ਪੜਚੋਲ ਕਰੋ

ਮੋਦੀ ਸਰਕਾਰ ਦਾ ਮੋਬਾਈਲ ਸਿਮ ਬਾਰੇ ਵੱਡਾ ਫੈਸਲਾ, ਜਾਣੋ ਨਵੇਂ ਨਿਯਮ

ਸਾਰੀ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ ਗਾਹਕਾਂ ਨੂੰ ਦਿੱਤੇ ਪਤੇ 'ਤੇ ਇਕ ਸਿਮ ਦੀ ਸਪਲਾਈ ਕੀਤੀ ਜਾਵੇਗੀ ਤੇ ਕੁਝ ਪ੍ਰਕਿਰਿਆਵਾਂ ਅਤੇ ਤਸਦੀਕਾਂ ਨੂੰ ਪੂਰਾ ਕਰਕੇ ਸਿਮ ਕਾਰਡ ਨੂੰ ਐਕਟਿਵ ਕੀਤਾ ਜਾ ਸਕਦਾ ਹੈ।

ਨਵੀਂ ਦਿੱਲੀ: ਟੈਲੀਕਾਮ ਖੇਤਰ 'ਚ ਮੋਬਾਈਲ ਕੰਪਨੀਆਂ ਨੂੰ ਰਾਹਤ ਦੇਣ ਦੇ ਐਲਾਨ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਖਪਤਕਾਰਾਂ ਲਈ ਵੀ ਕਈ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਸੰਚਾਰ ਮੰਤਰਾਲੇ ਨੇ ਨਵਾਂ ਮੋਬਾਈਲ ਸਿਮ ਲੈਣ ਤੇ ਪ੍ਰੀਪੇਡ ਤੋਂ ਪੋਸਟਪੇਡ ਤੇ ਪੋਸਟਪੇਡ ਤੋਂ ਪ੍ਰੀਪੇਡ 'ਚ ਬਦਲਣ ਦੇ ਨਿਯਮਾਂ ਨੂੰ ਬਹੁਤ ਅਸਾਨ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਸੰਚਾਰ ਮੰਤਰਾਲੇ ਦੁਆਰਾ ਜਾਰੀ ਆਦੇਸ਼ ਦੇ ਅਨੁਸਾਰ ਜੇ ਤੁਸੀਂ ਘਰ ਬੈਠੇ ਨਵਾਂ ਮੋਬਾਈਲ ਸਿਮ ਲੈਣਾ ਚਾਹੁੰਦੇ ਹੋ ਤਾਂ ਇਹ ਹੁਣ ਸੰਭਵ ਹੋ ਸਕੇਗਾ। ਇਸ ਲਈ ਤੁਹਾਨੂੰ ਸਿਰਫ਼ ਉਸ ਕੰਪਨੀ ਦੀ ਐਪ ਜਾਂ ਵੈਬਸਾਈਟ ਤੇ ਅਰਜ਼ੀ ਫ਼ਾਰਮ ਭਰਨਾ ਪਵੇਗਾ, ਜਿਸ ਕੰਪਨੀ ਦਾ ਸਿਮ ਕਾਰਡ ਲੈਣਾ ਹੈ।

ਫਾਰਮ ਭਰਦੇ ਸਮੇਂ ਬਿਨੈਕਾਰ ਨੂੰ ਇੱਕ ਆਪਸ਼ਨਲ ਨੰਬਰ ਭਰਨਾ ਹੋਵੇਗਾ, ਜਿਸ 'ਤੇ ਬਿਨੈਕਾਰ ਦੀ ਅਰਜ਼ੀ ਨੂੰ ਓਟੀਪੀ ਭੇਜ ਕੇ ਜਾਂਚਿਆ ਜਾ ਸਕਦਾ ਹੈ। ਇਹ ਸ਼ਰਤ ਵੀ ਰੱਖੀ ਗਈ ਹੈ ਕਿ ਮੋਬਾਈਲ ਕੰਪਨੀ ਬਿਨੈਕਾਰ ਬਾਰੇ ਸਾਰੀ ਜਾਣਕਾਰੀ ਸਿਰਫ਼ ਡਿਜੀਲੌਕਰ ਜਾਂ ਆਧਾਰ ਰਾਹੀਂ ਪ੍ਰਾਪਤ ਕੀਤੀ ਜਾਣਕਾਰੀ ਤੋਂ ਹੀ ਆਈਡੈਂਟਿਟੀਫਾਈ ਕਰ ਸਕੇਗੀ। ਕੰਪਨੀ ਵੱਲੋਂ ਆਧਾਰ ਤੋਂ ਜਾਣਕਾਰੀ ਲੈਣ ਦੀ ਸਥਿਤੀ 'ਚ ਬਿਨੈਕਾਰ ਦੀ ਸਹਿਮਤੀ ਲੈਣੀ ਜ਼ਰੂਰੀ ਹੋਵੇਗੀ।

ਜਾਣੋ ਤੁਹਾਨੂੰ ਕੀ ਕਰਨਾ ਹੈ?

ਬਿਨੈਕਾਰ ਨੂੰ ਆਪਣੇ ਫਾਰਮ 'ਤੇ ਆਪਣੀ ਫ਼ੋਟੋ ਤੇ ਇਕ ਵੀਡੀਓ ਵੀ ਅਪਲੋਡ ਕਰਨੀ ਹੋਵੇਗੀ। ਸਾਰੀ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ ਗਾਹਕਾਂ ਨੂੰ ਦਿੱਤੇ ਪਤੇ 'ਤੇ ਇਕ ਸਿਮ ਦੀ ਸਪਲਾਈ ਕੀਤੀ ਜਾਵੇਗੀ ਤੇ ਕੁਝ ਪ੍ਰਕਿਰਿਆਵਾਂ ਅਤੇ ਤਸਦੀਕਾਂ ਨੂੰ ਪੂਰਾ ਕਰਕੇ ਸਿਮ ਕਾਰਡ ਨੂੰ ਐਕਟਿਵ ਕੀਤਾ ਜਾ ਸਕਦਾ ਹੈ।

ਉਨ੍ਹਾਂ ਖਪਤਕਾਰਾਂ ਨੂੰ ਵੱਡੀ ਸਹੂਲਤ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ, ਜੋ ਮਾਰਕੀਟ ਵਿੱਚ ਜਾਂਦੇ ਹਨ ਅਤੇ ਮੋਬਾਈਲ ਸੇਵਾ ਕੰਪਨੀ ਦੀ ਦੁਕਾਨ ਜਾਂ ਸ਼ੋਅਰੂਮ ਤੋਂ ਨਵਾਂ ਮੋਬਾਈਲ ਸਿਮ ਕਾਰਡ ਲੈਂਦੇ ਹਨ। ਹੁਣ ਇਸ ਦੇ ਲਈ ਕਿਸੇ ਦਸਤਾਵੇਜ਼ ਦੀ ਜ਼ਰੂਰਤ ਨਹੀਂ ਹੋਵੇਗੀ। ਮੌਜੂਦਾ ਸਮੇਂ 'ਚ ਸਿਮ ਲੈਣ ਲਈ ਆਧਾਰ ਜਾਂ ਕੋਈ ਹੋਰ ਦਸਤਾਵੇਜ਼ ਅਰਜ਼ੀ ਦੇ ਨਾਲ ਜਮ੍ਹਾਂ ਕਰਵਾਉਣੇ ਪੈਂਦੇ ਹਨ।

ਆਧਾਰ ਦੀ ਵਰਤੋਂ ਕਰਨ ਲਈ ਖਪਤਕਾਰਾਂ ਦੀ ਸਹਿਮਤੀ ਲਾਜ਼ਮੀ

ਹੁਣ ਨਵੇਂ ਮੋਬਾਈਲ ਕੁਨੈਕਸ਼ਨ ਲਈ ਆਧਾਰ ਤੋਂ ਪ੍ਰਾਪਤ ਜਾਣਕਾਰੀ ਰਾਹੀਂ ਹੀ ਖਪਤਕਾਰਾਂ ਨੂੰ ਨਵਾਂ ਸਿਮ ਦਿੱਤਾ ਜਾ ਸਕਦਾ ਹੈ। ਮੋਬਾਈਲ ਕੰਪਨੀਆਂ ਨੂੰ ਆਧਾਰ ਤੋਂ ਜਾਣਕਾਰੀ ਲੈਣ ਲਈ ਪ੍ਰਤੀ ਟ੍ਰਾਂਜੈਕਸ਼ਨ 1 ਰੁਪਏ ਖਰਚਣੇ ਪੈਣਗੇ। ਇਸ ਮਾਮਲੇ 'ਚ ਵੀ ਆਧਾਰ ਦੀ ਵਰਤੋਂ ਕਰਨ ਲਈ ਖਪਤਕਾਰਾਂ ਦੀ ਸਹਿਮਤੀ ਲੈਣੀ ਲਾਜ਼ਮੀ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਮੋਬਾਈਲ ਪ੍ਰੀਪੇਡ ਕਨੈਕਸ਼ਨ ਨੂੰ ਪੋਸਟਪੇਡ ਜਾਂ ਪੋਸਟਪੇਡ ਕਨੈਕਸ਼ਨ ਨੂੰ ਪ੍ਰੀਪੇਡ ਵਿੱਚ ਬਦਲਣਾ ਬਹੁਤ ਅਸਾਨ ਬਣਾਇਆ ਗਿਆ ਹੈ। ਇਸ ਦੇ ਲਈ ਵੈਰੀਫਿਕੇਸ਼ਨ ਸਿਰਫ਼ OTP ਰਾਹੀਂ ਹੀ ਕਰਨੀ ਹੋਵੇਗੀ।

ਟਾਪ ਹੈਡਲਾਈਨ

Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget