ਨਵੀਂ ਦਿੱਲੀ: ਤਿਉਹਾਰ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਅਜਿਹੇ 'ਚ ਕੋਰੋਨਾ ਮਾਹਮਾਰੀ ਕਾਰਨ ਦੇਸ਼ ਦੀ ਆਰਥਿਕ ਸਥਿਤੀ 'ਤੇ ਕਾਫੀ ਨਾਕਾਰਾਤਮਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਕਾਰਨ ਮੂਧੇ ਮੂੰਹ ਡਿੱਗੀ ਅਰਥਵਿਵਸਥਾ ਨੂੰ ਮੁੜ ਪੈਰਾਂ ਸਿਰ ਕਰਨ ਲਈ ਮੋਦੀ ਸਰਕਾਰ ਨੇ ਡੇਢ ਲੱਖ ਕਰੋੜ ਰੁਪਏ ਦਾ ਇਕ ਹੋਰ ਰਾਹਤ ਪੈਕੇਜ ਦਾ ਐਲਾਨ ਕਰ ਸਕਦੀ ਹੈ। ਇਸ ਸਬੰਧੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਦੁਪਹਿਰ ਸਾਢੇ 12 ਵਜੇ ਤਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਵਾਲੀ ਹੈ। ਉਮੀਦ ਹੈ ਕਿ ਇਸ 'ਚ ਰਾਹਤ ਪੈਕੇਜ ਦਾ ਐਲਾਨ ਹੋ ਸਕਦਾ ਹੈ।


ਇੱਕ ਰਿਪੋਰਟ 'ਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਵਿੱਤ ਮੰਤਰੀ ਨਿਰਮਲਾ ਸੀਤਰਮਨ ਤੇ ਹੋਰ ਸੀਨੀਅਰ ਅਧਿਕਾਰੀ ਵੀਰਵਾਰ ਨੂੰ ਹੀ ਇਸ ਪੈਕੇਜ ਨੂੰ ਆਖਰੀ ਰੂਪ ਦੇਣਗੇ। ਹਾਲਾਂਕਿ ਇਸ ਪੈਕੇਜ ਬਾਰੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਪਰ ਇਸ ਦਾ ਮਕਸਦ ਪਰੇਸ਼ਾਨ ਸੈਕਟਰਾਂ ਨੂੰ ਰਾਹਤ ਦੇਣਾ ਹੋਵੇਗਾ। ਇਸ ਦੇ ਨਾਲ ਹੀ ਇਸ ਰੋਜ਼ਗਾਰ 'ਤੇ ਜ਼ੋਰ ਹੋਵੇਗਾ।


ਸੁਭਾਵਿਕ ਹੈ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਨੂੰ ਰੋਕਣ ਲਈ ਲਾਏ ਲੌਕਡਾਊਨ ਨਾਲ ਦੇਸ਼ ਦੀ ਇਕੋਨੌਮੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਜੀਡੀਪੀ 'ਚ ਕਰੀਬ 24 ਫੀਸਦ ਦੀ ਗਿਰਾਵਟ ਆਈ ਹੈ। ਇਸ ਨਾਲ ਇਕੋਨੌਮੀ ਨੂੰ ਰਾਹਤ ਦੇਣ ਲਈ ਸਰਕਾਰ ਨਵੇਂ ਰਾਹਤ ਪੈਕੇਜ ਦਾ ਐਲਾਨ ਕਰ ਚੁੱਕੀ ਹੈ ਪਰ ਇਨ੍ਹਾਂ ਸਾਰੇ ਰਾਹਤ ਪੈਕੇਜਸ ਨਾਲ ਅਰਥਵਿਵਸਥਾ 'ਚ ਬਹੁਤ ਸੁਧਾਰ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ।