ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੀ ਜਿੱਤ ਤੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਆਪ ਅਤੇ ਅਰਵਿੰਦ ਕੇਜਰੀਵਾਲ ਜੀ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਜਿੱਤ ਲਈ ਵਧਾਈ ਅਤੇ ਦਿੱਲੀ ਦੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਸ਼ੁੱਭ ਕਾਮਨਾਵਾਂ।


ਇਸ ਦੇ ਜਵਾਬ ਵਿੱਚ ਅਰਵਿੰਦ ਕੇਜਰੀਵਾਲ ਨੇ ਲਿੱਖਿਆ ਕਿ ਤੁਹਾਡਾ ਬਹੁਤ ਬਹੁਤ ਧੰਨਵਾਦ। ਮੈਂ ਆਪਣੀ ਰਾਜਧਾਨੀ ਨੂੰ ਸਚਮੁੱਚ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਲਈ ਕੇਂਦਰ ਸਰਕਾਰ ਨਾਲ ਹੋਰ ਨੇੜਿਓਂ ਕੰਮ ਕਰਨ ਦੀ ਉਮੀਦ ਕਰਦਾ ਹਾਂ।

ਇਸ ਮੌਕੇ ਰਾਜਨਾਥ ਸਿੰਘ ਨੇ ਵੀ ਟਵੀਟ ਕਰ ਵਧਾਈ ਦਿੱਤੀ।


ਸ਼ਰਦ ਪਵਾਰ ਨੇ ਵੀ ਕੀਤਾ ਟਵੀਟ