ਕਾਰਗਿਲ: ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ 'ਚ ਲਗਭਗ ਪੰਜ ਮਹੀਨਿਆਂ ਬਾਅਦ ਅੱਜ ਇੰਟਰਨੈਟ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਸੂਬੇ 'ਚ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਆਰਟੀਕਲ 370 ਨੂੰ ਖ਼ਤਮ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਵਿਗੜ ਰਹੇ ਕਾਨੂੰਨ ਵਿਵਸਥਾ ਦੇ ਡਰੋਂ ਇੰਟਰਨੈੱਟ ਬੰਦ ਕਰ ਦਿੱਤਾ ਸੀ।


ਅਧਿਕਾਰੀ ਦਾ ਕਹਿਣਾ ਹੈ, “ਲੋਕ ਲੰਬੇ ਸਮੇਂ ਤੋਂ ਇੰਟਰਨੈਟ ਸੇਵਾਵਾਂ ਮੁੜ ਚਾਲੂ ਕਰਨ ਦੀ ਮੰਗ ਕਰ ਰਹੇ ਹਨ। ਹੁਣ ਖੇਤਰ ਦੀ ਸਥਿਤੀ ਦੁਬਾਰਾ ਆਮ ਹੋ ਗਈ ਹੈ।” ਉਨ੍ਹਾਂ ਕਿਹਾ ਕਿ ਇੰਟਰਨੈੱਟ ਦੇ ਬੰਦ ਹੋਣ ਨਾਲ ਲੋਕਾਂ ਦਾ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ।

ਦੱਸ ਦੇਈਏ ਕਿ ਧਾਰਾ 370 ਦੇ ਖ਼ਤਮ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ 5 ਅਗਸਤ 2019 ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ 31 ਅਕਤੂਬਰ 2019 ਨੂੰ ਇਨ੍ਹਾਂ ਦੋਵਾਂ ਥਾਵਾਂ ਨੂੰ ਨਿਯਮਿਤ ਤੌਰ ‘ਤੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀ। ਇਸ ਦੇ ਨਾਲ ਹੀ ਦੋਵਾਂ ਥਾਵਾਂ 'ਤੇ ਨਵੇਂ ਉਪ ਰਾਜਪਾਲ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਯਾਨੀ ਇਨ੍ਹਾਂ ਦੋਵਾਂ ਥਾਵਾਂ 'ਤੇ ਕੇਂਦਰ ਸਰਕਾਰ ਦੇ ਅਧੀਨ ਯੂਟੀ ਪ੍ਰਸ਼ਾਸਨ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।