Modi Cabinet Decisions: ਕੇਂਦਰੀ ਕੈਬਨਿਟ ਦੀ ਸੋਮਵਾਰ (18 ਸਤੰਬਰ) ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੰਸਦ ਭਵਨ ਅਨੇਕਸੀ ਵਿਖੇ ਮੀਟਿੰਗ ਹੋਈ। ਸੂਤਰਾਂ ਦਾ ਦਾਅਵਾ ਹੈ ਕਿ ਮੋਦੀ ਕੈਬਨਿਟ ਦੀ ਬੈਠਕ 'ਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉੱਥੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਮਹਿਲਾ ਰਾਖਵਾਂਕਰਨ ਬਿੱਲ 20 ਸਤੰਬਰ ਭਾਵ ਕਿ ਬੁੱਧਵਾਰ ਨੂੰ ਸੰਸਦ 'ਚ ਪੇਸ਼ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਕੈਬਨਿਟ ਨੇ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੂਤਰਾਂ ਨੇ ਦੱਸਿਆ ਕਿ ਜੇਕਰ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋ ਜਾਂਦਾ ਹੈ ਤਾਂ ਦਿੱਲੀ ਦੇ ਆਸਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਔਰਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਲਈ ਦਿੱਲੀ ਆ ਸਕਦੀਆਂ ਹਨ। ਦਰਅਸਲ, ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਰਿਹਾਇਸ਼ 'ਤੇ ਆਏ ਸੰਸਦ ਮੈਂਬਰ ਦਿੱਲੀ (ਐਨਸੀਆਰ) ਦੇ ਆਸਪਾਸ ਦੇ ਸਨ। ਸੂਤਰਾਂ ਮੁਤਾਬਕ ਸੰਸਦ ਮੈਂਬਰਾਂ ਨੂੰ ਦਿੱਲੀ ਦੇ ਆਲੇ-ਦੁਆਲੇ ਦੇ ਸੰਸਦੀ ਹਲਕਿਆਂ ਤੋਂ ਔਰਤਾਂ ਨੂੰ ਲਿਆਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Aam Aadmi Party: ਪੰਜਾਬ 'ਚ 18 ਮਹੀਨਿਆਂ ਦੀ ਸਰਕਾਰ ਨੇ MP 'ਚ 18 ਸਾਲਾਂ ਦੀ ਭਾਜਪਾ ਸਰਕਾਰ ਨਾਲੋਂ ਵੱਧ ਕੰਮ ਕੀਤੇ - ਭਗਵੰਤ ਮਾਨ
ਮੌਜੂਦਾ ਲੋਕ ਸਭਾ ਵਿੱਚ 78 ਮਹਿਲਾ ਮੈਂਬਰ ਚੁਣੇ ਗਏ, ਜੋ ਕੁੱਲ 543 ਦੀ ਗਿਣਤੀ ਦਾ 15 ਫੀਸਦੀ ਤੋਂ ਵੀ ਘੱਟ ਹੈ। ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਗੋਆ, ਗੁਜਰਾਤ, ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਣੀਪੁਰ, ਮੇਘਾਲਿਆ, ਓਡੀਸ਼ਾ, ਸਿੱਕਮ, ਤਾਮਿਲਨਾਡੂ, ਤੇਲੰਗਾਨਾ, ਤ੍ਰਿਪੁਰਾ ਅਤੇ ਪੁਡੂਚੇਰੀ ਸਮੇਤ ਕਈ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਦੀ ਪ੍ਰਤੀਨਿਧਤਾ 10 ਫੀਸਦੀ ਤੋਂ ਘੱਟ ਹੈ।
ਪਿਛਲੇ ਕੁਝ ਹਫ਼ਤਿਆਂ ਵਿੱਚ, ਕਾਂਗਰਸ, ਬੀਜੂ ਜਨਤਾ ਦਲ (ਬੀਜੇਡੀ) ਅਤੇ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਸਮੇਤ ਕਈ ਪਾਰਟੀਆਂ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਪੇਸ਼ ਕਰਨ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Parliament Special Session: ਕੱਲ੍ਹ ਤੋਂ ਨਵੀਂ ਸੰਸਦ 'ਚ ਬੈਠਣਗੇ ਸੰਸਦ ਮੈਂਬਰ, ਕੀ ਹੈ ਇਸ ਇਮਾਰਤ ਦੀ ਖਾਸੀਅਤ?