Modi Cabinet Decisions: ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪੀਐਮ ਈ-ਬੱਸ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ 'ਤੇ 57,613 ਕਰੋੜ ਰੁਪਏ ਖਰਚ ਕੀਤੇ ਜਾਣਗੇ। ਦੇਸ਼ ਭਰ ਵਿੱਚ ਲਗਭਗ 10,000 ਨਵੀਆਂ ਇਲੈਕਟ੍ਰਿਕ ਬੱਸਾਂ ਉਪਲਬਧ ਕਰਵਾਈਆਂ ਜਾਣਗੀਆਂ।
ਕੇਂਦਰੀ ਆਈਟੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਵਿੱਚ ਕਾਰੀਗਰਾਂ ਲਈ ਵਿਸ਼ਵਕਰਮਾ ਯੋਜਨਾ ਦਾ ਐਲਾਨ ਕੀਤਾ ਸੀ। ਕੈਬਨਿਟ ਨੇ 13,000 ਕਰੋੜ ਰੁਪਏ ਦੀ ਵਿਸ਼ਵਕਰਮਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਕਾਰੀਗਰਾਂ ਨੂੰ 5 ਫੀਸਦੀ ਦੀ ਦਰ ਨਾਲ 1 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ। ਵਿਸ਼ਵਕਰਮਾ ਯੋਜਨਾ ਨਾਲ 30 ਲੱਖ ਕਾਰੀਗਰ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਤੋਂ ਇਲਾਵਾ ਕੈਬਨਿਟ ਨੇ 14,903 ਕਰੋੜ ਰੁਪਏ ਦੇ ਖਰਚੇ ਵਾਲੇ ਡਿਜੀਟਲ ਇੰਡੀਆ ਪ੍ਰੋਗਰਾਮ ਦੇ ਵਿਸਤਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ: July Hottest Month: ਹੁਣ ਤੱਕ ਦਾ ਸਭ ਤੋਂ ਗਰਮ ਮਹੀਨਾ ਰਿਹਾ ਜੁਲਾਈ, ਤੋੜਿਆ 143 ਸਾਲਾਂ ਦਾ ਰਿਕਾਰਡ
30 ਲੱਖ ਕਾਰੀਗਰ ਪਰਿਵਾਰਾਂ ਨੂੰ ਮਿਲੇਗਾ ਲਾਭ
ਵਿਸ਼ਵਕਰਮਾ ਯੋਜਨਾ ਦੇ ਤਹਿਤ ਕਾਰੀਗਰਾਂ ਨੂੰ 5 ਫੀਸਦੀ ਦੀ ਦਰ ਨਾਲ 1 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ। ਵਿਸ਼ਵਕਰਮਾ ਯੋਜਨਾ ਨਾਲ 30 ਲੱਖ ਕਾਰੀਗਰ ਪਰਿਵਾਰਾਂ ਨੂੰ ਲਾਭ ਹੋਵੇਗਾ। ਛੋਟੇ-ਛੋਟੇ ਕਸਬਿਆਂ ਵਿਚ ਕਈ ਵਰਗ ਅਜਿਹੇ ਹਨ ਜੋ ਗੁਰੂ-ਸ਼ਿਸ਼ ਪਰੰਪਰਾ ਅਧੀਨ ਹੁਨਰ ਨਾਲ ਸਬੰਧਤ ਕੰਮਾਂ ਵਿਚ ਲੱਗੇ ਹੋਏ ਹਨ। ਇਨ੍ਹਾਂ ਵਿੱਚ ਲੁਹਾਰ, ਘੁਮਿਆਰ, ਮਿਸਤਰੀ, ਧੋਬੀ, ਫੁੱਲ ਕਾਮੇ, ਮੱਛੀ ਜਾਲ ਬੁਣਨ ਵਾਲੇ, ਤਾਲੇ ਬਣਾਉਣ ਵਾਲੇ, ਮੂਰਤੀਕਾਰ ਆਦਿ ਸ਼ਾਮਲ ਹਨ।
ਰੇਲਵੇ ਦੇ ਸੱਤ ਮਲਟੀ-ਟਰੈਕਿੰਗ ਪ੍ਰਾਜੈਕਟਾਂ ਨੂੰ ਵੀ ਮਿਲੀ ਮਨਜ਼ੂਰੀ
ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੈਬਨਿਟ ਨੇ 14,903 ਕਰੋੜ ਰੁਪਏ ਦੇ ਖਰਚੇ ਨਾਲ ਡਿਜੀਟਲ ਇੰਡੀਆ ਪ੍ਰੋਗਰਾਮ ਦੇ ਵਿਸਥਾਰ ਨੂੰ ਮਨਜ਼ੂਰੀ ਦਿੱਤੀ ਹੈ। ਡਿਜੀਲੋਕਰ ਵਰਤਮਾਨ ਵਿੱਚ ਸਿਰਫ ਨਾਗਰਿਕਾਂ ਲਈ ਉਪਲਬਧ ਹੈ ਅਤੇ ਹੁਣ ਇਸਦੇ 400 ਮਿਲੀਅਨ ਤੋਂ ਵੱਧ ਗਾਹਕ ਹਨ। ਜਲਦੀ ਹੀ MSMEs ਲਈ DigiLocker ਦਾ ਇੱਕ ਨਵਾਂ ਐਕਸਟੈਂਸ਼ਨ ਲਾਂਚ ਕੀਤਾ ਜਾਵੇਗਾ। ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੇਲਵੇ ਦੇ ਸੱਤ ਮਲਟੀ-ਟਰੈਕਿੰਗ ਪ੍ਰੋਜੈਕਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ।
ਇਹ ਵੀ ਪੜ੍ਹੋ: New DGP: ਹਰਿਆਣਾ ਦੇ ਨਵੇਂ ਡੀਜੀਪੀ ਹੋਣਗੇ ਸ਼ਤਰੂਜੀਤ ਸਿੰਘ ਕਪੂਰ, ਮੁੱਖ ਸਕੱਤਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ