ਰਾਜਪਾਲ ਭਗਤ ਸਿੰਘ ਨੇ ਸਭ ਤੋਂ ਪਹਿਲਾਂ ਸਭ ਤੋਂ ਵੱਡੇ ਦਲ ਬੀਜੇਪੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ ਪਰ ਭਾਜਪਾ ਸਰਕਾਰ ਨਹੀਂ ਬਣਾ ਸਕੀ। ਇਸ ਤੋਂ ਬਾਅਦ ਸ਼ਿਵ ਸੈਨਾ ਨੂੰ ਸੱਦਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਦੋ ਦਿਨ ਦਾ ਸਮਾਂ ਮੰਗਿਆ ਜਿਸ ਤੋਂ ਰਾਜ ਭਵਨ ਨੇ ਇਨਕਾਰ ਕਰ ਦਿੱਤਾ।
ਇਸ ਤੋਂ ਬਾਅਦ ਤੀਜੇ ਸਭ ਤੇ ਵੱਡੇ ਦਲ ਰਾਕਾਂਪਾ ਤੋਂ ਰਾਜਪਾਲ ਨੇ ਸਰਕਾਰ ਬਣਾਉਣ ਦੀ ਇੱਛਾ ਪੁੱਛੀ। ਰਾਂਕਪਾ, ਕਾਂਗਰਸ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ ਕਿਉਂਕਿ ਦੋਵਾਂ ਪਾਰਟੀਆਂ ਨੇ ਇਕੱਠੇ ਹੀ ਚੋਣ ਲੜੀ ਸੀ।