ਪੜਚੋਲ ਕਰੋ

ਜਿਣਸੀ ਸੋਸ਼ਣ ਦੇ ਮਾਮਲੇ ’ਤੇ ਮੋਦੀ ਦੇ ਮੰਤਰੀ ਨੇ ਨਹੀਂ ਦਿੱਤਾ ਅਸਤੀਫਾ, ਇਲਜ਼ਾਮ ਦੱਸੇ ਬੇਬੁਨਿਆਦ

  ਨਵੀਂ ਦਿੱਲੀ: ਭਾਰਤ ਸਰਕਾਰ ਦੇ ਵਿਦੇਸ਼ ਰਾਜ ਮੰਤਰੀ ਐਮਜੇ ਅਕਬਰ ਨੇ ਆਪਣੇ ’ਤੇ ਲੱਗੇ ਜਿਣਸੀ ਸੋਸ਼ਣ ਦੇ ਇਲਜ਼ਾਮਾਂ ਬਾਰੇ ਚੁੱਪ ਤੋੜਦਿਆਂ ਕਿਹਾ ਕਿ ਉਨ੍ਹਾਂ ’ਤੇ ਲਾਏ ਸਾਰੇ ਇਲਜ਼ਾਮ ਗਲ਼ਤ ਤੇ ਬੇਬੁਨਿਆਦ ਹਨ। ਉਹ ਉਨ੍ਹਾਂ ’ਤੇ ਲਾਏ ਇਲਜ਼ਾਮਾਂ ’ਤੇ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਾਮਲਾ ਆਮ ਚੋਣਾਂ ਤੋਂ ਪਹਿਲਾਂ ਠੀਕ ਪਹਿਲਾਂ ਉਠਾਇਆ ਗਿਆ ਹੈ। ਜ਼ਰੂਰ ਇਸ ਪਿੱਛੇ ਕੋਈ ਸਿਆਸੀ ਕਾਰਨ ਹੈ। ਇਸ ਤੋਂ ਪਹਿਲਾਂ ਜਿਣਸੀ ਸ਼ੋਸ਼ਣ ਖ਼ਿਲਾਫ਼ #MeToo ਮੁਹਿੰਮ ਦੀ ਜ਼ਦ ’ਚ ਆਏ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐਮ ਜੇ ਅਕਬਰ ਦੇ ਅਸਤੀਫੇ ਦੀਆਂ ਅਟਕਲਾਂ ਚੱਲ ਰਹੀਆਂ ਸਨ। ਉਹ ਅੱਜ ਵਿਦੇਸ਼ ਤੋਂ ਭਾਰਤ ਪਰਤ ਆਏ ਹਨ। ਹਵਾਈ ਅੱਡੇ ’ਤੇ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਕੋਲੋਂ ਇਸ ਸਬੰਧੀ ਜਵਾਬ ਮੰਗਿਆ ਤਾਂ ਉਨ੍ਹਾਂ ਚੁੱਪ ਧਾਰੀ ਰੱਖੀ। ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਉਹ ਬਾਅਦ ਵਿੱਚ ਜਵਾਬ ਦੇਣਗੇ। ਹੁਣ ਉਹ ਅਸਤੀਫਾ ਦੇਣਗੇ ਜਾਂ ਨਹੀਂ, ਇਹ ਵੱਡਾ ਸਵਾਲ ਬਣਿਆ ਹੋਇਆ ਹੈ। ਪੂਰਾ ਮਾਮਲਾ ਜ਼ਿਕਰਯੋਗ ਹੈ ਕਿ ਅਕਬਰ ’ਤੇ 10 ਤੋਂ ਵੱਧ ਮਹਿਲਾ ਪੱਤਰਕਾਰਾਂ ਨੇ ਜਿਣਸੀ ਸੋਸ਼ਣ ਦੇ ਇਲਜ਼ਾਮ ਲਾਏ ਹਨ। ਮਾਮਲੇ ਉਦੋਂ ਦੇ ਹਨ ਜਦੋਂ ਉਹ ਮੀਡੀਆ ਸੰਸਥਾਵਾਂ ਵਿੱਚ ਕੰਮ ਕਰਦੇ ਸਨ। ਇਸ ਸਬੰਧੀ ਕਾਂਗਰਸ ਸਬੰਧੀ ਹੋਰ ਵਿਰੋਧੀ ਦਲਾਂ ਨੇ ਅਕਬਰ ਦੇ ਅਸਤੀਫੇ ਤੇ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਬੀਜੇਪੀ ਦੇ ਕਈ ਲੀਡਰ ਇਸ਼ਾਰਿਆਂ-ਇਸ਼ਾਰਿਆਂ ਵਿੱਚ ਅਕਬਰ ਦਾ ਇਹ ਕਹਿ ਕੇ ਬਚਾਅ ਕਰ ਰਹੇ ਹਨ ਕਿ ਸਾਰੇ ਇਲਜ਼ਾਮ ਪੁਰਾਣੇ ਹਨ, ਯਾਨੀ ਉਨ੍ਹਾਂ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦੇ ਹਨ। ਸਾਬਕਾ ਪੱਤਰਕਾਰ ਐਮਜੇ ਅਕਬਰ 2014 ਚੋਣਾਂ ਤੋਂ ਠੀਕ ਪਹਿਲਾਂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਅਕਬਰ ਖਿਲਾਫ ਗੰਭੀਰ ਇਲਜ਼ਾਮ ਹਨ ਤੇ ਲੱਗਦਾ ਨਹੀਂ ਕਿ ਉਹ ਜ਼ਿਆਦਾ ਲੰਮੇ ਸਮੇਂ ਤਕ ਮੰਤਰੀ ਦੇ ਅਹੁਦੇ ’ਤੇ ਬਰਕਰਾਰ ਰਹਿਣਗੇ। ਅਕਬਰ ਦੇ ਅਸਤੀਫੇ ਸਬੰਧੀ ਆਖਰੀ ਫੈਸਲਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੈਣਾ ਹੈ। ਪਾਰਟੀ ਅੰਦਰ ਇਸ ਤਰ੍ਹਾਂ ਦੀ ਵੀ ਰਾਏ ਹੈ ਕਿਉਂਕਿ ਉਨ੍ਹਾਂ ਖਿਲਾਫ ਕੋਈ ਕਾਨੂੰਨੀ ਮਾਮਲਾ ਨਹੀਂ ਹੈ ਤੇ ਜਿਹੜੇ ਇਲਜ਼ਾਮ ਲਾਏ ਗਏ ਹਨ, ਉਹ ਉਨ੍ਹਾਂ ਦੇ ਮੰਤਰੀ ਬਣਨ ਤੋਂ ਬਹੁਤ ਪਹਿਲਾਂ ਦੇ ਹਨ। ਪਾਰਟੀ ਲੀਡਰਾਂ ਦਾ ਕਹਿਣਾ ਹੈ ਕਿ ਸਭ ਤੋਂ ਪਹਿਲਾਂ ਅਕਬਰ ਨੂੰ ਹੀ ਇਲਜ਼ਾਮਾਂ ’ਤੇ ਜਵਾਬ ਦੇਣਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget