ਪੜਚੋਲ ਕਰੋ

ਮੋਦੀ ਸਰਕਾਰ ਨੇ ਨਵੇਂ ਨਿਯਮਾਂ ਨੇ ਸੁੱਕਣੇ ਪਾਈਆਂ ਸੂਬਾ ਸਰਕਾਰਾਂ, ਜਨਤਾ ਨੂੰ ਵੀ ਵੱਡਾ ਝਟਕਾ

ਕੇਂਦਰ ਨੇ ਸੂਬਿਆਂ ਨੂੰ ਜੀਡੀਪੀ ਦੇ ਹਿਸਾਬ ਨਾਲ ਬਣਨ ਵਾਲੇ ਤਿੰਨ ਫੀਸਦੀ ਕਰਜ਼ ਨੂੰ 12 ਹਿੱਸਿਆਂ ਵਿੱਚ ਵੰਡਣ ਤੇ ਹਰ ਮਹੀਨੇ ਉਸੇ ਹਿਸਾਬ ਨਾਲ ਕਰਜ਼ ਲੈਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਤਿਮਾਹੀ ਕਰਜ਼ ਲੈਣ ਦੀ ਮਨਜ਼ੂਰੀ ਦਿੱਤੀ ਜਾਂਦੀ ਸੀ।

ਚੰਡੀਗੜ੍ਹ: ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਨੇ ਸੂਬਿਆਂ ਦੀ ਕਰਜ਼ਾ ਲੈਣ ਦੀ ਸਮਾਂ ਸੀਮਾ ਤੈਅ ਕਰ ਦਿੱਤੀ ਹੈ। ਇਸ ਨਾਲ ਸਾਰੇ ਸੂਬਿਆਂ ਦਾ ਵਿੱਤੀ ਕੰਮਕਾਜ ਪ੍ਰਭਾਵਿਤ ਹੋਇਆ ਹੈ। ਕੇਂਦਰ ਨੇ ਸੂਬਿਆਂ ਨੂੰ ਜੀਡੀਪੀ ਦੇ ਹਿਸਾਬ ਨਾਲ ਬਣਨ ਵਾਲੇ ਤਿੰਨ ਫੀਸਦੀ ਕਰਜ਼ ਨੂੰ 12 ਹਿੱਸਿਆਂ ਵਿੱਚ ਵੰਡਣ ਤੇ ਹਰ ਮਹੀਨੇ ਉਸੇ ਹਿਸਾਬ ਨਾਲ ਕਰਜ਼ ਲੈਣ ਲਈ ਕਿਹਾ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਤਿਮਾਹੀ ਕਰਜ਼ ਲੈਣ ਦੀ ਮਨਜ਼ੂਰੀ ਦਿੱਤੀ ਜਾਂਦੀ ਸੀ। ਇਸੇ ਹਿਸਾਬ ਨਾਲ ਸੂਬਾ ਸਰਕਾਰਾਂ ਆਪਣੇ-ਆਪਣੇ ਖਰਚੇ ਤੈਅ ਕਰ ਲੈਂਦੀਆਂ ਸੀ। ਹੁਣ ਨਵੇਂ ਨਿਯਮ ਲਾਗੂ ਹੋਣ ਨਾਲ ਸੂਬਾ ਸਰਕਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ਵਿੱਚ ਸਭ ਤੋਂ ਵੱਡੀ ਕਟੌਤੀ ਪਾਵਰਕੌਮ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ ਕੀਤੀ ਗਈ ਹੈ। ਇਸ ਨਾਲ ਪਾਵਰਕੌਮ ਦਾ 5200 ਕਰੋੜ ਰੁਪਏ ਬਕਾਇਆ ਖੜ੍ਹਾ ਹੋ ਗਿਆ ਹੈ। ਧਿਆਨ ਦੇਣ ਵਾਲੀ ਗੱਲ ਹੈ ਕਿ ਇਸ ਦਾ ਨੁਕਸਾਨ ਵੀ ਖਪਤਕਾਰਾਂ ਨੂੰ ਹੀ ਸਹਿਣ ਕਰਨਾ ਪਏਗਾ ਤੇ ਸੂਬਿਆਂ ਵਿੱਚ ਬਿਜਲੀ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਦੀ ਗੱਲ ਕੀਤੀ ਜਾਏ ਤਾਂ ਇਹ ਹਰ ਸਾਲ ਜੀਡੀਪੀ ਦਾ ਤਿੰਨ ਫੀਸਦ ਕਰਜ਼ ਲੈਂਦੀ ਹੈ ਜੋ ਲਗਪਗ 17 ਹਜ਼ਾਰ ਕਰੋੜ ਰੁਪਏ ਹੁੰਦਾ ਹੈ। ਯਾਨੀ ਹੁਣ ਸੂਬਾ ਸਰਕਾਰ ਪ੍ਰਤੀ ਮਹੀਨਾ 1420 ਕਰੋੜ ਰੁਪਏ ਹੀ ਕਰਜ਼ਾ ਲੈ ਸਕਦੀ ਹੈ ਜਦਕਿ ਪਹਿਲੇ ਨਿਯਮਾਂ ਮੁਤਾਬਕ ਤਿਮਾਹੀ ਦੀ ਮਨਜ਼ੂਰੀ ਮਿਲਦੀ ਸੀ ਤੇ ਇਹ 4260 ਕਰੋੜ ਰੁਪਏ ਹੁੰਦਾ ਸੀ। ਇਸ ਕਰਜ਼ ਨੂੰ ਤਿੰਨ ਮਹੀਨਿਆਂ ਦੇ ਹਿਸਾਬ ਨਾਲ ਸਰਕਾਰ ਤਿੰਨ ਹਿੱਸਿਆਂ ਵਿੱਚ ਵੰਡ ਕੇ ਹਿਸਾਬ ਲਾਉਂਦੀ ਸੀ ਕਿ ਉਨ੍ਹਾਂ ਨੂੰ ਕਦੋਂ ਤੇ ਕਿੰਨਾ ਕਰਜ਼ਾ ਚਾਹੀਦਾ ਹੈ, ਫਿਰ ਇਸ ਦੀ ਜਾਣਕਾਰੀ ਵਿੱਤ ਮੰਤਰਾਲੇ ਤੇ ਆਰਬੀਆਈ ਨੂੰ ਭੇਜੀ ਜਾਂਦੀ ਸੀ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਨਵੇਂ ਨਿਯਮਾਂ ਨਾਲ ਸਰਕਾਰ ਦਾ ਕੰਮਕਾਜ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਇਹ ਸਿਰਫ ਪੰਜਾਬ ਦੇ ਨਾਲ ਹੀ ਨਹੀਂ ਹੋ ਰਿਹਾ, ਬਲਕਿ ਦੇਸ਼ ਦੇ ਹੋਰ ਸੂਬਿਆਂ ਨਾਲ ਵੀ ਹੋ ਰਿਹਾ ਹੈ। ਸਭ ਇਨ੍ਹਾਂ ਨਵੇਂ ਨਿਯਮਾਂ ਨਾਲ ਪਰੇਸ਼ਾਨ ਹਨ। 12 ਜੂਨ ਨੂੰ ਇਸ ਬਾਰੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨਾਲ ਮੀਟਿੰਗ ਰੱਖੀ ਗਈ ਹੈ, ਇਸ ਵਿੱਚ ਉਹ ਇਸ ਨਿਯਮ ਦਾ ਮੁੱਦਾ ਚੁੱਕਣਗੇ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget