ਪੜਚੋਲ ਕਰੋ

ਬੈਕਫੁੱਟ 'ਤੇ ਆਈ ਮੋਦੀ ਸਰਕਾਰ, ਫਿਰ ਵੀ ਕਾਨੂੰਨ ਵਾਪਸ ਨਾ ਲੈਣ 'ਤੇ ਅੜੀ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਉੱਪਰ ਹਮਲਾਵਰ ਰਹੀ ਮੋਦੀ ਸਰਕਾਰ ਹੁਣ ਬੈਕਫੁੱਟ 'ਤੇ ਆ ਗਈ ਹੈ। ਸਰਕਾਰ ਬੇਸ਼ੱਕ ਕਾਨੂੰਨ ਵਾਪਸ ਨਾ ਕਰਨ ਦੀ ਗੱਲ ਕਰ ਰਹੀ ਹੈ ਪਰ ਇਹ ਵੀ ਕਲੀਅਰ ਹੋ ਗਿਆ ਹੈ ਕਿ ਇਸ ਤੋਂ ਬਗੈਰ ਹੁਣ ਕੋਈ ਚਾਰਾ ਵੀ ਨਹੀਂ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਉੱਪਰ ਹਮਲਾਵਰ ਰਹੀ ਮੋਦੀ ਸਰਕਾਰ ਹੁਣ ਬੈਕਫੁੱਟ 'ਤੇ ਆ ਗਈ ਹੈ। ਸਰਕਾਰ ਬੇਸ਼ੱਕ ਕਾਨੂੰਨ ਵਾਪਸ ਨਾ ਕਰਨ ਦੀ ਗੱਲ ਕਰ ਰਹੀ ਹੈ ਪਰ ਇਹ ਵੀ ਕਲੀਅਰ ਹੋ ਗਿਆ ਹੈ ਕਿ ਇਸ ਤੋਂ ਬਗੈਰ ਹੁਣ ਕੋਈ ਚਾਰਾ ਵੀ ਨਹੀਂ। ਅਜਿਹੀ ਹੀ ਬੇਵੱਸੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਬਿਆਨਾਂ ਵਿੱਚ ਨਜ਼ਰ ਆ ਰਹੀ ਹੈ। ਇਸ ਲਈ ਹੀ ਉਨ੍ਹਾਂ ਨੇ ਕਿਸਾਨਾਂ ਤੋਂ ਅੱਠ ਜਨਵਰੀ ਤੱਕ ਟਾਈਮ ਮੰਗਿਆ ਹੈ ਤੇ ਦਾਅਵਾ ਕੀਤਾ ਹੈ ਕਿ ਹੁਣ ਜਲਦੀ ਇਹ ਮਸਲਾ ਹੱਲ਼ ਹੋ ਜਾਏਗਾ। ਦਰਅਸਲ ਹਰ ਹੀਲਾ ਵਰਤਣ ਦੇ ਬਾਵਜੂਦ ਸਰਕਾਰ ਖੇਤੀ ਕਾਨੂੰਨਾਂ ਉੱਪਰ ਕਸੂਤੀ ਘਿਰ ਗਈ ਹੈ। ਸਰਕਾਰ ਕਾਨੂੰਨਾਂ ਵਿੱਚ ਹਰ ਸੋਧ ਕਰਨ ਲਈ ਤਿਆਰ ਹੈ। ਚਾਹੇ ਇਨ੍ਹਾਂ ਸੋਧਾਂ ਨਾਲ ਕਾਨੂੰਨ ਪੂਰੀ ਤਰ੍ਹਾਂ ਪ੍ਰਭਾਵਹੀਣ ਹੀ ਕਿਉਂ ਨਾ ਹੋ ਜਾਣ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸਰਕਾਰ ਇਖਲਾਕੀ ਤੌਰ 'ਤੇ ਹਾਰ ਚੁੱਕੀ ਹੈ। ਕਾਨੂੰਨਾਂ ਵਿੱਚ ਖਾਮੀਆਂ ਸਵੀਕਾਰ ਕਰਕੇ ਉਹ ਆਪਣੀ ਹਾਰ ਮੰਨ ਚੁੱਕੀ ਹੈ। ਇਸ ਦੇ ਬਾਵਜੂਦ ਆਪਣੇ ਵੱਕਾਰ ਦਾ ਸਵਾਲ ਬਣਾ ਕੇ ਕਾਨੂੰਨ ਪੂਰੀ ਤਰ੍ਹਾਂ ਰੱਦ ਨਾ ਕਰਨ 'ਤੇ ਅੜੀ ਹੋਈ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਜਤਾਏ ਖ਼ਦਸ਼ਿਆਂ ਮਗਰੋਂ 15 ਨੁਕਤਿਆਂ ਵਿੱਚੋਂ ਕੇਂਦਰ ਸਰਕਾਰ ਵੱਲੋਂ 10 ਨੁਕਤਿਆਂ ਨੂੰ ਸੋਧਣ ਲਈ ਤਿਆਰ ਹੋਣਾ ਸਪਸ਼ਟ ਕਰਦਾ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਅੰਦਰ ਗੰਭੀਰ ਖ਼ਾਮੀਆਂ ਮੰਨ ਚੁੱਕੀ ਹੈ। ਸਿਤਮ ਦੀ ਗੱਲ ਹੈ ਕਿ ਗਲਤੀਆਂ ਮੰਨਣ ਦੇ ਬਾਵਜੂਦ ਹਕੂਮਤ ਕਾਨੂੰਨ ਰੱਦ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਨ ’ਤੇ ਤੁਲੀ ਹੋਈ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸੋਮਵਾਰ ਦੀ ਮੀਟਿੰਗ ਭਾਵੇਂ ਬੇਸਿੱਟਾ ਰਹੀ ਪਰ ਸਰਕਾਰ ਲਗਾਤਾਰ ਪਿਛਾਂਹ ਹਟ ਰਹੀ ਹੈ। ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ ਹੈ ਕਿ ਸਰਕਾਰ ਨੂੰ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਨੂੰਨ ਰੱਦ ਕੀਤੇ ਬਿਨਾਂ ਕੋਈ ਹੱਲ ਨਹੀਂ ਨਿਕਲਣਾ। ਉਨ੍ਹਾਂ ਕਿਹਾ ਕਿ ਖ਼ਰੀਦ ਗਾਰੰਟੀ ਕਾਨੂੰਨ ਬਣਾਉਣ ਬਾਰੇ ਕੇਂਦਰ ਵਾਰ-ਵਾਰ ਸਫ਼ਾਈਆਂ ਦੇ ਰਿਹਾ ਹੈ ਪਰ ਜਥੇਬੰਦੀਆਂ ਲਿਖਤੀ ਕਾਨੂੰਨ ਦੀ ਮੰਗ ’ਤੇ ਕਾਇਮ ਹਨ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਅਜੇ ਵੀ ਕਾਨੂੰਨ ਰੱਦ ਨਾ ਕਰਨ ’ਤੇ ਅੜੀ ਹੋਈ ਹੈ। ‘ਉਹ ਨੈਤਿਕ ਤੌਰ ’ਤੇ ਹਾਰ ਚੁੱਕੀ ਹੈ, ਪਰ ਕਾਰਪੋਰੇਟਾਂ ਨਾਲ ਵਫ਼ਾਦਾਰੀ ਹੀ ਉਸ ਦੀ ਅੜੀ ਦਾ ਮੁੱਖ ਕਾਰਨ ਹੈ।’ ਸਰਕਾਰ ਗੱਲਬਾਤ ਲਮਕਾ ਕੇ ਹੰਭਾਉਣ-ਥਕਾਉਣ ਦੀ ਨੀਤੀ ਅਪਣਾ ਰਹੀ ਹੈ ਪਰ ਕਿਸਾਨ ਉਸ ਦੇ ਇਹ ਇਰਾਦੇ ਕਾਮਯਾਬ ਨਹੀਂ ਹੋਣ ਦੇਣਗੇ।

ਟਾਪ ਹੈਡਲਾਈਨ

Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਸਿਵਾਨ ਪ੍ਰਦਰਸ਼ਨ 'ਚ AK47 ਚਲਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕਈ ਰਾਊਂਡ ਕੀਤੇ ਸੀ ਫਾਇਰ
ਸਿਵਾਨ ਪ੍ਰਦਰਸ਼ਨ 'ਚ AK47 ਚਲਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕਈ ਰਾਊਂਡ ਕੀਤੇ ਸੀ ਫਾਇਰ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget