ਜਾਨਮਾਲ ਦੇ ਨੁਕਸਾਨ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੁਖ ਦਾ ਪ੍ਰਗਟਾਵਾ ਕੀਤਾ ਤੇ ਗੁਜਰਾਤ ਦੇ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਗੱਲ ‘ਤੇ ਮੱਧ ਪ੍ਰਦੇਸ਼ ਮੁੱਖ ਮੰਤਰੀ ਕਮਲਨਾਥ ਨੇ ਇਤਰਾਜ਼ ਜਤਾਇਆ ਹੈ। ਕਮਲਨਾਥ ਨੇ ਟਵੀਟ ਕਰਕੇ ਕਿਹਾ ਕਿ ਤੁਸੀਂ ਦੇਸ਼ ਦੇ ਪੀਐਮ ਹੋ ਨਾ ਕੀ ਸਿਰਫ ਗੁਜਰਾਤ ਦੇ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰ ਕਿਹਾ ਕਿ ਪੀਐਮ ਨਰੇਂਦਰ ਮੋਦੀ ਨੇ ਗੁਜਰਾਤ ਦੇ ਵੱਖ-ਵੱਖ ਇਲਾਕਿਆਂ ‘ਚ ਬਾਰਸ਼ ਤੇ ਹਨੇਰੀ ਨਾਲ ਮਰਨ ਵਾਲਿਆਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਅਆਂ ਨੂੰ 50-50 ਹਜ਼ਾਰ ਰੁਪਰੇ ਮੁਤਾਵਜ਼ਾ ਦੇਣ ਦਾ ਐਲਾਨ ਕੀਤਾ ਹੈ।