪੀ ਵਿੱਚ ਸ਼ਾਮਲ ਹੋ ਗਏ।

ਮਿਥੁਨ ਚੱਕਰਵਰਤੀ ਨਾਲ ਬੀਜੇਪੀ ਦੇ ਪੱਛਮੀ ਬੰਗਾਲ ਪ੍ਰਧਾਨ ਕੈਲਾਸ਼ ਵਿਜੇਵਰਗੀਯ ਵੀ ਮੌਜੂਦ ਰਹੇ। ਬ੍ਰਿਗੇਡ ਪਰੇਡ ਮੈਦਾਨ 'ਚ ਪ੍ਰਧਾਨ ਮੰਤਰੀ ਮੋਦੀ ਵੱਲੋਂ ਇੱਕ ਚੋਣ ਰੈਲੀ ਕੀਤੀ ਜਾ ਰਹੀ ਹੈ।