ਪੜਚੋਲ ਕਰੋ
Advertisement
ਮਹਾਰਾਸ਼ਟਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸ਼ਿਫਾਰਸ਼, ਸ਼ਿਵ ਸੈਨਾ ਕਰ ਸਕਦੀ ਕੋਰਟ ਦਾ ਰੁਖ
ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਸ਼ਿਵ ਸੈਨਾ ਨੇ ਕਿਹਾ ਕਿ ਜੇਕਰ ਰਾਜਪਾਲ ਅਜਿਹਾ ਕਦਮ ਚੁੱਕਦੇ ਹਨ ਤਾਂ ਉਹ ਸੁਪਰੀਮ ਕੋਰਟ ਜਾਣਗੇ।
ਮੁੰਬਈ: ਮਹਾਰਾਸ਼ਟਰ ‘ਚ ਸਰਕਾਰ ਗਠਨ ਨੂੰ ਲੈ ਕੇ ਸਥਿਤੀ ਅਜੇ ਵੀ ਸਾਫ਼ ਨਹੀਂ ਹੋਈ। ਅਜਿਹੇ ‘ਚ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਸ਼ਿਵ ਸੈਨਾ ਨੇ ਕਿਹਾ ਕਿ ਜੇਕਰ ਰਾਜਪਾਲ ਅਜਿਹਾ ਕਦਮ ਚੁੱਕਦੇ ਹਨ ਤਾਂ ਉਹ ਸੁਪਰੀਮ ਕੋਰਟ ਜਾਣਗੇ। ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਸ਼ਿਵ ਸੈਨਾ ਪ੍ਰਧਾਨ ਉਧਵ ਠਾਕਰੇ ਨੇ ਕਾਂਗਰਸ ਨੇਤਾ ਕਪਿਲ ਸਿੱਬਲ ਤੇ ਅਹਿਮਦ ਪਟੇਲ ਨਾਲ ਗੱਲਬਾਤ ਕੀਤੀ ਹੈ। ਸਿੱਬਲ ਸ਼ਿਵ ਸੈਨਾ ਵੱਲੋਂ ਸੁਪਰੀਮ ਕੋਰਟ ਦੀ ਪੈਰਵੀ ਕਰ ਸਕਦੇ ਹਨ।
ਰਾਜਪਾਲ ਭਗਤ ਸਿੰਘ ਨੇ ਸਭ ਤੋਂ ਪਹਿਲਾਂ ਸਭ ਤੋਂ ਵੱਡੇ ਦਲ ਬੀਜੇਪੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ ਪਰ ਭਾਜਪਾ ਸਰਕਾਰ ਨਹੀਂ ਬਣਾ ਸਕੀ। ਇਸ ਤੋਂ ਬਾਅਦ ਸ਼ਿਵ ਸੈਨਾ ਨੂੰ ਸੱਦਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਦੋ ਦਿਨ ਦਾ ਸਮਾਂ ਮੰਗਿਆ ਜਿਸ ਤੋਂ ਰਾਜ ਭਵਨ ਨੇ ਇਨਕਾਰ ਕਰ ਦਿੱਤਾ।
ਇਸ ਤੋਂ ਬਾਅਦ ਤੀਜੇ ਸਭ ਤੇ ਵੱਡੇ ਦਲ ਰਾਕਾਂਪਾ ਤੋਂ ਰਾਜਪਾਲ ਨੇ ਸਰਕਾਰ ਬਣਾਉਣ ਦੀ ਇੱਛਾ ਪੁੱਛੀ। ਰਾਂਕਪਾ, ਕਾਂਗਰਸ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ ਕਿਉਂਕਿ ਦੋਵਾਂ ਪਾਰਟੀਆਂ ਨੇ ਇਕੱਠੇ ਹੀ ਚੋਣ ਲੜੀ ਸੀ।Raj Bhavan Press Release 12.11.2019 3.16 PM pic.twitter.com/qmlQA6ghBR
— Governor of Maharashtra (@maha_governor) November 12, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement