ਪੜਚੋਲ ਕਰੋ

ਮੋਦੀ ਸਰਕਾਰ ਨੇ ’ਵੀਰ ਬਾਲ ਦਿਵਸ’ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ

Punjab News: ਦੇਸ਼ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ 26 ਦਸੰਬਰ ਨੂੰ ਪਹਿਲੀ ਵਾਰ ਮਨਾਏ ਜਾ ਰਹੇ ’ਵੀਰ ਬਾਲ ਦਿਵਸ’ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਹਨ।

ਇਹ ਪ੍ਰਗਟਾਵਾ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਥੇ ਮੇਜਰ ਧਿਆਨ ਚੰਦ ਕੌਮੀ ਸਟੇਡੀਅਮ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਉਹਨਾਂ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇਹੋਰ ਪਤਵੰਤੇ ਹਾਜ਼ਰ ਸਨ।

ਇਸ ਮੌਕੇ ਸਿਰਸਾ, ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ਕੌਮੀ ਦਿਹਾੜਾ ਐਲਾਨ ਕੇ ਇੰਨੀ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਭਰ ਵਿਚ ਇਸ ਦਿਹਾੜੇ ਦਾ ਪ੍ਰਚਾਰ ਕਰਨ ਵਾਸਤੇ ਕੌਮੀ ਤੇ ਸੂਬਾਈ ਅਖਬਾਰਾਂ ਵਿਚ ਹਰ ਭਾਸ਼ਾ ਵਿਚ ਜਾਣਕਾਰੀ ਦਿੱਤੀ ਦੇਣ ਲਈ ਇਸ਼ਤਿਹਾਰ ਜਾਰੀ ਕਰੇਗੀ।

ਉਹਨਾਂ ਦੱਸਿਆ ਕਿ ਮੁੱਖ ਸਮਾਗਮ 26 ਦਸੰਬਰ ਨੂੰ ਕੌਮੀ ਰਾਜਧਾਨੀ ਵਿਚ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਵੇਗਾ ਜਿਸ ਵਿਚ ਪ੍ਰਧਾਨ ਮੰਤਰੀ  ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹੋਰ ਕੇਂਦਰੀ ਮੰਤਰੀ ਤੇ ਹੋਰ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਹਨਾਂ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਇਹਨਾਂ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗਾਂ ਦੀ ਆਪ ਪ੍ਰਧਾਨਗੀ ਕਰਦੇ ਰਹੇ ਹਨ।

ਉਹਨਾਂ ਦੱਸਿਆ ਕਿ ਦੇਸ਼ ਭਰ ਵਿਚ 15 ਲੱਖ ਸਕੂਲਾਂ ਵਿਚ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸਦੇ ਨਾਲ ਹੀ ਬੱਚਿਆਂ ਦੇ ਲੇਖ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਵਿਸ਼ੇਸ਼ ਸਭਾਵਾਂ ਸੱਦੀਆਂ ਗਈਆਂ ਹਨ ਜਿਹਨਾਂ ਵਿਚ 15 ਲੱਖ ਸਕੂਲਾਂ ਦੇ 97 ਲੱਖ ਟੀਚਰ ਅਤੇ 26 ਕਰੋੜ 44 ਲੱਖ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸੇ ਤਰੀਕੇ ਦੇਸ਼ ਭਰ ਦੇ 42 ਹਜ਼ਾਰ 343 ਕਾਲਜਾਂ ਵਿਚ ਇਸਦੀ ਡਿਜ਼ੀਟਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਰਾਹੀਂ ਨੌਜਵਾਨ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਦੇਸ਼ ਭਰ ਵਿਚ 7083 ਰੇਲਵੇ ਸਟੇਸ਼ਨਾਂ ’ਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਡਿਜੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸਦੇ ਨਾਲ ਹੀ 137 ਹਵਾਈ ਅੱਡਿਆਂ ’ਤੇ ਡਿਜੀਟਲ ਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ।

ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ 26 ਜਨਵਰੀ ਨੁੰ ਜਿਹੜਾ ਬਹਾਦਰੀ ਦਾ ਐਵਾਰਡ ਦਿੱਤਾ ਜਾਂਦਾ ਹੈ, ਉਸਦਾ ਐਲਾਨ 26 ਦਸੰਬਰ ਨੂੰ ਕੀਤਾ ਜਾਇਆ ਕਰੇਗਾ ਤੇ 8 ਹਜ਼ਾਰ ਮਹਿਲਾ ਤੇ ਬਾਲ ਵਿਕਾਸ ਕੇਂਦਰਾਂ ’ਤੇ ਪ੍ਰਦਰਸ਼ਨੀ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ 67600 ਸੀ ਐਨ ਜੀ ਤੇ ਪੈਟਰੋਲ ਪੰਪ ਸਟੇਸ਼ਨਾਂ ’ਤੇ ਡਿਜ਼ੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਰਾਹੀਂ ਰਾਹਗੀਰਾਂ ਨੂੰ ਇਸ ਲਾਸਾਨੀ ਸ਼ਹਾਦਤ ਅਤੇ ਸ਼ਾਨਾਮੱਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ।

ਵਿਦੇਸ਼ਾਂ ਲਈ ਬਣਾਈ ਯੋਜਨਾ ਦਾ ਖੁਲ੍ਹਾਸਾ ਕਰਦਿਆਂ ਇਹਨਾਂ ਆਗੂਆਂ ਨੇ ਦੱਸਿਆ ਕਿ ਵਿਦੇਸ਼ਾਂ ਵਿਚ 122 ਅੰਬੈਸੀਆਂ ਤੇ 110 ਕੌਂਸਲੇਟ ਦੇ ਅੰਦਰ ਪੰਜ ਦਿਨਾਂ ਵਾਸਤੇ ਇਕ ਪ੍ਰਦਰਸ਼ਨੀ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਰੇਡੀਓ ਤੇ ਟੀ ਵੀ ਸ਼ੋਅ ਰਾਹੀਂ ਇਹਨਾਂ ਨੂੰ ਪ੍ਰੋਮੋਟ ਕੀਤਾ ਜਾਵੇਗਾ ਤੇ ਇਤਿਹਾਸ ਬਰੇ ਵਟਸਅਸ ਰਾਹੀਂ ਵੀ ਜਾਣਕਾਰੀ ਦਿੱਤੀ ਜਾਵੇਗੀ।

ਉਹਨਾਂ ਦੱਸਿਆ ਕਿ ਟੈਲੀਕਮਿਊਨਿਕੇਸ਼ਨਜ਼ ਮੰਤਰਾਲੇ ਵੱਲੋਂ ਇਸਦਾ ਵਿਆਪਕ ਪੱਧਰ ’ਤੇ ਐਸ ਐਮ ਐਸ ਰਾਹੀਂ ਪ੍ਰਚਾਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸੀ ਬੀ ਐਸ ਈ ਨੇ ਇਸ ਦਿਹਾੜੇ ਵਾਸਤੇ ਵਿਆਪਕ ਪ੍ਰੋਗਰਾਮ ਉਲੀਕ ਹਨ ਜਿਹਨਾਂ ਵਿਚ ਮੇਜਰ ਇਵੈਂਟ ਸਟੋਰੀ ਬੋਰਡ ਕ੍ਰੀਏਟ ਕੀਤੇ ਜਾਣਗੇ ਤੇ ਪ੍ਰਮੁੱਖ ਖੇਡਾਂ ਕਰਵਾਈਆਂ ਜਾਣਗੀਆਂ ਤੇ ਜਾਗਰੂਕਤਾ ਵਾਸਤੇ ਵਾਲ ਆਫ ਐਪਰੀਸੀਏਸ਼ਨ ਕਰੀਏਟ ਕਰ ਕੇ ਬੱਚਿਆਂ ਵੱਲੋਂ ਆਪਣੇ ਘਰਾਂ ਵਿਚ ਲਗਾਈ ਜਾਵੇਗੀ।

ਇਸ ਮੌਕੇ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਮੁੱਚੇ ਮੰਤਰਾਲਿਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਸ ਲਾਸਾਨੀ ਸ਼ਹਾਦਤ ਨੂੰ ਘਰ ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਤੇ ਸ਼ਹੀਦੀ ਦਿਹਾੜੇ ਨੁੰ ’ਵੀਰ ਬਾਲ ਦਿਵਸ’ਵਜੋਂ ਕੌਮੀ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਹੁਣ ਹਰ ਬੱਚੇ ਤੱਕ ਇਸ ਇਤਿਹਾਸ ਨੁੰ ਪਹੁੰਚਾਉਣ ਦੀ ਮੁਹਿੰਮ ਵਿੱਢੀ ਗਈਹੈ।

ਉਹਨਾਂ ਦੱਸਿਆ ਕਿ ਕਿਉਂਕਿ ਇਹ ਸਾਹਿਬਜ਼ਾਦਿਆਂ ਦਾ 319ਵਾਂ ਸ਼ਹੀਦੀ ਦਿਹਾੜਾ ਹੈ, ਇਸ ਲਈ 319 ਬੱਚਿਆਂ ਵੱਲੋਂ ਸ਼ਬਦ ਕੀਰਤਨ ਗਾਇਨ ਨਾਲ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਜਾਵੇਗਾ। । ਇਸ ਉਪਰੰਤ ਅਦਭੁੱਤ ਮਾਰਚ ਨਿਕਲੇਗਾ ਜਿਸਨੁੰ ਪ੍ਰਧਾਨ ਮੰਤਰੀ ਆਪ ਰਿਸੀਵ ਕਰਨਗੇ ਤੇ ਸਾਰੇ ਦੇਸ਼ ਵਿਚ ਸੰਦੇਸ਼ ਜਾਵੇਗਾ ਕਿ ਅਸੀਂ ਸਾਹਿਬਜ਼ਾਦਿਆਂ ਦਾ ਦਿਹਾੜਾ ਮਨਾਉਣ ਜਾ ਰਹੇ ਹਨ।

ਉਹਨਾਂ ਸੰਗਤਾਂ ਨੂੰ ਅਪੀਲਕੀਤੀ ਕਿ ਅਸੀਂ ਵੱਧ ਤੋਂ ਵੱਧ ਗਿਣਤੀ ਵਿਚ ਪ੍ਰੋਗਰਾਮ ਵਿਚ ਭਾਗ ਲੈ ਕੇ ਇਸ ਮੁਹਿੰਮ ਨੂੰ ਸਫਲ ਬਣਾਈਏ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਗੁਰ ਇਤਿਹਾਸ ਨਾਲ ਜੋੜੀਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget