ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਚੈਨਲਾਂ ਦੇ ਮਾਲਕਾਂ ਤੇ ਸੰਪਾਦਕਾਂ ਨਾਲ ਕੋਰੋਨਾਵਾਇਰਸ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ-ਵਟਾਂਦਰਾ ਕੀਤਾ। 'ਏਬੀਪੀ ਨਿਊਜ਼' ਦੇ ਸੀਈਓ ਅਵਿਨਾਸ਼ ਪਾਂਡੇ ਨੇ ਵੀ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਮੀਡੀਆ ਚੈਨਲਾਂ ਨੂੰ ਕਿਹਾ ਹੈ ਕਿ ਉਹ ਜਨਤਾ ‘ਚ ਤਿੰਨ ਮੁੱਦਿਆਂ ਬਾਰੇ ਜਾਗਰੂਕਤਾ ਫੈਲਾਉਣ।


ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਚੈਨਲ #StayHome ਨੂੰ ਲੋਕਾਂ ‘ਚ ਉਤਸ਼ਾਹਤ ਕਰਨ, ਉਨ੍ਹਾਂ ਨੂੰ ਡਿਜੀਟਲ ਭੁਗਤਾਨ ਲਈ ਜਾਗਰੂਕ ਕਰਦੇ ਰਹਿਣ। ਇਸ ਦੇ ਨਾਲ ਹੀ ਲੋਕਾਂ ਨੂੰ ਇਮਿਊਨਟੀ ਵਧਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਖੇਤਰਾਂ ਦੇ ਲੋਕਾਂ ਨਾਲ ਕੋਰੋਨਾ ਬਾਰੇ ਲਗਾਤਾਰ ਚਰਚਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕੋਰੋਨਾ ਦੇ ਸਬੰਧੀ ਅੰਤਰਰਾਸ਼ਟਰੀ ਨੇਤਾਵਾਂ ਦੀ ਵੀਡੀਓ ਕਾਨਫਰੰਸਿੰਗ ਦਾ ਸੁਝਾਅ ਵੀ ਦਿੱਤਾ ਸੀ, ਜਿਸ ਦੀ ਵਿਸ਼ਵ ਵਿਆਪੀ ਪੱਧਰ 'ਤੇ ਪ੍ਰਸ਼ੰਸਾ ਕੀਤੀ ਗਈ ਸੀ।